ਲੁਧਿਆਣਾ (10 ਜਨਵਰੀ, 2012): ਭਾਈ ਦਲਜੀਤ ਸਿੰਘ ਬਿੱਟੂ ਦੀ ਗ੍ਰਿਫਤਾਰੀ ਸੰਨ 1995 ਵਿਚ ਹੋਈ ਸੀ। ਇਸ ਤੋਂ ਪਹਿਲਾਂ ਉਹ ਹਥਿਆਰਬੰਦ ਜੁਝਾਰੂ ਸੰਘਰਸ਼ ਦਾ ਹਿੱਸਾ ਰਹੇ। ਇਸ ਸਮੇਂ ਦੌਰਾਨ ਵੀ ਭਾਈ ਦਲਜੀਤ ਸਿੰਘ ਨੂੰ ਉਨ੍ਹਾਂ ਦੀ ਦੂਰ-ਦ੍ਰਿਸ਼ਟੀ, ਸਹਿਜ, ਜੁਝਾਰੂ ਕਾਰਨਾਮਿਆਂ ਅਤੇ ਸੰਘਰਸ਼ਸ਼ੀਲ ਤੇ ਚੇਤਨ ਸਿਆਸਤ ਕਾਰਨ ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਦੇ ਤੌਰ ਉੱਤੇ ਜਾਣਿਆ ਜਾਂਦਾ ਰਿਹਾ ਹੈ।
ਮਾਨਸਾ (6 ਜਨਵਰੀ, 2011): ਮਾਨਸਾ ਵਿਖੇ ਚੱਲ ਰਹੇ ਲਿੱਲੀ ਸ਼ਰਮਾ ਕੇਸ ਵਿਚ ਭਾਈ ਦਲਜੀਤ ਸਿੰਘ ਅਤੇ ਸਾਥੀਆਂ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 17 ਜਨਵਰੀ ਤਰੀਕ ਮਿੱਥੀ ਗਈ ਹੈ। ਇਸੇ ਮਾਮਲੇ ਵਿਚ ਭਾਈ ਦਲਜੀਤ ਸਿੰਘ ਦੀ ਜਮਾਨਤ ਦੀ ਅਰਜ਼ੀ ਉੱਤੇ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 24 ਜਨਵਰੀ, 2012 ਨੂੰ ਹੋਣੀ ਹੈ।
ਮਾਨਸਾ (06 ਦਸੰਬਰ, 2011): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਤੇ ਹੋਰਨਾਂ ਦੀ ਅੱਜ 6 ਜਨਵਰੀ 2012 ਨੂੰ ਮਾਨਸਾ ਵਿਚ ਡੇਰਾ ਪ੍ਰੇਮੀ ਲਿੱਲ਼ੀ ਸ਼ਰਮਾ ਕਤਲ ਕੇਸ ਦੀ ਤਰੀਕ ਪੇਸ਼ੀ ਹੈ। ਲਿੱਲੀ ਸ਼ਰਮਾ ਕਤਲ ਕੇਸ ਵਿਚ ਭਾਈ ਦਲਜੀਤ ਸਿੰਘ ਦੀ ਜਮਾਨਤ ਲਈ ਹਾਈ ਕੋਰਟ ਵਿਚ ਤਰੀਕ 24 ਜਨਵਰੀ 2012 ਹੈ। ਜੇਕਰ 24 ਜਨਵਰੀ ਨੂੰ ਇਸ ਕੇਸ ਵਿਚ ਭਾਈ ਸਾਹਿਬ ਨੂੰ ਹਾਈ ਕੋਰਟ ਵਿਚੋਂ ਜਮਾਨਤ ਮਿਲ ਜਾਵੇ ਤਾਂ ਭਾਈ ਸਾਹਿਬ ਦੀ ਰਿਹਾਈ ਸੰਭਵ ਹੋ ਸਕੇਗੀ। ਇਹ ਜਾਣਕਾਰੀ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਟ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵੱਲੋਂ "ਫੇਸਬੁੱਕ" ਨਾਮੀ ਸਮਾਜਕ ਸੰਪਰਕ ਮੰਚ ਉੱਤੇ ਰਾਹੀਂ ਸਾਂਝੀ ਕੀਤੀ ਗਈ ਹੈ।
ਰੂਪਨਗਰ (4 ਜਨਵਰੀ, 2012): ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਸਮੇਤ ਬੂਟਾ ਸਿੰਘ, ਬਲਜੀਤ ਸਿੰਘ ਭਾਊ, ਸੁਖਵਿੰਦਰ ਸਿੰਘ ਸੁੱਖੀ, ਹਰਮਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਖਿਲਾਫ ਰੋਪੜ ਵਿਖੇ ਚੱਲ ਰਹੇ ਮੁਕਦਮੇਂ ਦੀ ਸੁਣਵਾਈ ਪੂਰੀ ਹੋ ਗਈ ਹੈ। ਸਿੱਖ ਸਿਆਸਤ ਨੈਟਵਰਕ ਨੂੰ ਮਿਲੀ ਜਾਣਕਾਰੀ ਮੁਤਾਬਕ ਅੱਜ 4 ਜਨਵਰੀ ਨੂੰ ਇਸ ਕੇਸ ਵਿਚ ਭਾਈ ਦਲਜੀਤ ਸਿੰਘ ਅਤੇ ਹੋਰਨਾਂ ਨੂੰ ਸਥਾਨਕ ਵਧੀਕ ਸ਼ੈਸ਼ਨ ਜੱਜ ਸ੍ਰੀਮਤੀ ਮਨਜੋਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ।
ਮੌਲਬਰਨ ਦੇ ਰੇਡੀਓ ਕੌਮੀ ਆਵਾਜ਼ ਤੋਂ ਦਸਤਖਤੀ ਮੁਹਿੰਮ ਬਾਰੇ ਦਿੱਤੀ ਗਈ ਜਾਣਕਾਰੀ ਇੱਥੇ ਸਾਂਝੀ ਕਰ ਰਹੇ ਹਾਂ।
ਲੰਦਨ (19 ਦਸੰਬਰ, 2011): ਬੀਤੇ ਦਿਨੀਂ (13 ਦਸੰਬਰ ਨੂੰ) ਸਮੁੱਚੇ ਬਰਤਾਨੀਆ ’ਚੋਂ ਤਕਰੀਬਨ ਡੇਢ ਸੌ ਦੀ ਗਿਣਤੀ ’ਚ ਸਿੱਖ ਨੁਮਾਂਇਦਿਆਂ ਨੇ ਬਰਤਾਨੀਆ ਦੀ ਪਾਰਲੀਮੈਂਟ ਵਿਖੇ ਸਿੱਖ ਫੈਡਰੇਸ਼ਨ (ਯੂ. ਕੇ.) ਵੱਲੋਂ ਆਯੋਜਿਤ ਲਾਬੀ ਵਿਚ ਹਿੱਸਾ ਲਿਆ। ਸਿੱਖ ਸਿਆਸਤ ਨੈਟਵਰਕ ਉੱਪਰ ਨਸ਼ਰ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਘੰਟੇ ਚੱਲਣ ਵਾਲੀ ਇਸ ਲਾਬੀ ’ਚ ਮਨੁੱਖੀ ਹੱਕਾਂ ਨਾਲ ਸਬੰਧਤ ਅਨੇਕਾਂ ਮੁੱਦੇ ਉਠਾਏ ਗਾਏ, ਜਿਨ੍ਹਾਂ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦਾ ਮਾਮਲਾ, ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਸਤ 2009 ਤੋਂ ਲੈ ਕੇ ਜਾਰੀ ਨਜ਼ਰਬੰਦੀ ਅਤੇ ਨਵੰਬਰ ’84 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇੰਨਸਾਫ ਨਾ ਮਿਲਣ ਦਾ ਮੁੱਦਾ ਮੁੱਖ ਤੌਰ ’ਤੇ ਸ਼ਾਮਿਲ ਸੀ।
ਚੰਡੀਗੜ੍ਹ (13 ਅਕਤੂਬਰ, 2011 ): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਤੇ ਇੱਥੇ ਚਲ ਰਹੇ ਇੱਕ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਸ੍ਰੀ ਰਾਜੇਸ਼ ਬਿੰਦਲ ਦੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਖਾਰਜ਼ ਕਰ ਦਿੱਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਸ. ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਹਾਈਕੋਰਟ ਵਿੱਚ ਭਾਈ ਬਿੱਟੂ ਦੀ ਜ਼ਮਾਨਤ ਲਈ ਅਰਜ਼ੀ 25 ਫਰਵਰੀ 2011 ਨੂੰ ਲਗਈ ਗਈ ਸੀ ਤੇ ਇਸ ਅਰਜ਼ੀ ’ਤੇ ਸੁਣਵਾਈ ਮੌਕੇ ਅਦਾਲਤ ਨੇ ਕਿਹਾ ਸੀ ਕਿ ਕੇਸ ਦੀਆਂ ਗਵਾਹੀਆਂ ਹੋਣ ਤੋਂ ਬਾਅਦ ਜ਼ਮਾਨਤ ਬਾਰੇ ਵਿਚਾਰ ਕੀਤੀ ਜਾਵੇਗੀ।
ਫ਼ਤਿਹਗੜ੍ਹ ਸਾਹਿਬ (29 ਸਤੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੈਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਫ਼ਤਿਹਗੜ੍ਹ ਸਾਹਿਬ ਵਿਖੇ ਚਲਦੇ ਕੇਸ ਵਿੱਚੋਂ ਅੱਜ ਬਰੀ ਹੋ ਗਏ ਕਿਉਂਕਿ ਪੰਜਾਬ ਪੁਲਿਸ ਵੱਲੋ ਭਾਈ ਬਿੱਟੂ ਤੇ ਲਗਾਏ ਦੋਸ਼ ਸਿੱਧ ਨਾ ਹੋ ਸਕੇ।
ਫ਼ਤਿਹਗੜ੍ਹ ਸਾਹਿਬ (28 ਸਤੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ’ਤੇ ਫ਼ਤਿਹਗੜ੍ਹ ਸਾਹਿਬ ਵਿਖੇ ਚਲ ਰਹੇ ਕੇਸ ਦਾ ਫ਼ੈਸਲਾ 29 ਸਤੰਬਰ, 2011 ਨੂੰ ਸੁਣਾਇਆ ਜਾਵੇਗਾ। ਉਨ੍ਹਾਂ ਦੇ ਵਕੀਲ ਸ. ਗੁਰਪ੍ਰੀਤ ਸਿੰਘ ਸੈਣੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੌਦਾ ਸਾਧ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਏ ਜਾਣ ਤੋਂ ਬਾਅਦ ਚੱਲੇ ਪੰਥਕ ਸੰਘਰਸ਼ ਦੌਰਾਨ ਪੰਜਾਬ ਸਰਕਾਰ ਵਲੋਂ ਭਾਈ ਬਿੱਟੂ ’ਤੇ ਪਾਏ ਗਏ ਕੇਸ ਦੀ ਅੱਜ ਪੇਸ਼ੀ ਮੌਕੇ ਅੱਜ ਬਹਿਸ਼ ਪੂਰੀ ਹੋਣ ਉਪਰੰਤ ਅਦਾਲਤ ਨੇ ਇਸ ਕੇਸ ’ਤੇ ਫ਼ੈਸਲਾ ਦੇਣ ਲਈ ਭਲਕੇ 29 ਸਤੰਬਰ ਦਾ ਦਿਨ ਮੁਕਰਰ ਕਰ ਦਿੱਤਾ ਹੈ।
ਲੁਧਿਆਣਾ (22 ਸਤੰਬਰ, 2011): ਅੱਜ ਭਾਈ ਦਲਜੀਤ ਸਿੰਘ ਨੂੰ ਲੁਧਿਆਣਾ ਦੀ ਆਦਲਤ ਵਿਚ ਪੁਲਿਸ ਵੱਲੋਂ ਅੰਮ੍ਰਿਤਸਰ ਜੇਲ੍ਹ ਤੋਂ ਲਿਆ ਕੇ ਪੇਸ਼ ਕੀਤਾ ਗਿਆ। ਜੇਲ੍ਹ ਗਾਰਦ ਵੱਲੋਂ ਇਸ ਪੇਸ਼ੀ ਲਈ ਅੰਮ੍ਰਿਤਸਰ ਤੋਂ ਘੰਟਿਆਂ ਬੱਧੀ ਸਫਰ ਕਰਕੇ ਭਾਈ ਦਲਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਪਰ ਜੱਜ ਸਾਹਿਬ ਨੇ ਪੰਜ ਮਿਨਟ ਤੋਂ ਵੀ ਘੱਟ ਸਮੇਂ ਵਿਚ 8 ਅਕਤੂਬਰ ਅਗਲੀ ਤਰੀਕ ਮਿੱਥ ਦਿੱਤੀ। ਇਸ ਤੋਂ ਬਾਅਦ ਪੁਲਿਸ ਗਾਰਦ ਭਾਈ ਦਲਜੀਤ ਸਿੰਘ ਨੂੰ ਲੁਧਿਆਣਾ ਤੋਂ ਫਤਹਿਗੜ੍ਹ ਸਾਹਿਬ ਇਕ ਹੋਰ ਤਰੀਕ ਦੀ ਪੇਸ਼ੀ ਭੁਗਤਣ ਲਈ ਲੈ ਗਈ।
« Previous Page — Next Page »