Tag Archive "bhai-daljit-singh-bittu"

ਫਤਹਿਗੜ੍ਹ ਸਾਹਿਬ ਅਦਾਲਤ ਵਿਚ ਭਾਈ ਬਿੱਟੂ ਦੀ ਅਗਲੀ ਪੇਸ਼ੀ 28 ਸਤੰਬਰ ਨੂੰ

ਫ਼ਤਿਹਗੜ੍ਹ ਸਾਹਿਬ (21 ਸਤੰਬਰ, 2011): ਅੰਮ੍ਰਿਤਸਰ ਜੇਲ੍ਹ ਵਿੱਚ ਨਜ਼ਰਬੰਦ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੂੰ, ਸੌਦਾ ਸਾਧ ਵਿਰੋਧੀ ਪੰਥਕ ਸੰਘਰਸ਼ ਦੌਰਾਨ ਬਾਦਲ ਸਰਕਾਰ ਵਲੋਂ ਪਾਏ ਗਏ ਇਕ ਕੇਸ ਦੀ ਤਰੀਕ ਦੇ ਸਬੰਧ ਵਿੱਚ ਇੱਥੇ ਜ਼ੁਡੀਸ਼ੀਅਲ ਮੈਜਿਸਟ੍ਰੇਟ ਸ. ਅਮਨਪ੍ਰੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੇਸ ਦੀ ਸੁਣਵਾਈ ਦੌਰਾਨ ਸਰਕਾਰੀ ਪੱਖ ਵਲੋਂ ਐਸ.ਆਈ. ਪੰਜਾਬ ਪੁਲਿਸ ਸ੍ਰੀ ਅਸ਼ੋਕ ਕੁਮਰ ਅਤੇ ਏ.ਐਸ. ਆਈ ਸ. ਸੁਖਵਿੰਦਰ ਸਿੰਘ ਦੀਆਂ ਗਵਾਹੀਆਂ ਹੋਈਆਂ। ਮਾਨਯੋਗ ਅਦਾਲਤ ਨੇ ਭਾਈ ਬਿੱਟੂ ਦੀ ਅਗਲੀ ਪੇਸ਼ੀ 28 ਸਤੰਬਰ ਮੁਕਰਰ ਕਰ ਦਿੱਤੀ ਹੈ। ਭਾਈ ਬਿੱਟੂ ਦੀ ਪੇਸ਼ੀ ਦੌਰਾਨ ਉਨ੍ਹਾਂ ਨਾਲ ਸੰਤੋਖ ਸਿੰਘ ਸਲਾਣਾ, ਕਿਹਰ ਸਿੰਘ ਮਾਰਵਾ, ਭਗਵੰਤ ਸਿੰਘ ਮਹੱਦੀਆਂ, ਗੁਰਮੁਖ ਸਿੰਘ ਡਡਹੇੜੀ, ਹਰਪ੍ਰੀਤ ਸਿੰਘ ਹੈਪੀ, ਹਰਪਾਲ ਸਿਘ ਸ਼ਹੀਦਗੜ੍ਹ, ਦਰਸ਼ਨ ਸਿੰਘ ਬੈਣੀ, ਪ੍ਰਮਿੰਦਰ ਸਿੰਘ ਕਾਲਾ ਆਦਿ ਵੀ ਹਾਜ਼ਰ ਸਨ।

ਭਾਈ ਬਿਟੂ ਵਲੋਂ ਪੰਥਕ ਮੋਰਚੇ ਨੂੰ ਜਿਤਾ ਕੇ ਬਾਦਲਕਿਆਂ ਨੂੰ ਭਾਂਜ ਦੇਣ ਦਾ ਸੱਦਾ

ਫ਼ਤਿਹਗੜ੍ਹ ਸਾਹਿਬ (15 ਸਤੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੇ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਪੰਥਕ ਮੋਰਚੇ ਦੇ ਉਮੀਦਵਾਰਾਂ ਨੂੰ ਜਿਤਾ ਗੁਰਧਾਮਾਂ ਵਿੱਚੋਂ ਸਿੱਖ ਵਿਰੋਧੀ ਸ਼ਕਤੀਆਂ ਨੂੰ ਭਾਂਜ ਦਿੱਤੀ ਜਾਵੇ।ਪੰਜਾਬ ਦੀ ਕਥਿਤ ‘ਪੰਥਕ’ ਸਰਕਾਰ ਵਲੋਂ ਪਾਏ ਗਏ ਇਕ ਕੇਸ ਦੀ ਪੇਸ਼ੀ ਦੇ ਸਬੰਧ ਵਿੱਚ ਭਾਈ ਬਿੱਟੂ ਨੂੰ ਪੁਲਿਸ ਅੰਮ੍ਰਿਤਸਰ ਜੇਲ੍ਹ ਤੋਂ ਇੱਥੇ ਜਿਲ੍ਹਾ ਕਚਹਿਰੀਆਂ ਵਿੱਚ ਲੈ ਕੇ ਆਈ। ਮਾਨਯੋਗ ਅਦਾਲਤ ਨੇ ਉਨ੍ਹਾਂ ਦੀ ਅਗਲੀ ਪੇਸ਼ੀ 21 ਅਕਤੂਬਰ ’ਤੇ ਪਾ ਦਿੱਤੀ ਹੈ। ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ’ਤੇ ਲੰਮੇ ਸਮੇਂ ਤੋਂ ਸਿੱਖ ਰੂਪ ਵਿੱਚ ਕਾਬਜ਼ ਸ਼ਕਤੀਆਂ ਨੇ ਗੁਰਧਾਮਾਂ ਦਾ ਸਮੁੱਚਾ ਪ੍ਰਬੰਧ ਤਹਿਤ ਨਹਿਸ ਕਰ ਕੇ ਰੱਖ ਦਿੱਤਾ ਹੈ।ਸਿੱਖ ਸਿਧਾਂਤਾਂ ਨੂੰ ਵੱਡੇ ਪੱਧਰ ’ਤੇ ਢਾਹ ਲਗਾਈ ਗਈ ਹੈ। ਸਿੱਖ ਨੌਜਵਾਨ ਨਸ਼ਿਆਂ ...

ਪੰਜਾਬ ਪ੍ਰਤੀ ਕੇਂਦਰੀ ਦੀਆਂ ਬਸਤੀਵਾਦੀ ਨੀਤੀਆਂ ਬਾਦਲ ਰਾਹੀਂ ਲਾਗੂ ਹੋ ਰਹੀਆਂ ਹਨ; ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪੰਥਕ ਉਮੀਦਵਾਰਾਂ ਉੱਤੇ ਸਹਿਮਤੀ ਜਰੂਰੀ ਲੋੜ: ਭਾਈ ਦਲਜੀਤ ਸਿੰਘ

ਮਾਨਸਾ (31 ਜੁਲਾਈ, 2011): ਸੌਦਾ ਸਾਧ ਵਿਰੋਧੀ ਪੰਥਕ ਸੰਘਰਸ਼ ਨਾਲ ਸਬੰਧਿਤ ਇਕ ਕੇਸ ਦੀ ਤਰੀਖ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੂੰ ਅੱਜ ਪੁਲਿਸ ਨੇ ਅੰਮ੍ਰਿਤਸਰ ਜੇਲ੍ਹ ਤੋਂ ਲਿਆ ਕੇ ਇੱਥੇ ਜਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਅੱਜ ਉਨ੍ਹਾਂ ਦੀ ਅਗਲੀ ਪੇਸ਼ੀ 31 ਅਗਸਤ ਨਿਸ਼ਚਿਤ ਕਰ ਦਿੱਤੀ ਹੈ।

ਸ਼ੋਮਣੀ ਕਮੇਟੀ ਦੀਆਂ ਚੋਣਾਂ ਦਾ ਐਲਾਨ; ਸਿੱਖ ਕੌਮ ਬਾਦਲ ਵਿਰੋਧੀ ਪੰਥਕ ਉਮੀਦਵਾਰਾਂ ਦੀ ਚੋਣ ਕਰੇ

ਫ਼ਤਿਹਗੜ੍ਹ ਸਾਹਿਬ (29 ਜੁਲਾਈ, 2011): ਸੌਦਾ ਸਾਧ ਵਿਰੋਧੀ ਪੰਥਕ ਸੰਘਰਸ਼ ਨਾਲ ਸਬੰਧਿਤ ਇਕ ਕੇਸ ਦੀ ਤਰੀਖ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੂੰ ਅੱਜ ਪੁਲਿਸ ਨੇ ਅੰਮ੍ਰਿਤਸਰ ਜੇਲ੍ਹ ਤੋਂ ਲਿਆ ਕੇ ਇੱਥੇ ਜਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਅੱਜ ਉਨ੍ਹਾਂ ਦੀ ਅਗਲੀ ਪੇਸ਼ੀ 31 ਅਗਸਤ ਨਿਸ਼ਚਿਤ ਕਰ ਦਿੱਤੀ ਹੈ।

ਕਾਲੀ ਸੂਚੀ ਵਿੱਚੋਂ ਬਾਕੀ ਰਹਿੰਦੇ ਨਾਂ ਵੀ ਕੱਢੇ ਜਾਣ : ਭਾਈ ਬਿੱਟੂ

ਫ਼ਤਿਹਗੜ੍ਹ ਸਾਹਿਬ, 16 ਮਈ : ਭਾਰਤ ਸਰਕਾਰ ਵਲੋਂ ਪ੍ਰਵਾਸੀ ਸਿੱਖਾ ਦੀ ਬਣਾਈ ਗਈ ਕਾਲੀ ਸੂਚੀ ਵਿੱਚੋਂ 142 ਸਿੱਖਾਂ ਦੇ ਨਾਂ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਪ੍ਰਧਾਨ ਭਾਈ ਦਲਜੀਤ ਸਿਘ ਬਿੱਟੂ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਸੂਚੀ ਦੇ ਖ਼ਾਤਮੇ ਲਈ ਯਤਨ ਕਰਨ ਲਈ ਸਮੁੱਚੀਆਂ ਜਥੇਬੰਦੀਆਂ ਵਧਾਈ ਦੀਆ ਪਾਤਰ ਹਨ। ਉਨ੍ਹਾਂ ਕਿਹਾ ਕਿ ਇਹ ਸੂਚੀ ਤਾਂ ਬਣਨੀ ਹੀ ਨਹੀਂ ਸੀ ਚਾਹੀਦੀ।ਉਨ੍ਹਾਂ ਕਿਹਾ ਕਿ ਹੁਣ ਬਾਕੀ ਰਹਿੰਦੇ ਸਿੱਖਾਂ ਦੇ ਨਾਂ ਵੀ ਇਸ ਸੂਚੀ ਵਿੱਚੋਂ ਛੇਤੀ ਹੀ ਹਟਾ ਲੈਣੇ ਚਾਹੀਦੇ ਹਨ।

ਰੋਪੜ ਕੇਸ ਵਿਚ ਭਾਈ ਦਲਜੀਤ ਸਿੰਘ ਦੀ ਜਮਾਨਤ ਦਾ ਮਸਲਾ ਲਮਕਣ ਲੱਗਾ

ਚੰਡੀਗੜ੍ਹ (6 ਮਈ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਦੀ ਰਿਹਾਈ ਅਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਹੋਣ ਦੇ ਅਸਾਰ ਮੁੜ ਮੱਧਮ ਪੈਣ ਲੱਗੇ ਹਨ। ਜਿਵੇਂ-ਜਿਵੇਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲਮਕਦੀਆਂ ਜਾ ਰਹੀਆਂ ਹਨ, ਉਸ ਦੇ ਨਾਲ-ਨਾਲ ਭਾਈ ਦਲਜੀਤ ਸਿੰਘ ਹੋਰਾਂ ਦੀ ਫੌਰੀ ਰਿਹਾਈ ਦੇ ਅਸਾਰ ਵੀ ਘਟਦੇ ਜਾ ਰਹੇ ਹਨ।

ਖਾਲਸਤਾਨ ਦੀ ਕਾਇਮੀ ਲਈ ਵਚਨਬੱਧਤਾ ਪ੍ਰਗਟਾਈ

ਅੰਮ੍ਰਿਤਸਰ (29 ਅਪ੍ਰੈਲ, 2011): ਅੱਜ ਖਾਲਸਤਾਨ ਦੇ ਐਲਾਨ ਦੀ 25ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲ ਦਲ (ਪੰਚ ਪ੍ਰਧਾਨੀ) ਵੱਲੋਂ ਭੇਜੇ ਗਏ ਇਕ ਸੰਦੇਸ਼ ਰਾਹੀਂ ਸਿੱਖ ਕੌਮ ਦੇ ਅਜ਼ਾਦ ਸਿੱਖ ਰਾਜ ਨੇ ਨਿਸ਼ਾਨੇ ਦੀ ਪ੍ਰਾਪਤੀ ਲਈ ਵਚਨਬੱਧਤਾ ਪ੍ਰਗਟਾਈ ਗਈ ਹੈ।

ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਦੇਰੀ ਲਈ ਬਾਦਲ ਦਲ ਜ਼ਿੰਮੇਵਾਰ – ਭਾਈ ਦਲਜੀਤ ਸਿੰਘ ਬਿੱਟੂ

ਫ਼ਤਹਿਗੜ੍ਹ ਸਾਹਿਬ (26 ਅਪ੍ਰੈਲ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੇ ਅੱਜ ਇੱਥੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ 2 ਸਾਲਾਂ ਦੀ ਦੇਰੀ ਹੋਣ ਲਈ ਬਾਦਲ ਦਲ ਜਿੰਮੇਵਾਰ ਹੈ ਜਿਸਨੇ ਕਮੇਟੀ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਹੀ ਗੁਰਦੁਆਰਾ ਚੋਣਾਂ ਲਈ ਕੰਮ ਸੁਰੂ ਕਰਨ ...

ਭਾਈ ਦਲਜੀਤ ਸਿੰਘ ਬਿੱਟੂ ਤੇ ਸਾਥੀਆਂ ਦੀ ਗ੍ਰਿਫਤਾਰੀ, ਤੇ ਉਨ੍ਹਾਂ ਖਿਲਾਫ ਪਾਏ ਗਏ ਝੂਠੇ ਮੁਕਦਮਿਆਂ ਬਾਰੇ ਖਾਸ ਰਿਪੋਰਟ

ਭਾਈ ਦਲਜੀਤ ਸਿੰਘ ਬਿੱਟੂ ਤੇ ਸਾਥੀਆਂ ਦੀ ਗ੍ਰਿਫਤਾਰੀ, ਤੇ ਉਨ੍ਹਾਂ ਖਿਲਾਫ ਪਾਏ ਗਏ ਝੂਠੇ ਮੁਕਦਮਿਆਂ ਬਾਰੇ ਸ੍ਰ. ਜਸਪਾਲ ਸਿੰਘ ਮੰਝਪੁਰ (ਐਡਵੋਕੇਟ) ਵੱਲੋਂ ਜਾਰੀ ਕੀਤੀ ਗਈ ਖਾਸ ਰਿਪੋਰਟ ਹੇਠਾਂ ਛਾਪੀ ਜਾ ਰਹੀ ਹੈ। ਤੁਸੀਂ ਇਸ ਦੀ ਨਕਲ ਵੀ ਇਥੋਂ ਉਤਾਰ ਸਕਦੇ ਹੋ

ਭਾਈ ਦਲਜੀਤ ਸਿੰਘ ਨੂੰ ਹਾਈ ਕੋਰਟ ਵੱਲੋਂ ਜਮਾਨਤ ਮਿਲੀ; ਫੈਡਰੇਸ਼ਨ ਆਗੂਆਂ ਨੇ ਫੈਸਲੇ ਤੇ ਸੰਤੁਸ਼ਟੀ ਜਤਾਈ

ਚੰਡੀਗੜ੍ਹ (7 ਫਰਵਰੀ, 2011): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਜਮਾਨਤ ਦਿੱਤੇ ਜਾਣ ਦੇ ਫੈਸਲੇ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਫੈਡਰੇਸ਼ਨ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਤੇ ਮੀਤ ਪ੍ਰਧਾਨ ਸ੍ਰ. ਮੱਖਣ ਸਿੰਘ ਗੰਢੂਆਂ ਨੇ ਕਿਹਾ ਹੈ ਕਿ ਇਸ ਫੈਸਲਾ ਸਿੱਖ ਆਗੂਆਂ ਖਿਲਾਫ ਪਾਏ ਗਏ ਝੂਠੇ ਕੇਸ ਦੀ ਕਾਰਵਾਈ ਦੌਰਾਨ ਸਹੀ ਦਿਸ਼ਾ ਵੱਲ ਪੁੱਟਿਆ ਗਿਆ ਪਹਿਲਾ ਕਦਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਆਗੂਆਂ ਖਿਲਾਫ ਜੋ ਝੂਠੇ ਮੁਕਦਮੇ ਦਰਜ਼ ਕੀਤੇ ਗਏ ਹਨ ਉਨ੍ਹਾਂ ਦਾ ਕੋਈ ਕਾਨੂੰਨੀ ਤੇ ਵਿਹਾਰਕ ਅਧਾਰ ਨਹੀਂ ਹੈ ਅਤੇ ਇਹ ਝੂਠੇ ਮੁਕਦਮੇਂ ਪੰਜਾਬ ਸਰਕਾਰ ਦੇ ਸਿਆਸੀ ਮੁਫਾਦਾਂ ਤੇ ਅਗਾਮੀ ਸ਼੍ਰੋਮਣੀ ਕਮੇਟੀ ਚੋਣਾਂ ਦੇ ਨੂੰ ਮੁੱਖ ਰੱਖ ਕੇ ਦਰਜ਼ ਕੀਤੇ ਗਏ ਹਨ।

« Previous PageNext Page »