ਲੁਧਿਆਣਾ/ਮਾਨਸਾ: ਬੀਤੇ ਦਿਨੀਂ, 18 ਜਨਵਰੀ 2011 ਨੂੰ, ਪੰਜਾਬ ਪੁਲਿਸ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨੂੰ ਮਾਨਸਾ ਸ਼ਹਿਰ ਵਿੱਚੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮਾਨਸਾ ਦੇ ਐਸ. ਐਸ. ਪੀ ਹਰਦਿਆਲ ਸਿੰਘ ਮਾਨ ਨੇ 19 ਜਨਵਰੀ ਨੂੰ ਮਾਨਸਾ ਵਿਖੇ ਇੱਕ ਪ੍ਰੈਸ ਕਾਨਫਰੰਸ ਬੁਲਾ ਕੇ ਪੱਤਰਕਾਰਾਂ ਨੂੰ ਦੱਸਿਆ ਕਿ "ਡੇਰਾ ਪ੍ਰਮੀ ਲਿੱਲੀ ਕੁਮਾਰ ਦੇ ਕਤਲ ਕੇਸ ਵਿੱਚ ਲੋੜੀਂਦਾ ਖਤਰਨਾਕ ਖਾੜਕੂ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ" (ਦੇਖੋ: ਅਜੀਤ, ਜੱਗਬਾਣੀ, ਦੈਨਿਕ ਜਾਗਰਨ, ਦੈਨਿਕ ਭਾਸਕਰ; 20 ਜਨਵਰੀ, 2011)।
ਸਾਡੇ ਕੋਲੋਂ ਵਾਰ-ਵਾਰ ਇਹ ਸਵਾਲ ਪੁੱਛਿਆ ਜਾਂਦਾ ਹੈ ਕਿ ਤੁਸੀਂ ਤਾਂ ਕਹਿੰਦੇ ਹੋ ਕਿ ਉਨ੍ਹਾਂ ਦੇ ਕੇਸ ਵਿੱਚ ਕੁਝ ਵੀ ਨਹੀਂ ਐਂ, ਭਾਈ ਸਾਹਿਬ ਦੇ ਕੇਸ ਵਿੱਚ, ਤੇ ਫਿਰ ਉਨ੍ਹਾਂ ਨੂੰ ਜਮਾਤਨ ਕਿਉਂ ਨਹੀਂ ਮਿਲਦੀ? ਅਸੀਂ ਸਾਰਾ ਕੇਸ ਪੜ੍ਹਿਆ ਹੈ। ਕੋਈ ਹਜ਼ਾਰ ਪੇਜ ਦਾ ਪੁਲਿਸ ਨੇ ਚਾਰਜਸ਼ੀਟ ਬਣਾਈ ਹੈ।
ਜੰਮੂ (05 ਜਨਵਰੀ, 2010): ਯੂਨਾਈਟਿਡ ਸਿੱਖ ਕੌੰਸਲ ਵਲੋਂ ਬਾਦਲ ਸਰਕਾਰ ਦੀਆਂ ਕਾਰਵਾਈਆਂ ਦੇ ਵਿਰੁਧ ਜੰਮੂ ਜਰਨੈਲੀ ਸੜਕ, ਡਿਗਿਆਨਾ ਵਿਖੇ ਇਕ ਜੋਰਦਾਰ ਰੋਸ-ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਵਿਚਲੀ ਬਾਦਲ ਸਰਕਾਰ ਦਾ ਪੂਤਲਾ ਫੂਕਿਆ ਗਿਆ। ਇਸ ਵਿਰੋਧ ਪ੍ਰਦਰਸ਼ਨ ਵਿਚ ਵਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਇਹਨਾਂ ਬਾਦਲ ਸਰਕਾਰ ਦੀ ਝਾੜ-ਝੰਬ ਕਰਨ ਵਾਲੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਸਨ।
ਫ਼ਤਿਹਗੜ੍ਹ ਸਾਹਿਬ (3 ਦਸੰਬਰ, 2010) : ਸੌਦਾ ਸਾਧ ਵਿਰੁੱਧ ਪੰਥਕ ਸੰਘਰਸ਼ ਦੌਰਾਨ ਦਰਜ ਇਕ ਕੇਸ ਵਿਚ ਸਥਾਨਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਲੀ ਪੇਸ਼ੀ 20 ਜਨਵਰੀ 2011 ਰੱਖ ਦਿੱਤੀ ਹੈ। ਉਨ੍ਹਾਂ ਦੇ ਵਕੀਲ ਸ. ਗੁਰਪ੍ਰੀਤ ਸਿੰਘ ਸੈਣੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕੇਸ 31 ਮਈ 2007 ਨੂੰ ਐਫ. ਆਈ. ਆਰ ਨੰਬਰ 84 ਤੇ ਇੰਡੀਅਨ ਪੀਨਲ ਕੋਡ ਦੀ ਧਾਰਾ 341 ਅਤੇ 506 ਤਹਿਤ ਥਾਣਾ ਫ਼ਤਿਗਗੜ੍ਹ ਸਾਹਿਬ ਵਿਖੇ ਇਕ ਰੋਸ ਮਾਰਚ ਦੌਰਾਨ ਦਰਜ ਕੀਤਾ ਗਿਆ ਸੀ।
ਲੁਧਿਆਣਾ (15 ਦਸੰਬਰ, 2010): ਮਨੁੱਖੀ ਹੱਕਾਂ ਦੇ ਦਿਹਾੜੇ ਮੌਕੇ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਕਰਵਾਏ ਗਏ ਸੈਮੀਨਾਰ ਮੌਕੇ ਸੈਮੀਨਾਰ ਦੀ ਪ੍ਰਧਾਨਗੀ ਕਰਨ ਵਾਲੇ ਪ੍ਰਧਾਨਗੀ ਮੰਡਲ ਵੱਲੋਂ ਜੋ ਲਿਖਤੀ ਮਤੇ ਭਾਈ ਹਰਪਾਲ ਸਿੰਘ ਚੀਮਾ ਨੇ ਸਰੋਤਿਆਂ ਦੀ ਹਾਜ਼ਰੀ ਵਿੱਚ ਪੜ੍ਹ ਕੇ ਸੁਣਾਏ ਸਨ, ਜਿਨ੍ਹਾਂ ਨੂੰ ਸਮੂਹ ਹਾਜ਼ਰੀਨ ਨੇ ਪ੍ਰਵਾਣ ਕੀਤਾ ਸੀ, ਉਹ ਹੇਠ ਦਿੱਤੇ ਅਨੁਸਾਰ ਹਨ:
ਵਿਚਾਰ ਚਰਚਾ ਦੌਰਾਨ ਐਡਵੋਕੇਟ ਸ. ਰਾਜਵਿੰਦਰ ਸਿੰਘ ਬੈਂਸ (ਪੰਜਾਬ ਅਤੇ ਹਰਿਆਣਾ ਹਾਈ ਕੋਰਟ) ਨੇ ਪੁਲਿਸ ਵੱਲੋਂ ਭਾਈ ਦਲਜੀਤ ਸਿੰਘ ਖਿਲਾਫ ਦਰਜ਼ ਕੀਤੇ ਗਏ ਮੁਕਦਮਿਆਂ ਬਾਰੇ ਤੱਥ ਭਰਪੂਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਇੱਕ ਹਜ਼ਾਰ ਤੋਂ ਵੱਧ ਪੰਨਿਆਂ ਦਾ ਦੋਸ਼-ਪੱਤਰ ਭਾਈ ਦਲਜੀਤ ਸਿੰਘ ਖਿਲਾਫ ਦਾਖਿਲ ਕੀਤਾ ਗਿਆ ਹੈ, ਪਰ ਉਸ ਵਿੱਚ ਕੋਈ ਵੀ ਤੱਥ ਅਜਿਹਾ ਨਹੀਂ ਹੈ ਜਿਸ ਤੋਂ ਉਨ੍ਹਾਂ ਖਿਲਾਫ ਕੋਈ ਜ਼ੁਰਮ ਸਾਬਿਤ ਕੀਤਾ ਜਾ ਸਕੇ।
ਰੋਪੜ (1 ਦਸੰਬਰ, 2010): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ, ਬੱਬਰ ਖਾਲਸਾ ਜਥੇਬੰਦੀ ਨਾਲ ਸੰਬੰਧਤ ਭਾਈ ਬਲਵਿੰਦਰ ਸਿੰਘ ਭਾਊ, ਹਰਮਿੰਦਰ ...
ਲੰਡਨ (24 ਨਵੰਬਰ, 2010): ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਭਾਈ ਦਲਜੀਤ ਸਿੰਘ ਬਿੱਟੂ ਚੇਅਰਮੈਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਪੰਚ ਪ੍ਰਧਾਨੀ) ਤੇ ਸ੍ਰ. ਜਸਪਾਲ ਸਿੰਘ ਮੰਝਪੁਰ ਸਮੇਤ ਭਾਰਤ ਦੀਆਂ ਵੱਖ ਵੱਖ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਦਲ ਖਾਲਸਾ (ਯੂ. ਕੇ.) ਅਤੇ ਯੂਨਾਈਟਿਡ ਖਾਲਸਾ ਦਲ (ਯੂ. ਕੇ.) ਵਲੋਂ ਲੰਡਨ ਸਥਿਤ ਭਾਰਤੀ ਸਫਾਰਤਖਾਨੇ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਹ ਜਾਣਕਾਰੀ ਉਕਤ ਜਥੇਬੰਦੀਆਂ ਦੇ ਆਗੂਆਂ ਸ੍ਰ. ਗੁਰਚਰਨ ਸਿੰਘ, ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ, ਸ੍ਰ. ਮਨਮੋਹਣ ਸਿੰਘ ਖਾਲਸਾ, ਸ੍ਰ. ਨਿਰਮਲ ਸਿੰਘ ਸੰਧੂ ਅਤੇ ਸ੍ਰ. ਜਤਿੰਦਰ ਸਿੰਘ ਅਠਵਾਲ ਵਲੋਂ ਸਾਂਝੇ ਤੌਰ ਤੇ ਦਿੱਤੀ ਗਈ ਹੈ।
ਚੰਡੀਗੜ੍ਹ (11 ਨਵੰਬਰ, 2010): ਭਾਈ ਦਲਜੀਤ ਸਿੰਘ ਬਿੱਟੂ, ਚੇਅਰਮੈਨ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ), ਐਡਵੋਕੇਟ ਜਸਪਾਲ ਸਿੰਘ ਮੰਝਪੁਰ (ਸਿੱਖਸ ਫਾਰ ਹਿਊਮਨ ਰਾਈਟਸ) ਅਤੇ ਭਾਈ ਪਲਵਿੰਦਰ ਸਿੰਘ ਸ਼ਤਰਾਣਾ ਦੀ ਜਮਾਨਤ ਬਾਰੇ ਸੁਣਵਾਈ ਇਕ ਵਾਰ ਫਿਰ ਅੱਗੇ ਪਾਉਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਕੇ. ਸੀ. ਪੁਰੀ ਨੇ ਅਗਲੀ ਮਿਤੀ 8 ਦਸੰਬਰ, 2010 ਮਿੱਥੀ ਹੈ।
ਲੁਧਿਆਣਾ (16 ਅਕਤੂਬਰ, 2010 – ਪੰਜਾਬ ਨਿਊਜ਼ ਨੈਟ.): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਨੂੰ ਲੁਧਿਆਣਾ ਦੀ ਇਕ ਅਦਾਲਤ ਵਿਚ ਚਲ ਰਹੇ ਕੇਸ ਦੇ ਸਬੰਧ ਵਿਚ ਅੰਮ੍ਰਿਤਸਰ ਜੇਲ ਤੋਂ ਪੇਸ਼ੀ ਲਈ ਲਿਆਦਾ ਗਿਆ।
« Previous Page — Next Page »