ਪੰਥ ਨੂੰ ਸਮਰਪਿਤ ਇਕ ਸਿਦਕੀ ਤੇ ਸਿਰੜੀ ਸਿੱਖ ਵੱਲੋਂ ੧੯ ਮੱਘਰ ਵਾਲੀ ਘਟਨਾ ਅੰਜਾਮ ਦੇਣੀ ਬਾਦਲ ਦਲੀਆਂ, ਸਮੂਹ ਸਿੱਖਾਂ ਅਤੇ ਖਾਲਸਾ ਪੰਥ ਲਈ ਗੰਭੀਰ ਚਿੰਤਨ ਦਾ ਸਬੱਬ ਬਣਨੀ ਚਾਹੀਦੀ ਸੀ। ਪਰ ਬਾਦਲ ਦਲ ਦੇ ਆਗੂਆਂ ਨੇ ਇਸ ਘਟਨਾ ਤੋਂ ਬਾਅਦ ਖਾਲਸਾ ਪੰਥ ਦੀ ਖਾੜਕੂ ਲਹਿਰ ਨੂੰ ਨਿੰਦਣ ਦਾ ਪੈਂਤੜਾ ਲੈ ਕੇ ਆਪਣੇ ਹੋਸ਼ੇਪਣ ਦਾ ਮੁਜਾਹਿਰਾ ਕੀਤਾ ਹੈ।
੦੨ ਦਸੰਬਰ ੨੦੨੪ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੂੰ ਤਨਖਾਹ ਲਗਾਏ ਜਾਣ ਦੀ ਸਮੁੱਚੀ ਕਾਰਵਾਈ ਬਾਰੇ ਪੰਥ ਸੇਵਕ ਸਖਸ਼ੀਅਤ ਭਾਈ ਦਲਜੀਤ ਸਿੰਘ ਨੇ ਅੱਜ ਇਕ ਲਿਖਤੀ ਬਿਆਨ ਜਾਰੀ ਕੀਤਾ ਹੈ।
ਲਹਿੰਦੇ ਪੰਜਾਬ ਦੀ ਇਤਿਹਾਸਕ ਨਗਰੀ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਕਿਤਾਬ ‘‘ਕੌਰਨਾਮਾ’’ ਦੀ ਨਵੀਂ ਛਾਪ ਵਿਦੇਸ਼ੀ ਸਿੱਖ ਸੰਗਤ ਵਲੋਂ ਜਾਰੀ ਕੀਤੀ ਗਈ। ਬੁਲਾਰਿਆਂ ਨੇ ਨਵੇਂ ਐਡੀਸ਼ਨ ’ਚ ਕਿਤਾਬ ਵਿਚਲੀਆਂ ਸੋਧਾਂ ਤੇ ਵਾਧਿਆਂ ਬਾਰੇ ਜਾਣਕਾਰੀ ਦਿੱਤੀ।
ਨਵੰਬਰ 1984 ਵਿੱਚ ਭਾਰਤ ਦੇ ਵੱਡੇ ਹਿੱਸੇ ਵਿੱਚ ਦਿੱਲੀ ਦੀ ਤਰਜ਼ ਤੇ ਕਤਲੇਆਮ ਹੋਇਆ, ਜਿਸ ਦੌਰਾਨ ਸਿੱਖਾਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਬਹੁਤ ਯਤਨ ਕੀਤੇ ਗਏ। ਇਸ ਦੌਰਾਨ ਅਨੇਕਾਂ ਗੁਰਦੁਆਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਸਿੱਖੀ ਦੀ ਅਜ਼ਮਤ ਰੋਲਣ ਦੇ ਯਤਨ ਕੀਤੇ ਗਏ। ਸਿੱਖਾਂ ਨੂੰ ਵੱਡੀ ਗਿਣਤੀ ਵਿਚ ਕਤਲ ਕੀਤਾ ਗਿਆ।
9 ਅਕਤੂਬਰ 2024 ਨੂੰ ਖਾਲਸਾ ਪੰਥ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਭਾਈ ਦਲਜੀਤ ਸਿੰਘ ਬਿੱਟੂ ਨੇ ਸਿੱਖ ਨੌਜਵਾਨਾਂ ਦੇ ਨਾਮ ਇਕ ਖਾਸ ਸੁਨੇਹਾ ਸਾਂਝਾ ਕੀਤਾ ਹੈ।
ਪੁਸਤਕ 'ਖਾੜਕੂ ਸੰਘਰਸ਼ ਦੀ ਸਾਖੀ' ਸਿੱਖ ਯਾਦ ਦੇ ਪਵਿੱਤਰ ਅਹਿਸਾਸ ਹਨ। ਸਿੱਖ ਯਾਦ ਬੜੀ ਬਲਵਾਨ ਹੈ ਇਸਦੇ ਅੰਦਰ ਸਦੀਆਂ ਦੀ ਪੀੜ ਸਮਾਂ ਸਕਦੀ ਹੈ ਅਤੇ ਇਹ ਕਿਸੇ ਤਰਕ ਦੀ ਮੁਥਾਜ ਵੀ ਨਹੀ ਹੁੰਦੀ। ਇਸਦੇ ਆਵੇਸ਼ ਵਿਚ ਕੁਲ ਜ਼ਜਬਾਤ ਸਮਾ ਸਕਦੇ ਹਨ ਅਤੇ ਇਸ ਨੇ ਸਦਾ ਹੀ ਬੜੀਆਂ ਕੀਮਤੀ ਚੀਜਾਂ ਦੀ ਸੰਭਾਲ ਕੀਤੀ ਹੈ ਅਤੇ ਸਮਾਂ ਆਉਣ ਉੱਤੇ ਆਪਣੀ ਪਵਿੱਤਰ ਅਤੇ ਨਿਰਮਲ ਗਵਾਹੀ ਨੂੰ ਕਲਮਬੰਦ ਵੀ ਕਰਵਾਇਆ ਹੈ।
ਗੁਰਦੁਆਰਾ ਸਾਹਿਬ, ਪਾਤਿਸ਼ਾਹੀ ਨੌਵੀ, ਪਿੰਡ ਕਣਕਵਾਲ ਵਿਖੇ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 10 ਜੂਨ 2024 ਨੂੰ ਹੋਏ ਗੁਰਮਤਿ ਸਾਮਗਮ ਦੌਰਾਨ ਪੰਥ ਸੇਵਕ ਸਖਸ਼ੀਅਤ ਅਤੇ ਖਾੜਕੂ ਸੰਘਰਸ਼ ਦੇ ਜਰਨੈਲ ਭਾਈ ਦਲਜੀਤ ਸਿੰਘ ਨੇ "ਸ਼ਹੀਦੀ ਰੁਤਬੇ, ਅਕਾਲ ਤਖਤ, ਤੀਜਾ ਘੱਲੂਘਾਰਾ, ਦਿੱਲੀ ਦਰਬਾਰ, ਖਾਲਸਾਈ ਪ੍ਰੇਰਣਾ ਅਤੇ ਸਿੱਖ" ਵਿਸ਼ੇ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਜੂਨ ’84 ਤੀਜਾ ਘੱਲੂਘਾਰਾ ਦੀ 40 ਵੇਂ ਵਰ੍ਹੇ ਗੰਢ ਮੌਕੇ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ 5 ਜੂਨ ਨੂੰ ਸੁਲਤਾਨਵਿੰਡ ਦੇ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਲਗਾਏ ਜਾ ਰਹੇ ‘ਪੰਥਕ ਦੀਵਾਨ’ ਲਈ ਪੰਥ ਸੇਵਕ ਜਥਾ ਵਲੋਂ ਬਠਿੰਡਾ, ਸ੍ਰੀ ਦਮਦਮਾ ਸਾਹਿਬ ਤੇ ਹੋਰ ਥਾਵਾਂ ’ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਪੱਤਰ ਦੇ ਕੇ ਹਾਜਰ ਹੋਣ ਦੀ ਅਪੀਲ ਕੀਤੀ।
ਤੀਜੇ ਘੱਲੂਘਾਰੇ ਜੂਨ ’84 ਦੇ ਹਮਲੇ ਤੇ ਸਿੱਖ ਨਸਲਕੁਸ਼ੀ ਦੇ 40 ਵੇਂ ਵਰ੍ਹੇ ਗੰਢ ਮੌਕੇ ਗੁਰਦੁਆਰਾ ਸਾਹਿਬ ਪਿੰਡ ਕੋਟਭਾਰਾ ’ਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਨਸਲਕੁਸ਼ੀ ਦਾ ਬਦਲੇ ਲੈਣ ਲਈ ਭਾਈ ਕਰਮਜੀਤ ਸਿੰਘ ਸੁਨਾਮ ਵਲੋਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ’ਤੇ ਕੱਟੇ (ਦੇਸੀ ਪਿਸਤੌਲ) ਨਾਲ ਕੀਤੇ ਕਾਤਲਾਨੇ ਦੀ ਦਾਸਤਾਨ ਕਿਤਾਬ ‘ਰਾਜਘਾਟ ’ਤੇ ਹਮਲਾ’ ਜਾਰੀ ਕੀਤੀ ਗਈ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਵਿਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨ ਦੇ ਮਾਮਲੇ ਵਿਚ ਇੰਡੀਆ ਦੇ ਇਕ ਗੈਂਗ ਨਾਲ ਜੁੜੇ ਤਿੰਨ ਵਿਅਕਤੀਆਂ ਦੀਆਂ ਗ੍ਰਿਫਤਾਰੀਆਂ ਨੇ ਦਿੱਲੀ ਦਰਬਾਰ ਦੇ ਗੈਂਗਵਾਦ ਤੇ ਜ਼ੁਰਮੀ ਟੋਲਿਆਂ ਨਾਲ ਗਠਜੋੜ ਦਾ ਤੱਥ ਸੰਸਾਰ ਸਾਹਮਣੇ ਉਜਾਗਰ ਕੀਤਾ ਹੈ।
« Previous Page — Next Page »