ਬੱਬਰ ਅਕਾਲੀ ਯੋਧਿਆਂ ਦਾ ਟੀਚਾ ਪੰਜਾਬ ਵਿੱਚ ਖਾਲਸਾ ਰਾਜ ਦੀ ਮੁੜ ਬਹਾਲੀ ਅਤੇ ਹਿੰਦੁਸਤਾਨ ਵਿੱਚ ਸਵੈਰਾਜ ਕਾਇਮ ਕਰਨਾ ਸੀ। ਇਸ ਮਨੋਰਥ ਲਈ ਹਥਿਆਰ ਬੰਦ ਜੱਦੋਜਹਿਦ ਰਾਹੀਂ ਫਿਰੰਗੀ ਹਕੂਮਤ ਦੇ ਮਨ ਵਿਚ ਖੌਫ ਅਤੇ ਤਰਥੱਲੀ ਮਚਾ ਦੇਣ ਵਾਲੇ ਬਬਰ ਯੋਧਿਆਂ ਨੂੰ 1947 ਦੇ ਸੱਤਾ ਤਬਾਦਲੇ ਤੋਂ ਬਾਅਦ ਲਿਖੇ ਗਏ ਇਤਿਹਾਸ ਵਿਚ ਬਣਦੀ ਥਾਂ ਨਹੀਂ ਦਿੱਤੀ ਗਈ।
‘ਗੁਰਮਤਿ ਮਾਰਗ’ ਗੁਰ-ਸ਼ਬਦ ਅਤੇ ਗੁਰੂ-ਆਸ਼ੇ ਨੂੰ ਜੀਵਨ ਅਮਲ ਵਿੱਚ ਧਾਰਨ ਕਰਨ ਦਾ ਪੰਧ ਹੈ। ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ‘ਬਿਪਰਨ ਕੀ ਰੀਤ’ ਤੋਂ ਨਿਰਲੇਪ ਰਹਿਣ ਦਾ ਉਪਦੇਸ਼ ਦਿੰਦਿਆਂ, ਇਸ ’ਤੇ ਚੱਲਣ ਦੀ ਸਖਤ ਮਨਾਹੀ ਕੀਤੀ ਹੈ। ਗੁਰਮਤਿ ਦੇ ਪਾਂਧੀਆਂ ਲਈ ਗੁਰ-ਸ਼ਬਦ ਅਤੇ ਗੁਰੂ-ਆਸ਼ੇ ਦੇ ਪ੍ਰਚਾਰ-ਪ੍ਰਸਾਰ ਵਾਸਤੇ ਅਪਣਾਇਆ ਜਾਣ ਵਾਲਾ ਢੰਗ-ਤਰੀਕਾ ਵੀ ਗੁਰਮਤਿ ਅਨੁਸਾਰੀ ਹੀ ਹੋਣਾ ਚਾਹੀਦਾ ਹੈ।
ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ ਅੱਜ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ। ਇਸ ਇਜਲਾਸ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿੱਖ ਦਾ ਅਮਲ” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।
ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ" ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਭਾਈ ਦਲਜੀਤ ਸਿੰਘ ਦੱਸਿਆ ਕਿ ਚਲਦੇ ਵਹੀਰ ਸਮੇਂ ਸਾਂਝਾ ਮੰਚ ਕਿਵੇ ਬਣਦੇ ਸੀ ਤੇ ਗੁਰਮਤੇ ਕਿਵੇ ਹੁੰਦੇ ਸੀ
ਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਨਰੈਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਮਨਜੀਤ ਸਿੰਘ ਫਗਵਾੜਾ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗੁਆ ਹੈ ਕਿ “ਪੰਜਾਬ ਵਿੱਚ ਜਦੋਂ ਵੀ ਕੋਈ ਅਣਸੁਖਾਵਾਂ ਘਟਨਾਕ੍ਰਮ ਵਾਪਰਦਾ ਹੈ ਤਾਂ ਸਰਕਾਰ, ਪੁਲਿਸ ਪ੍ਰਸ਼ਾਸਨ ਤੇ ਮੀਡੀਆ ਵੱਲੋਂ ਮਿੱਥ ਕੇ ਉਸ ਬਾਰੇ ਇਕ ਖਾਸ ਕਿਸਮ ਦਾ ਬਿਰਤਾਂਤ ਖੜ ਜਾਂਦਾ ਹੈ ਜਿਸ ਵਿਚੋਂ ਸਿੱਖਾਂ, ਅਤੇ ਖਾਸ ਕਰਕੇ ਸਿੱਖ ਨੌਜਵਾਨਾਂ ਵਿਰੁੱਧ ਮਾਹੌਲ ਬਣਾਇਆ ਜਾਂਦਾ ਹੈ।
ਨਵੰਬਰ ੧੯੮੪ ਦੇ ਦੁਸ਼ਟਾਂ ਨੂੰ ਸੋਧਣ ਵਾਲੇ ਜਥੇ ਦੇ ਜੀਅ ਭਾਈ ਦਲਜੀਤ ਸਿੰਘ ਜੀ ਨੇ ਉਸ ਦੌਰ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਕਿ ਕਿਵੇਂ ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਸੁਖਦੇਵ ਸਿੰਘ ਸੁੱਖਾ, ਭਾਈ ਮਥੁਰਾ ਸਿੰਘ, ਭਾਈ ਸੁਰਿੰਦਰ ਸਿੰਘ ਛਿੰਦੂ ਉਰਫ ਕੇ. ਸੀ. ਸ਼ਰਮਾ, ਭਾਈ ਦਲਜੀਤ ਸਿੰਘ, ਭਾਈ ਰਣਜੀਤ ਸਿੰਘ ਤੇ ਉਹਨਾ ਦੇ ਹੋਰਨਾ ਸਾਥੀਆਂ ਨੇ ਗੁਰੂ ਸਾਹਿਬ ਦੀ ਮਿਹਰ ਤੇ ਸੰਗਤਾਂ ਦੀ ਅਰਦਾਸ ਸਦਕਾ ਨਵੰਬਰ ੧੯੮੪ ਵਿਚ ਸਿੱਖਾਂ ਉੱਤੇ ਜੁਲਮ ਕਰਨ ਵਾਲੇ ਮੁੱਖ ਦੋਸ਼ੀਆਂ ਨੂੰ ਸੋਧਿਆ ਸੀ।
ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ ਅੱਜ ਇਸ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ “ਪਿਛਲੇ ਸਮੇਂ ਦੌਰਾਨ ਇਹ ਵੇਖਿਆ ਗਿਆ ਹੈ ਕਿ ਜਦੋਂ ਵੀ ਪੰਜਾਬ ਵਿੱਚ ਕੋਈ ਘਟਨਾ ਵਾਪਰਦੀ ਹੈ ਤਾਂ ਪੁਲਿਸ ਪ੍ਰਸ਼ਾਸ਼ਨ ਸਰਕਾਰੀ ਸ਼ਹਿ 'ਤੇ ਸਿੱਖ ਨੌਜੁਆਨਾਂ ਨੂੰ ਸਿੱਖ ਹੋਣ ਕਰਕੇ ਹੀ ਤੰਗ ਪ੍ਰੇਸ਼ਾਨ ਕਰਦਾ ਤੇ ਉਨ੍ਹਾਂ 'ਤੇ ਤਸ਼ੱਦਦ ਦਾ ਦੌਰ ਚਲਾਉਂਦਾ ਹੈ। ਸ੍ਰੀ ਅੰਮ੍ਰਿਤਸਰ ਵਿੱਚ ਵਾਪਰੀ ਹਾਲੀਆ ਘਟਨਾ ਦੇ ਮੱਦੇਨਜ਼ਰ ਅਜਿਹਾ ਹੋਣ ਤੋਂ ਰੋਕਣ ਲਈ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨ ਦੀ ਬਣਦੀ ਕਾਨੂੰਨੀ ਪੈਰਵਾਈ ਕੀਤੀ ਜਾਵੇਗੀ”।
ਸੰਗਰੂਰ - ਬੀਤੇ ਦਿਨੀਂ ਸਿੱਖ ਸੰਗਤ ਦੇ ਸੱਦੇ 'ਤੇ ਭਾਈ ਦਲਜੀਤ ਸਿੰਘ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ ਵਿਖੇ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਵਿਖੇ ਗੁਰੂ ਕੇ ਲੰਗਰਾਂ ਅਤੇ ਸਰਾਂ ਦੇ ਸੋਹਣੇ ਪ੍ਰਬੰਧ ਦੀ ਅਤੇ ਸਿੱਖ ਜਥਾ ਮਾਲਵਾ ਵੱਲੋਂ ਕੀਤੇ ਜਾ ਰਹੇ ਉਪਰਾਲੇ ਜਿਸ ਵਿੱਚ ਭਾਈ ਕਾਨ੍ਹ ਸਿੰਘ ਨਾਭਾ ਕਿਤਾਬਘਰ, ਸਸਤ੍ਰ ਵਿਦਿਆ ਅਭਿਆਸ, ਸਿਹਤ ਸਹੂਲਤ ਅਤੇ ਇਲਾਕੇ ਵਿੱਚ ਕਰਵਾਏ ਜਾ ਰਹੇ ਗੁਰਮਿਤ ਸਮਾਗਮਾਂ ਦੀ ਸਰਾਹਣਾ ਕੀਤੀ।
ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ‘ਸਿੱਖ ਜਥਾ ਮਾਲਵਾ’ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।
ਖਾਲਸਾ ਪੰਥ ਦੀ ਸੇਵਾ ਵਿਚ ਜੁਝਾਰੂ ਲਹਿਰ ਦੌਰਾਨ ਸੰਘਰਸ਼ ਕਰਦਿਆਂ ਸ਼ਹੀਦੀ ਹਾਸਿਲ ਕਰਨ ਵਾਲੇ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਨਮਿਤ ਸਲਾਨਾ ਸ਼ਹੀਦੀ ਸਮਾਗਮ 26 ਅਕਤੂਬਰ 2022 ਨੂੰ ਪਿੰਡ ਰਤਨਗੜ੍ਹ (ਸ੍ਰੀ ਅੰਮ੍ਰਿਤਸਰ) ਵਿਖੇ ਕਰਵਾਇਆ ਗਿਆ।
« Previous Page — Next Page »