ਖਾਲਸਾ ਪੰਥ ਦੀਆਂ ਜੁਝਾਰੂ ਸਖਸ਼ੀਅਤਾਂ- ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਪਹਿਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਸੁਖਦੇਵ ਸਿੰਘ ਡੋਡ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਦਾ ਸੱਦਾ ਦਿੱਤਾ ਗਿਆ ਸੀ।
ਗੁਰ ਸੰਗਤ ਅਤੇ ਖਾਲਸਾ ਪੰਥ ਦੇ ਸੇਵਾਦਾਰਾਂ ਵਲੋਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਾਥੀ ਸ਼ਹੀਦ ਭਾਈ ਬਰਜਿੰਦਰ ਸਿੰਘ ਰਾਜੂ ਦੀ ਯਾਦ ਵਿਚ ਸ਼ਹੀਦੀ ਸਮਾਗਮ ਦਾ ਸਿੱਧਾ ਪ੍ਰਸਾਰਣ ਤੁਸੀਂ ਇਥੇ ਵੇਖ ਸਕਦੇ ਹੋ। ਇਹ ਸਮਾਗਮ 26 ਅਕਤੂਬਰ 2022 ਨੂੰ ਪਿੰਡ ਰਾਜਗੜ੍ਹ (ਸ੍ਰੀ ਅੰਮ੍ਰਿਤਸਰ) ਵਿਖੇ ਕਰਵਾਇਆ ਗਿਆ।
ਸਾਕਾ ੧੯੭੮ ਦੇ ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਸ਼ਹੀਦ ਗੰਜ (ਬੀ ਬਲਾਕ, ਰੇਲਵੇ ਕਲੋਨੀ) ਸ੍ਰੀ ਅੰਮ੍ਰਿਤਸਰ ਵਿਖੇ ਕਰਵਾਈ ਗਈ ਵਿਚਾਰ ਗੋਸ਼ਟੀ ਖਾਲਸਾ ਪੰਥ ਅਤੇ ਗੁਰ ਸੰਗਤ ਵਿਚ ਅੰਦਰੂਨੀ ਸੰਵਾਦ ਦਾ ਮਹੌਲ ਸਿਰਜਣ ਦੇ ਉਪਰਾਲਿਆਂ ਦੀ ਸ਼ੁਰੂਆਤ ਹੈ ਤਾਂ ਕਿ ਅਸੀਂ ਗੁਰੂ ਖਾਲਸਾ ਪੰਥ ਦੀਆਂ ਰਿਵਾਇਤਾਂ ਅਨੁਸਾਰ ਆਪਣਾ ਅਮਲ ਸਾਧ ਸਕੀਏ। ਇਸ ਵਿਚ ਖਾਲਸਾ ਪੰਥ ਦੇ ਦਲ ਪੰਥਾਂ, ਟਕਸਾਲਾਂ, ਜਥਿਆਂ, ਕਾਰਸੇਵਾ ਅਤੇ ਹੋਰ ਸੰਪਰਦਾਵਾਂ, ਤੇ ਸੰਸਥਾਵਾਂ ਅਤੇ ਪਾਰਟੀਆਂ ਨੂੰ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ ਸੀ।
ਆਉਂਦੀ 14 ਨਵੰਬਰ ਨੂੰ ਸਿੱਖ ਪ੍ਰਚਾਰਕਾਂ ਨੂੰ ਵਿਚਾਰ ਗੋਸ਼ਟੀ ਦਾ ਸੱਦਾ ਦਿੱਤਾ ਜਾਵੇਗਾ ਜਿਸ ਦਾ ਵਿਸ਼ਾ ਗੁਰਮਤਾ ਸੰਸਥਾ ਦੀ ਮੁੜ ਬਹਾਲੀ ਹੋਵੇਗਾ। ਇਸੇ ਤਰ੍ਹਾਂ ਦਸੰਬਰ ਦੇ ਪਹਿਲੇ ਹਫਤੇ ਸੰਸਾਰ ਭਰ ਦੇ ਸਿੱਖ ਨੁਮਾਇੰਦਿਆਂ ਨਾਲ ਵਿਚਾਰ ਗੋਸ਼ਟੀ ਕੀਤੀ ਜਾਵੇਗੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਮੌਕੇ ਨੌਜਵਾਨਾਂ, ਮਾਘੀ ਮੌਕੇ ਵਿਦਵਾਨਾਂ ਅਤੇ ਬਸੰਤ ਉੱਤੇ ਬੀਬੀਆਂ ਦਰਮਿਆਨ ਵਿਚਾਰ ਗੋਸ਼ਟੀ ਦਾ ਪ੍ਰਬੰਧ ਕੀਤਾ ਜਾਵੇਗਾ।
ਸਿੱਖ ਸੰਘਰਸ਼ੀ ਸਖਸ਼ੀਅਤਾਂ ਵਲੋਂ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਕਰਕੇ ਗੁਰੂ ਖਾਲਸਾ ਪੰਥ ਦੇ ਸਾਰੇ ਵਰਗਾਂ ਆਈ ਖੜੋਤ ਨੂੰ ਤੋੜਨ ਲਈ, ਚੁਣੌਤੀਆਂ ਦਾ ਹੱਲ ਕੱਢਣ ਲਈ, ਦੁਬਿਧਾ ਦੂਰ ਕਰਨ ਲਈ ਗੁਰਦੁਆਰਾ ਸ਼ਹੀਦ ਗੰਜ, ਸ੍ਰੀ ਅਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਪੰਥਕ ਵਿਚਾਰ ਗੋਸ਼ਟੀ ਦਾ ਸਿੱਧਾ ਪ੍ਰਸਾਰਣ ਵੇਖੋ -
ਗੁਰੂ ਖਾਲਸਾ ਪੰਥ ਦੀ ਬੰਦੀ ਛੋੜ ਦਿਵਸ ਤੇ ਗੁਰੂ ਗ੍ਰੰਥ-ਗੁਰੂ ਪੰਥ ਗੁਰਿਆਈ ਦਿਵਸ ਮੌਕੇ ਸਿੱਖ ਸੰਘਰਸ਼ੀ ਸਖਸ਼ੀਅਤਾਂ ਵਲੋਂ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਕਰਕੇ ਗੁਰੂ ਖਾਲਸਾ ਪੰਥ ਦੇ ਸਾਰੇ ਵਰਗਾਂ 'ਚ ਆਈ ਖੜੋਤ ਨੂੰ ਤੋੜਨ ਲਈ, ਚੁਣੌਤੀਆਂ ਦਾ ਹੱਲ ਕੱਢਣ ਲਈ, ਦੁਬਿਧਾ ਦੂਰ ਕਰਨ ਲਈ
ਸਿੱਖ ਸੰਗਤ ਤੇ ਖਾਲਸਾ ਪੰਥ ਵਲੋਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ 9 ਅਕਤੂਬਰ 2022 ਨੂੰ ਪਿੰਡ ਗਦਲੀ ਨੇੜੇ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਭਾਈ ਸੁੱਖਾ-ਜਿੰਦਾ ਦੇ ਨੇੜਲੇ ਸਾਥੀ ਭਾਈ ਦਲਜੀਤ ਸਿੰਘ ਬਿੱਟੂ ਨੇ ਸੰਗਤ ਨਾਲ ਭਾਈ ਸੁੱਖਾ-ਜਿੰਦਾ ਤੇ ਭਾਈ ਰਾਜੂ ਨਾਲ ਜੁੜੀ ਇਕ ਖਾਸ ਗਾਥਾ ਦੀ ਸਾਂਝ ਪਾਈ।
ਅੱਜ 27 ਸਤੰਬਰ 2022 ਨੂੰ ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਿਨਾਮ ਸਿੰਘ ਖੰਡੇਵਾਲਾ, ਭਾਈ ਸਤਿਨਾਮ ਸਿੰਘ ਝੰਜੀਆਂ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ ਅਤੇ ਭਾਈ ਸੁਖਦੇਵ ਸਿੰਘ ਡੋਡ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਿਖਾਂ ਅਤੇ ਪੰਜਾਬ ਦੇ ਵਰਤਮਾਨ ਹਲਾਤਾਂ ’ਤੇ ਹੇਠ ਲਿਖੀਆਂ ਗੰਭੀਰ ਵਿਚਾਰਾਂ ਹੋਈਆਂ।
ਅੱਜ 27 ਸਤੰਬਰ 2022 ਨੂੰ ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਿਨਾਮ ਸਿੰਘ ਖੰਡੇਵਾਲਾ, ਭਾਈ ਸਤਿਨਾਮ ਸਿੰਘ ਝੰਜੀਆਂ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ ਅਤੇ ਭਾਈ ਸੁਖਦੇਵ ਸਿੰਘ ਡੋਡ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਿਖਾਂ ਅਤੇ ਪੰਜਾਬ ਦੇ ਵਰਤਮਾਨ ਹਲਾਤਾਂ ’ਤੇ ਹੇਠ ਲਿਖੀਆਂ ਗੰਭੀਰ ਵਿਚਾਰਾਂ ਹੋਈਆਂ।
ਖਾੜਕੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਭਾਈ ਦਲਜੀਤ ਸਿੰਘ ਵਲੋਂ ਲਿਖੀ ਗਈ ਕਿਤਾਬ "ਖਾੜਕੂ ਸੰਘਰਸ਼ ਦੀ ਸਾਖੀ: ਅਣਜਾਣੇ, ਅਣਗੌਲੇ ਸਿਦਕੀ ਅਤੇ ਯੋਧੇ" 9 ਜੂਨ 2022 ਨੂੰ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ ਛੇਵੀਂ, ਇਆਲੀ ਕਲਾਂ, ਲੁਧਿਆਣਾ ਵਿਖੇ ਜਾਰੀ ਕੀਤੀ ਗਈ।
« Previous Page — Next Page »