ਭਾਈ ਦਇਆ ਸਿੰਘ ਲਾਹੌਰੀਆ ਨੂੰ ਜੈਪੁਰ ਹਾਈਕੋਰਟ ਦੇ ਆਦੇਸ਼ਾਂ ਤਹਿਤ 20 ਦਿਨਾਂ ਦੀ ਛੁੱਟੀ ਉੱਤੇ ਰਿਹਾਅ ਕੀਤਾ ਗਿਆ ਹੈ
ਤਿਹਾੜ ਜੇਲ੍ਹ ਵਿੱਚ ਕੈਦ ਬੰਦੀ ਸਿੰਘ ਭਾਈ ਦਇਆ ਸਿੰਘ ਲਾਹੌਰੀਆ ਅੱਜ ਜੇਲ੍ਹ ਵਿੱਚੋਂ 20 ਦਿਨਾਂ ਦੀ ਪੈਰੋਲ (ਛੁੱਟੀ) ਉੱਤੇ ਰਿਹਾਅ ਹੋ ਕੇ ਪੰਜਾਬ ਵਿਚਲੇ ਆਪਣੇ ਪਿੰਡ ਵਿਖੇ ਪਹੁੰਚੇ।
ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਇੱਕ ਵਫਦ ਵੱਲੋਂ ਬੀਤੇ ਕੱਲ੍ਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਜੇਲ੍ਹਾਂ ਰੋਹਿਤ ਚੌਧਰੀ, ਗ੍ਰਹਿ ਸੈਕਟਰੀ ਕਿਰਪਾ ਸੰਕਰ ਸਰੋਜ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸੰਦੀਪ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਗਈ।
ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਭ ਤੋਂ ਵੱਡਾ ਰੋੜਾ ਅਟਕਾੳੇੂ ਬਹਾਨਾ ਹੈ ਕਿ ਉਮਰ ਕੈਦ ਦਾ ਮਤਲਬ ਸਾਰੀ ਉਮਰ ਦੀ ਉਮਰ ਕੈਦ ਹੁੰਦਾ ਹੈ ਅਤੇ ਇਸ ਸਬੰਧੀ ਮੋਹਨ ਦਾਸ ਕਰਮ ਚੰਦ ਗਾਂਧੀ ਦੇ ਕਤਲ ਵਿਚ ਨਾਮਜ਼ਦ ਨੱਥੂ ਰਾਮ ਗੋਂਡਸੇ ਦੇ ਭਰਾ ਗੋਪਾਲ ਵਿਨਾਇਕ ਗੋਡਸੇ ਦੀ ਉਮਰ ਕੈਦ ਸਬੰਧੀ 1961 ਵਿਚ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਧਾਰ ਬਣਾਇਆ ਜਾਂਦਾ ਹੈ ਜਦਕਿ ਸੱਚਾਈ ਇਹ ਹੈ ਕਿ ਗੋਪਾਲ ਵਿਨਾਇਕ ਗੋਂਡਸੇ ਨੂੰ 16 ਸਾਲ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ ਪਰ ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਨੂੰ 20/25/28 ਸਾਲਾਂ ਦੀ ਕੈਦ ਦੇ ਬਾਵਜੂਦ ਰਿਹਾਈ ਦਾ ਸਿਆਸੀ ਫੈਸਲਾ ਨਹੀਂ ਲਿਆ ਜਾ ਰਿਹਾ।
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਪੁਲਿਸ ਵਲੋਂ ਸਖਤ ਸੁਰਖਿਆ ਹੇਠ ਭਾਈ ਦਇਆ ਸਿੰਘ ਲਾਹੋਰਿਆ ਨੂੰ ਸੌਦਾ ਸਾਧ ਕੇਸ ਐਫ ਆਈ ਆਰ ਨੰ 77/2007 ਮਾਮਲੇ ...
ਰਾਜਸਥਾਨ ਹਾਈਕੋਰਟ ਨੇ ਸੂਬੇ ਦੀ ਸਰਕਾਰ ਨੂੰ ਹਿਦਾਇਤ ਦਿੱਤੀ ਹੈ ਕਿ ਸਿੱਖ ਸਿਆਸੀ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਦਾ ਮਾਮਲਾ 'ਪੱਕੀ ਪੇਰੋਲ' 'ਤੇ ਰਿਹਾਈ ਲਈ ਵਿਚਾਰਿਆ ਜਾਵੇ। ਇਹ ਹੁਕਮ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਪ੍ਰਦੀਪ ਨੰਦਰਾਯੋਗ ਅਤੇ ਜੀ. ਆਰ. ਮੂਲਚੰਦਾਨੀ ਦੀ ਅਗਵਾਈ ਵਾਲੇ ਖੰਡ ਨੇ ਸੁਣਿਆ ਹੈ।
ਦਿੱਲੀ ਪੁਲਿਸ ਵਲੋਂ ਸਖਤ ਪਹਿਰੇ ਹੇਠ ਸਿੱਖ ਸਿਆਸੀ ਕੈਦੀ ਭਾਈ ਦਿਆ ਸਿੰਘ ਲਾਹੋਰੀਆ ਨੂੰ ਦਿੱਲੀ ਦੀ ਇਕ ਸੈਸ਼ਨ ਅਦਾਲਤ ਵਿਚ ਚਲ ਰਹੇ ਮਾਮਲੇ (ਐਫ. ਆਈ. ਆਰ. ਨੰਬਰ 77/2007) ਵਿੱਚ ਪੇਸ਼ ਕੀਤਾ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਗ ਕੀਤੀ ਗਈ ਕਿ ਤਿਹਾੜ ਜੇਲ੍ਹ ’ਚ ਬੰਦ ਸਿੰਘਾਂ ’ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦੇਣੀ ਚਾਹੀਦੀ ਹੈ। ਦਿੱਲੀ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਘਟਨਾ ਨੂੰ ਮਨੁੱਖੀ ਅਧਿਕਾਰਾਂ ਅਤੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਦੱਸਿਆ ਹੈ।
ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਸਿਆਸੀ ਸਿੱਖ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਦੇ ਮਾਤਾ ਈਸ਼ਰ ਕੌਰ ਜੋ ਕਿ 12 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਅੰਤਮ ਅਰਦਾਸ ਕੱਲ੍ਹ ਪਿੰਡ ਕਸਬਾ ਭਰਾਲ ਵਿਖੇ ਹੋਈ। ਭਾਈ ਲਾਹੌਰੀਆ ਨੂੰ ਅੰਤਮ ਅਰਦਾਸ 'ਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਪੁਲਿਸ ਹਿਰਾਸਤ 'ਚ ਛੁੱਟੀ ਦਿੱਤੀ ਗਈ ਸੀ। ਭੋਗ ਮੌਕੇ ਕਾਫੀ ਗਿਣਤੀ ਵਿਚ ਸੰਗਤਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ, ਜਿਨ੍ਹਾਂ ਨੇ ਮਾਤਾ ਈਸ਼ਰ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਦੇ ਮਾਤਾ ਈਸ਼ਰ ਕੌਰ ਜੀ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਦਇਆ ਸਿੰਘ ਲਾਹੌਰੀਆ ਨੇ ਦਿੱਲੀ ਦੀ ਅਦਾਲਤ ਵਿਚ ਆਪਣੀ ਮਾਤਾ ਦੇ ਸੰਸਕਾਰ ਵਿਚ ਸ਼ਾਮਲ ਹੋਣ ਲਈ ਅਰਜ਼ੀ ਲਾਈ ਗਈ ਸੀ ਜੋ ਕਿ ਜੱਜ ਰਿਤੀਸ਼ ਸਿੰਘ ਨੇ ਪ੍ਰਵਾਨ ਕਰਦਿਆਂ ਭਾਈ ਲਾਹੌਰੀਆ ਨੂੰ ਉਨ੍ਹਾਂ ਦੇ ਪਿੰਡ ਕਸਬਾ ਭਰਾਲ, ਮਲੇਰਕੋਟਲਾ ਵਿਖੇ ਪੁਲਿਸ ਦੀ ਸੁਰੱਖਿਆ ਵਿਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
Next Page »