ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਧਾਇਕਾਂ ਵੱਲੋਂ ਵਾਰ-ਵਾਰ ਇਹ ਗੱਲ ਕਹੀ ਜਾਂਦੀ ਹੈ ਕਿ ਆਪ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਪੱਕੀ ਰਿਹਾਈ ਦੀ ਹਾਮੀ ਹੈ ਪਰ ਹਕੀਕਤ ਵਿੱਚ ਇਹ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਰਾਹ ਵਿੱਚ ਰੋੜੇ ਅਟਕਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਮਾਣ ਬੀਤੇ ਦਿਨ ਉਸ ਵੇਲੇ ਸਾਹਮਣੇ ਆਇਆ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਪੱਕੀ ਰਿਹਾਈ ਬਾਬਤ ਚੱਲ ਰਹੀ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ