ਸਿੱਖ ਕੌਮ ਦੀ ਅਜ਼ਾਦੀ ਲੲੀ ਅਰੰਭੇ ਸੰਘਰਸ਼ ਦੌਰਾਨ ਸ਼ਹੀਦ ਭਾਈ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾੲੀ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ੳੁਰਫ ਭਾਈ ਇੰਦਰਪਾਲ ਸਿੰਘ ਖ਼ਾਲਸਾ ਦਾ 26ਵਾਂ ਸ਼ਹੀਦੀ ਦਿਹਾੜਾ ਪਿੰਡ ਮੰਡਿਆਲਾ ਵਿਖੇ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਸਮਾਪਤੀ ਤੋਂ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਨੇ ਸਟੇਜ ਸੰਚਾਲਕ ਦੀ ਅਹਿਮ ਭੂਮਿਕਾ ਨਿਭਾਈ। ਰਾਗੀਆਂ, ਕਵੀਸ਼ਰਾਂ ਅਤੇ ਕਥਾਵਾਚਕਾਂ ਨੇ ਹਰ ਜਸ ਅਤੇ ਸਿੱਖ ਇਤਿਹਾਸ ਸ੍ਰਵਣ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ।