ਦਲ ਖ਼ਾਲਸਾ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਖਬਰ ਉਤੇ ਤਿੱਖਾ ਪ੍ਰਤੀਕਰਮ ਦੇਂਦਿਆਂ ਕਿਹਾ ਕਿ ਪੰਥ ਦੇ ਦੁਸ਼ਮਣਾਂ ਨੇ ਭਾਉ ਪਰਮਜੀਤ ਸਿੰਘ ਪੰਜਵੜ ਤੋਂ ਬਾਅਦ ਖ਼ਾਲਿਸਤਾਨ ਦੇ ਸੰਘਰਸ਼ ਦਾ ਇਕ ਹੋਰ ਕੀਮਤੀ ਹੀਰਾ ਸਾਥੋਂ ਖੋਹ ਲਿਆ ਹੈ।
ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਦਲ ਖਾਲਸਾ ਨੇ ਦਰਬਾਰ ਸਾਹਿਬ ਹਮਲੇ ਦੀ 35ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 'ਘੱਲੂਘਾਰਾ ਯਾਦਗਾਰੀ ਮਾਰਚ' ਕਰਨ ਦਾ ਐਲਾਨ ਕੀਤਾ ਹੈ।
ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿਚ ‘ਪਹਿਲਾ ਸ਼ਹੀਦੀ ਦਿਹਾੜਾ’ ਜਿਲ੍ਹਾ ਜਲੰਧਰ ਦੇ ਪਿੰਡ ਡੱਲੀ (ਭੋਗਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ।
ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਉਤੇ ਸਵਾਲ ਖੜ੍ਹੇ ਕਰਦਿਆਂ ਦਲ ਖਾਲਸਾ ਨੇ ਕਿਹਾ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਦੋ ਜਥੇਦਾਰਾਂ ਉਤੇ ਕਮੇਟੀ ਦੀ ਮਿਹਰਬਾਨੀ ਅਜੇ ਵੀ ਕਿਉਂ ਬਰਕਰਾਰ ਹੈ ਜਦਕਿ ਤਿੰਨੇ ਜਥੇਦਾਰ ਇਕੋ ਜੁਰਮ ਦੇ ਬਰਾਬਰ ਦੇ ਕਸੂਰਵਾਰ ਹਨ। ਜਥੇਬੰਦੀ ਨੇ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਿਨਾਂ ਅਗਲਾ ਕਾਰਜਕਾਰੀ ਜਥੇਦਾਰ ਗ੍ਰੰਥੀ ਸ਼੍ਰੇਣੀ ਵਿੱਚੋਂ ਨਿਯੁਕਤ ਕਰਨ ਦੇ ਫੈਸਲੇ ਨੂੰ ਦੂਜੀ ਵੱਡੀ ਗਲਤੀ ਦਸਿਆ ਹੈ।
ਆਜ਼ਾਦੀ-ਪਸੰਦ ਜਥੇਬੰਦੀ ਦਲ ਖ਼ਾਲਸਾ ਵਲੋਂ ਸਿੱਖ ਜਰਨੈਲ ਬਾਬਾ ਬਘੇਲ ਸਿੰਘ ਵਲੋਂ ਦਿੱਲੀ ਦਾ ਲਾਲ ਕਿਲ੍ਹਾ ਫਤਿਹ ਕਰਕੇ ਉਸ ਉੱਤੇ ਖਾਲਸਾਈ ਝੰਡਾ ਲਹਿਰਾਉਣ ਦੇ ਇਤਿਹਾਸਕ ਦਿਹਾੜੇ ਦੀ ਯਾਦ ਵਿਚ 'ਖਾਲਸਾ ਮਾਰਚ' ਕੀਤਾ ਗਿਆ ਅਤੇ ਪੰਜਾਬ ਦੇ ਖੁੱਸੇ ਰਾਜ-ਭਾਗ ਅਤੇ ਸ਼ਾਨੌ-ਸ਼ੌਕਤ ਨੂੰ ਮੁੜ ਬਹਾਲ ਕਰਨ ਦੇ ਟੀਚੇ ਪ੍ਰਤੀ ਆਪਣੀ ਦ੍ਰਿੜ੍ਹਤਾ ਦੁਹਰਾਈ ਗਈ।
ਦੱਖਣੀ ਪੂਰਬੀ ਏਸ਼ੀਆ ਨੂੰ ਪ੍ਰਮਾਣੂ-ਮੁਕਤ ਖਿੱਤਾ ਬਣਾਉਣ ਦੇ ਆਪਣੇ ਵਿਚਾਰਾਂ ਨੂੰ ਦੁਹਰਾਉਂਦਿਆਂ ਦਲ ਖ਼ਾਲਸਾ ਨੇ ਪ੍ਰਮਾਣੂ ਹਥਿਆਰਾਂ ਨਾਲ ਲੈਸ ਦੋ ਰਵਾਇਤੀ ਵਿਰੋਧੀ ਮੁਲਕਾਂ ਭਾਰਤ ਅਤੇ ਪਾਕਿਸਤਾਨ ਵਿਚ ਵਧ ਰਹੀ ਕਸ਼ੀਦਗੀ (ਤਣਾਅ) ਦੀ ਨਿੰਦਾ ਕੀਤੀ ਹੈ।
ਹਿੰਦੁਸਤਾਨੀ ਗਲਬੇ ਤੋਂ ਪੰਜਾਬ ਤੇ ਪੰਥ ਨੂੰ ਅਜ਼ਾਦ ਕਰਵਾਉਣ ਦੀ ਸੋਚ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ, ਦਲ ਖ਼ਾਲਸਾ ਨੇ ਅਖੰਡ ਕੀਰਤਨੀ ਜਥੇ ਦੇ ਸਹਿਯੋਗ ਨਾਲ ਭਾਰਤ ਦੇ 70ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ 15 ਅਗਸਤ ਨੂੰ ਰੋਹ ਭਰਪੂਰ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।
ਮਲੇਰਕੋਟਲਾ ਵਿਖੇ ਹੋਈ ਕੁਰਾਨ ਦੀ ਬੇਅਦਬੀ ਦੇ ਮਾਮਲੇ 'ਚ ਮੁੱਖ ਦੋਸ਼ੀ ਆਰ.ਐਸ.ਐਸ ਦੇ ਕਾਰਕੁੰਨ ਵਿਜੇ ਕੁਮਾਰ ਅਤੇ 'ਆਪ' ਵਿਧਾਇਕ ਨਰੇਸ਼ ਯਾਦਵ ਦਾ ਨਾਂ ਸਾਂਝੇ ਤੌਰ 'ਤੇ ਜੁੜਨ ਤੋਂ ਬਾਅਦ ਦਲ ਖਾਲਸਾ ਨੇ 'ਆਪ' ਅਤੇ ਹਿੰਦੁਤਵ ਤਾਕਤਾਂ ਦੇ ਗੁਪਤ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਨਿਰਪੱਖ, ਪੁੱਖਤਾ ਅਤੇ ਭਰੋਸੇਯੋਗ ਜਾਂਚ ਦੀ ਮੰਗ ਕੀਤੀ ਹੈ।
ਲੁਧਿਆਣਾ ਅਦਾਲਤ ਵੱਲੋਂ ਪੰਥਕ ਆਗੂ ਭਾਈ ਦਲਜੀਤ ਸਿੰਘ ਨੂੰ ੨੦੧੨ ਵਿੱਚ ਗੈਰਕਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਦਰਜ ਕੀਤੇ ਕੇਸ ਵਿੱਚੋਂ ਬਰੀ ਕਰਨ ਦੇ ਸੁਣਾਏ ਗਏ ਫੈਂਸਲੇ ਦਾ ਸਵਾਗਤ ਕਰਦਿਆਂ, ਦਲ ਖ਼ਾਲਸਾ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਵਰਦਿਆਂ ਕਿਹਾ ਕਿ ਉਨ੍ਹਾਂ ਪੁਲਿਸ ਮਸ਼ੀਨਰੀ ਦੀ ਗਲਤ ਵਰਤੋਂ ਕਰਦਿਆਂ ਦਲਜੀਤ ਸਿੰਘ ਦੀ ਆਵਾਜ਼ ਨੂੰ ਦਬਾਉਣ ਅਤੇ ਉਨ੍ਹਾਂ ਦੇ ਰਾਜਨੀਤਿਕ ਜੀਵਨ ਨੂੰ ਬਰਬਾਦ ਕਰਨ ਲਈ ਇਹ ਝੂਠਾ ਕੇਸ ਪਵਾਇਆ ਸੀ।
Next Page »