ਖ਼ਾਲਿਸਤਾਨ ਦੇ ਨਿਸ਼ਾਨੇ ਦੀ ਪ੍ਰਾਪਤੀ ਲਈ ਚੱਲ ਰਹੇ ਰਾਜਨੀਤਕ ਜਦੋਜਹਿਦ ਵਿਚ ਤੇਜ਼ੀ ਅਤੇ ਤਾਜ਼ਗੀ ਲਿਆਉਣ ਲਈ ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਰਲੇਵੇਂ ਦੇ ਫੈਸਲੇ ਤੋਂ ਬਾਅਦ ਪਾਰਟੀ ਦੇ ਨਾਮ ਅਤੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ 20 ਮਈ ਨੂੰ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
ਅਕਾਲੀ ਦਲ ਵਲੋਂ ਹੋਲੇ ਮਹੱਲੇ 'ਤੇ ਪ੍ਰਕਾਸ਼ ਸਿੰਘ ਬਾਦਲ ਨੂੰ 'ਪੰਜਾਬ ਦੇ ਰਾਖੇ' ਅਤੇ ਸੁਖਬੀਰ ਸਿੰਘ ਬਾਦਲ ਨੂੰ 'ਪਾਣੀਆਂ ਦੇ ਰਾਖੇ' ਦਾ ਮਾਣ ਦੇਣ ਦੇ ਫੈਸਲੇ ਉਤੇ ਤਿੱਖੀ ਟਿਪਣੀ ਕਰਦਿਆ ਦਲ ਖਾਲਸਾ ਨੇ ਕਿਹਾ ਕਿ ਸੱਚ ਤਾਂ ਇਹ ਹੈ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਪਾਣੀਆਂ ਦੇ ਮੁੱਦੇ ਉਤੇ ਉਹਨਾਂ ਦੀ ਪੁਹੰਚ ਦੋਗਲੀ, ਸਮਝੌਤਾਵਾਦੀ ਅਤੇ ਨਾ-ਲਾਇਕੀ ਵਾਲੀ ਰਹੀ ਹੈ।
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਾਉਣ ਦੀ ਵਿਉਂਤ ਦੁਨਿਆ ਵਿੱਚ ਪ੍ਰਵਾਣਿਤ ਰਾਏਪੇਰੀਆਨ ਸਿਧਾਂਤ ਦੇ ਉਲਟ ਜਾ ਕੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁਟੱਣ ਦੀ ਨੀਯਤ ਨਾਲ ਘੜੀ ਗਈ ਸੀ। ਜਥੇਬੰਦੀਆਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲਗਾਤਾਰ ਹੋ ਰਹੀ ਲੁੱਟ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਸੱਚ ਸਬੰਧੀ ਪੋਸਟਰ ਜਾਰੀ ਕੀਤਾ ਜਿਸ ਦਾ ਸਿਰਲੇਖ ਸੀ ਪਾਣੀਆਂ ਦਾ ਮਾਲਕ ਪੰਜਾਬ, ਫੈਸਲਾ ਕਰੇ ਕੇਂਦਰ, ਤੇ ਮੌਜਾਂ ਲੁੱਟਣ ਹਰਿਆਣਾ ਅਤੇ ਰਾਜਸਥਾਨ।
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਦਰਿਆਈ ਪਾਣੀਆਂ ਦੇ ਮੁੱਦੇ ਉਤੇ ਮੋਦੀ ਸਰਕਾਰ ਵਲੋਂ ਪੰਜਾਬ-ਵਿਰੋਧੀ ਸਟੈਂਡ ਲੈਣ ਦੀ ਸਖਤ ਮੁਖਾਲਫਤ ਕਰਦਿਆਂ ਕਿਹਾ ਕਿ ਮੁੱਢ ਤੋਂ ਹੀ ਕੇਂਦਰ ਦੀਆਂ ਸਰਕਾਰਾਂ ਨੇ ਗੈਰ-ਰਾਈਪੇਰੀਅਨ ਰਾਜਾਂ ਨੂੰ ਰਾਏਪੇਰੀਅਨ ਸਿਧਾਂਤ ਅਤੇ ਕਾਨੂੰਨ ਦੇ ਉਲਟ ਜਾ ਕੇ ਪੰਜਾਬ ਦਾ ਪਾਣੀ ਲੁਟਾਇਆ ਹੈ।
ਅੰਮ੍ਰਿਤਸਰ ਸਾਹਿਬ: ਦਲ ਖਾਲਸਾ ਨੇ ਕਿਹਾ ਕਿ ਹਰਿਆਣਾ ਵਿੱਚ ਰਾਖਵਾਂਕਰਨ ਦੀ ਮੰਗ ਕਰ ਰਹੇ ਜਾਟਾਂ ਦੇ ਅੰਦੋਲਨ ਦੌਰਾਨ ਦੁਸ਼ਕਰਮਾਂ ਦੀਆਂ ਸ਼ਿਕਾਰ ਹੋਈਆਂ ਔਰਤਾਂ ਦੇ ਦਰਦ ਨੂੰ ਸ਼ਬਦਾਂ ਰਾਹੀ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਭਾਰਤ ਦੇ ਆਗੂਆਂ ਦਾ ਸ਼ਰਮ ਨਾਲ ਸਿਰ ਨੀਵਾਂ ਹੋਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਘਟਨਾਵਾਂ ਨੇ ਭਾਰਤ ਦੇ ਲੋਕਾਂ ਦੇ ਅਸੱਭਿਅਕ ਚਿਹਰੇ ਨੂੰ ਇੱਕ ਵਾਰ ਫੇਰ ਦੁਨੀਆ ਸਾਹਮਣੇ ਨੰਗਾ ਕੀਤਾ ਹੈ।
ਸਿੱਖ ਯੂਥ ਆਫ ਪੰਜਾਬ ਵੱਲੋਂ ਸਾਬਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ "ਸ਼ਹੀਦ ਅਤੇ ਸਾਡੇ ਫ਼ਰਜ਼" ਵਿਸ਼ੇ ਤੇ ਇੱਕ ਕਾਨਫਰੰਸ ਜਲੰਧਰ ਵਿਖੇ 28 ਦਸੰਬਰ ਨੂੰ ਕਰਵਾਈ ਗਈ। ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਲ ਖਾਲਸਾ ਪ੍ਰਧਾਨ ਸ. ਹਰਚਰਨਜੀਤ ਸਿੰਘ ਧਾਮੀ।
ਦਲ ਖਾਲਸਾ ਦਾ ਆਰ.ਐਸ.ਐਸ ਨੂੰ ਜਵਾਬ: ਪਾਕਿਸਤਾਨ, ਬੰਗਲਾਦੇਸ਼ ਅਤੇ ਭਾਰਤ ਇੱਕ ਪ੍ਰਭੂਸੱਤਾ ਸੰਪੰਨ ਮੁਲਕ ਹਨ ਅਤੇ ਇਸੇ ਤਰਾਂ ਹੀ ਪੰਜਾਬ ਅਤੇ ਕਸ਼ਮੀਰ ਦੇ ਲੋਕ ਵੀ ਆਪਣਾ ਆਜ਼ਾਦ ਮੁਲਕ ਸਿਰਜਣ ਦਾ ਇਰਾਦਾ ਰੱਖਦੇ ਹਨ ਜਥੇਬੰਦੀ ਦੀ ਸਤਵੀਂ ਵਰੇਗੰਢ ਨੂੰ ਮਨਾਉਦਿੰਆਂ, ਸਿੱਖ ਯੂਥ ਆਫ ਪੰਜਾਬ ਵਲੋਂ 'ਸ਼ਹੀਦ ਅਤੇ ਸਾਡੇ ਫਰਜ਼' ਵਿਸ਼ੇ ਉਤੇ ਅੱਜ ਏਥੇ ਕੇ.ਐਲ.ਸਹਿਗਮ ਐਡੀਟੋਰੀਅਮ ਵਿੱਚ ਭਰਵੀਂ ਕਾਨਫਰੰਸ ਦਾ ਆਯੋਜਿਨ ਕੀਤਾ ਜਿਸ ਨੂੰ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ।
ਦਲ ਖਾਲਸਾ ਨੇ ਤਖਤਾਂ ਦੇ ਪੰਜ ਜਥੇਦਾਰਾਂ ਵਲੋਂ ੧੪ ਦਸੰਬਰ ਨੂੰ ਸੱਦੀ ਮੀਟਿੰਗ ਉਤੇ ਆਪਣੀ ਟਿਪਣੀ ਕਰਦਿਆਂ ਕਿਹਾ ਕਿ ਦਾਗੀ ਅਤੇ ਵਿਵਾਦਤ ਜਥੇਦਾਰਾਂ ਕੋਲ ਪੰਥ ਦੀ ਹੋਣੀ ਨਾਲ ਜੁੜੇ ਫੈਸਲੇ ਕਰਨ ਦਾ ਕੋਈ ਨੈਤਿਕ ਹੱਕ ਜਾਂ ਅਧਿਕਾਰ ਨਹੀਂ ਹੈ।
ਅੱਜ ਚੰਡੀਗੜ੍ਹ ਦੇ ਸੈਕਟਰ 30 ਸਥਿਤ ਭਾਈ ਮੱਖਣ ਸ਼ਾਹ ਲੁਬਾਣਾ ਹਾਲ ਵਿੱਚ ਸਿੱਖਸ ਫਾਰ ਹਿਊਮਨ ਰਾਈਟਸ ਅਤੇ ਸਿੱਖ ਯੂਥ ਆਫ ਪੰਜਾਬ ਵੱਲੋਂ ਲਾਇਰਜ਼ ਫਾਰ ਹਿਊਮਨ ਰਾਈਟਸ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਸ਼ਥਾ ਦੇ ਸਹਿਯੋਗ ਨਾਲ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ, ਕਸ਼ਮੀਰ ਤੇ ਭਾਰਤ ਅੰਦਰ ਹੋਰਨਾਂ ਥਾਵਾਂ ਤੇ ਵੱਧ ਰਹੀ ਅਸਿਹਣਸ਼ੀਲਤਾ ਅਤੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਸੰਬੰਧੀ ਕਾਨਫਰੰਸ ਕਰਵਾਈ ਗਈ।
ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਫਸਰ ਸੁਮੇਧ ਸੈਣੀ ਉਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਬੇਤਹਾਸ਼ਾ ਵਿਸ਼ਵਾਸ ਕਰਨ ‘ਤੇ ਦਲ਼ ਖਾਲਸਾ ਨੇ ਬਾਦਲਾਂ ਨੂੰ ਕਰੜੇ ਹੱਥੀਂ ਲੈਦਿਆਂ ਕਿਹਾ ਕਿ ਪੁਲਿਸ ਕੈਟ ਗੁਰਮੀਤ ਪਿੰਕੀ ਵੱਲੌਂ ਆਪਣੇ ਸਾਬਕਾ ਮਾਲਕਾਂ ਦੀਆਂ ਕਰਤੂਤਾਂ ਦਾ ਜੋ ਪਰਦਾਫਾਸ਼ ਕੀਤਾ ਹੈ, ਉਸ ਬਾਰੇ ਬਾਦਲਾਂ ਸਮੇਤ ਪੰਜਾਬ ਦਾ ਹਰ ਬਸ਼ਿੰਦਾ ਜਾਣਦਾ ਹੈ।
« Previous Page — Next Page »