ਚੰਡੀਗੜ੍ਹ: ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਦੇ ਕੀਤੇ ਗਏ ਦਾਅਵਿਆਂ ਨੂੰ ਰੱਦ ਕਰਦੇ ਹਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਅਗਲੀਆਂ ਵਿਧਾਨ ਸਭਾ ਚੌਣਾਂ ਵਿੱਚ ਆਪਣੇ ਤੌਰ ਤੇ ਹੀ ਪੰਜਾਬ ਵਿੱਚੋਂ ਅਕਾਲੀ ਦਲ ਬਾਦਲ ਦਾ ਸਿਆਸੀ ਸਫਾਇਆ ਕਰਨ ਦੇ ਕਾਬਲ ਹੈ।ਉਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਦੀ ਲੋੜ ਨਹੀਂ ਹੈ।
ਹੁਸ਼ਿਆਰਪੁਰ: ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪੰਥਕ ਜਥੇਬੰਦੀਆਂ ਉਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਉਹਨਾਂ ਨੂੰ ਕਾਂਗਰਸ ਨਾਲ ਰਲਗੱਡ ਕਰਨ ਦੇ ਇਲਜ਼ਾਮਾਂ ਨੂੰ ਨਕਾਰਦਿਆਂ, ਦਲ ਖਾਲਸਾ ਨੇ ਕਿਹਾ ਕਿ ਸੂਬੇ ਵਿੱਚ ਮਚੀ ਉਥਲ-ਪੁਥਲ ਦਾ ਮੁੱਖ ਕਰਨ ਸੁਖਬੀਰ ਸਿੰਘ ਬਾਦਲ ਦਾ ਸਿਰਸਾ ਡੇਰੇ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਜਥੇਦਾਰਾਂ ਰਾਂਹੀ ਮੁਆਫ ਕਰਵਾਉਣ ਦੀ ਬਜਰ ਗਲਤੀ ਹੈ।
ਪੰਥਕ ਆਗੂਆਂ ਅਤੇ ਪ੍ਰਚਾਰਕਾਂ ਦੀਆਂ ਗ੍ਰਿਫਤਾਰੀਆਂ ਅਤੇ ਨਜ਼ਰਬੰਦੀਆਂ ਨੂੰ ਸਰਕਾਰੀ ਅੱਤਵਾਦ ਦਸਦਿਆਂ, ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਸ ਗੱਲ ਨੂੰ ਵਿਸਾਰਦੇ ਹੋਏ ਕਿ ਪੰਥ ਕਦੇ ਜ਼ੁਲਮ ਅੱਗੇ ਝੁਕਿਆ ਨਹੀਂ, ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ ਸਰਕਾਰ ਪੰਥ ਨਾਲ ਧ੍ਰੋਹ ਅਤੇ ਵੈਰ ਕਮਾਉਣ ਦੇ ਰਾਹ ਤੁਰ ਪਈ ਹੈ।
ਦਲ ਖਾਲਸਾ, ਪੰਚ ਪ੍ਰਧਾਨੀ ਅਤੇ ਸਿੱਖ ਯੂਥ ਆਫ ਪੰਜਾਬ ਦੇ ਕਾਰਜਕਰਤਾਵਾਂ ਨੇ ਦਰਸ਼ਨੀ ਦਿਊੜੀ ਵਿਖੇ ਬੰਦੀ ਛੋੜ ਦਿਵਸ ਮੌਕੇ ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤੇ ਸੰਦੇਸ਼ ਦੌਰਾਨ ਉਹਨਾਂ ਦਾ ਜਬਰਦਸਤ ਵਿਰੋਧ ਕਰਦਿਆਂ ਕਾਲੇ ਝੰਡੇ ਦਿਖਾਏ ।
ਅੰਮ੍ਰਿਤਸਰ ਸਾਹਿਬ: 10 ਨਵੰਬਰ ਨੂੰ ਕੁਝ ਸਿੱਖ ਜਥੇਬੰਦੀਆਂ ਵੱਲੋਂ ਸੱਦੇ ਗਏ ਸਰਬੱਤ ਖਾਲਸਾ ਵਿੱਚ ਵੱਖੋ ਵੱਖ ਸਿੱਖ ਜਥੇਬੰਦੀਆਂ ਵੱਲੋਂ ਸਮਾਗਮ ਵਿੱਚ ਸ਼ਮੂਲੀਅਤ ਅਤੇ ਇਸ ਤੋਂ ਬਾਹਰ ਰਹਿਣ ਬਾਰੇ ਵੱਖੋ ਵੱਖਰੇ ਵਿਚਾਰ ਸਾਹਮਣੇ ਆ ਰਹੇ ਹਨ।ਅੱਜ ਇਸ ਮਸਲੇ ਤੇ ਵੀਚਾਰ ਕਰਨ ਲਈ ਅੰਮ੍ਰਿਤਸਰ ਸਾਹਿਬ ਸਥਿਤ ਦਲ ਖਾਲਸਾ ਦਫਤਰ ਆਜ਼ਾਦ ਭਵਨ ਵਿਖੇ ਦਲ ਖਾਲਸਾ ਅਤੇ ਪੰਚ ਪ੍ਰਧਾਨੀ ਵੱਲੋਂ ਇੱਕ ਮੀਟਿੰਗ ਕੀਤੀ ਗਈ।ਮੀਟਿੰਗ ਤੋਂ ਬਾਅਦ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਉਹ ਸਰਬੱਤ ਖਾਲਸਾ ਸਮਾਗਮ ਦੀ ਫੈਂਸਲਾ ਲੈਣ ਵਾਲੀ ਕਿਸੇ ਵੀ ਪ੍ਰਕਿਰਿਆ ਵਿੱਚ ਸ਼ਾਮਿਲ ਹੋਣ ਤੋਂ ਬਗੈਰ ਇਸ ਵਿੱਚ ਇੱਕ ਨਿਮਾਣੇ ਸਿੱਖ ਵਜੋਂ ਸ਼ਾਮਿਲ ਹੋਣਗੇ।ਸਿਧਾਂਤਕ ਮਤਭੇਦਾਂ ਨੂੰ ਸਮਾਗਮ ਦੇ ਫੈਂਸਲਿਆਂ ਵਿੱਚ ਸ਼ਾਮਿਲ ਨਾ ਹੋਣ ਦਾ ਕਾਰਨ ਦੱਸਦਿਆਂ ੳਨ੍ਹਾਂ ਸਰਕਾਰ ਵੱਲੋਂ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਰੋਕਣ ਲਈ ਵਰਤੇ ਜਾ ਰਹੇ ਜਾ ਰਹੇ ਹੱਥਕੰਡਿਆਂ ਦੀ ਵੀ ਨਿਖੇਧੀ ਕੀਤੀ।
ਸਿੱਖਾਂ ਦੇ ਧਾਰਮਕ ਮਸਲਿਆਂ ਵਿਚ ਸਰਕਾਰੀ ਦਖਲ ਅੰਦਾਜ਼ੀ ਦੀ ਨਿਖੇਧੀ ਕਰਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਬਾਦਲ ਦਲ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ 10 ਨਵੰਬਰ ਨੂੰ ਤਰਨ ਤਾਰਨ ਵਿਖੇ ਹੋਣ ਜਾ ਰਿਹਾ ਇਕੱਠ ਗੈਰ-ਪੰਥਕ ਨਹੀਂ ਹੈ।
ਦਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਅਖੰਡ ਕੀਰਤਨੀ ਜਥਾ ਅਤੇ ਸਿੱਖ ਯੂਥ ਆਫ ਪੰਜਾਬ ਨੇ ਗਿਆਨੀ ਗੁਰਬਚਨ ਸਿੰਘ ਵਲੋਂ ਸੱਰਬਤ ਖਾਲਸਾ ਨੂੰ ਸੱਦਣ ਦਾ ਅਧਿਕਾਰ ਕੇਵਲ ਜਥੇਦਾਰ ਅਕਾਲ ਤਖਤ ਸਾਹਿਬ ਕੋਲ ਹੈ ਉਤੇ ਸਖਤ ਟਿਪਣੀ ਕਰਦਿਆ ਕਿਹਾ ਹੈ ਕਿ ਇਹ ਇਤਿਹਾਸਕ ਸਚਾਈ ਨਹੀਂ ਹੈ ਅਤੇ ਖਾਲਸਾ ਪੰਥ ਕੋਲ ਇਹ ਹੱਕ ਰਾਖਵਾਂ ਹੈ ਕਿ ਲੋੜ ਪੈਣ ਉਤੇ ਉਹ ਸਰੱਬਤ ਖਾਲਸਾ ਸੱਦ ਸਕਦਾ ਹੈ। ਜਥੇਬੰਦੀਆਂ ਨੇ ਨਾਲ ਹੀ ਇਹ ਮੰਨਿਆ ਕਿਹਾ ਕਿ ਸਰਬੱਤ ਖਾਲਸਾ ਸੱਦਣ ਦਾ ਢੁਕਵਾਂ ਅਤੇ ਯੋਗ ਸਥਾਨ ਅਕਾਲ ਤਖਤ ਸਾਹਿਬ ਹੀ ਹੈ।
ਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਅਖੰਡ ਕੀਰਤਨੀ ਜਥਾ ਅਤੇ ਸਿੱਖ ਯੂਥ ਆਫ ਪੰਜਾਬ ਨੇ 10 ਨਵੰਬਰ ਨੂੰ ਸੱਰਬਤ ਖਾਲਸਾ ਦੇ ਨਾਂ ਹੇਠ ਹੋ ਰਹੇ ਪੰਥਕ ਇਕੱਠ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਾ ਸਥਾਨ ਅਕਾਲ ਤਖਤ ਸਾਹਿਬ ਰੱਖਣ, ਇਸਦੇ ਏਜੰਡੇ ਬਾਰੇ ਕੌਮੀ ਰਾਏ ਤਿਆਰ ਕਰਨ ਅਤੇ ਅੱਡ-ਅੱਡ ਵਿਚਾਰਧਾਰਾ ਵਾਲੀਆਂ ਸਿੱਖ ਸੰਸਥਾਵਾਂ, ਧਿਰਾਂ ਅਤੇ ਸ਼ਖਸ਼ੀਅਤਾਂ ਦਾ ਇਸ ਵਿੱਚ ਸ਼ਾਮਿਲ ਹੋਣਾ ਯਕੀਨੀ ਬਨਾਉਣ।
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਭਾਰਤ ਦੇ ਸ਼ਾਸਕਾਂ ਨੇ ਨਵੰਬਰ 1984 ਦੇ ਕਤਲੇਆਮ ਲਈ ਜ਼ਿਮੇਵਾਰਾਂ ਨੂੰ ਸਜ਼ਾ ਨਾ ਦੇਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਸ ਨਸਲਕੁਸ਼ੀ ਦੇ ਪਿੱਛੇ ਕੇਵਲ ਕਿਸੇ ਇੱਕ ਪਾਰਟੀ (ਕਾਂਗਰਸ) ਦੀ ਭੂਮਿਕਾ ਹੀ ਨਹੀਂ ਸਗੋਂ ਸਮੁੱਚੇ ਸਰਕਾਰੀ ਤੰਤਰ ਦਾ ਹੱਥ ਅਤੇ ਸ਼ਮੂਲੀਅਤ ਸੀ। ਜਥੇਬੰਦੀਆਂ ਦਾ ਮੰਨਣਾ ਹੈ ਕਿ ਅਜਿਹੇ ਘਿਨਾਉਣੇ ਕਤਲੇਆਮ ਭਵਿੱਖ ਵਿੱਚ ਰੋਕਣ ਦਾ ਇੱਕੋ ਇੱਕ ਹੱਲ ਹੈ ਕਿ ਸਿੱਖ ਕੌਮ ਨੂੰ ਸਵੈ-ਨਿਰਣੇ ਦਾ ਹੱਕ ਦਿਤਾ ਜਾਵੇ ਅਤੇ ਪੰਜਾਬ ਅੰਦਰ ਯੂ.ਐਨ.ਓ ਦੀ ਦੇਖ-ਰੇਖ ਹੇਠ ਰਾਏਸ਼ੁਮਾਰੀ ਕਰਵਾਈ ਜਾਵੇ।
ਪੰਜਾਬ ਪੁਲਿਸ ਵੱਲੋਂ ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਦੇ ਕੇਸ ਵਿੱਚ ਦੋ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀ ਕੀਤੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਕੇਸ ਨੂੰ ਹੱਲ ਕਰਨ ਅਤੇ ਅਸਲ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਪੂਰੀ ਤਰਾ ਨਾਕਾਮ ਰਹੀ ਹੈ।
« Previous Page — Next Page »