ਅਮਰੀਕਾ ਦੇ ਜਸਿਟਸ ਡਿਪਾਰਟਮੈਂਟ ਨੇ ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਇਕ ਅਧਿਕਾਰੀ ਵਿਕਾਸ਼ ਯਾਦਵ ਖਿਲਾਫ ਅਮਰੀਕੀ ਅਦਾਲਤ ਵਿਚ ਦੋਸ਼ ਦਾਖਲ ਕਰ ਦਿੱਤੇ ਹਨ। ਅਮਰੀਕਾ ਦੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ.ਬੀ.ਆਈ.) ਨੇ ਵਿਕਾਸ਼ ਯਾਦਵ ਨੂੰ ਲੋੜੀਂਦਾ (ਵਾਂਟਡ) ਕਰਾਰ ਦਿੰਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।
ਦਲ ਖ਼ਾਲਸਾ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਪਹਿਲੇ ਸ਼ਹੀਦੀ ਦਿਹਾੜੇ ਮੌਕੇ 18 ਜੂਨ ਨੂੰ ਇਤਿਹਾਸਿਕ ਗੁਰਦੁਆਰਾ ਸੰਤੋਖਸਰ ਸਾਹਿਬ, ਅੰਮ੍ਰਿਤਸਰ ਵਿਖੇ ਪੰਥਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਵਿਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨ ਦੇ ਮਾਮਲੇ ਵਿਚ ਇੰਡੀਆ ਦੇ ਇਕ ਗੈਂਗ ਨਾਲ ਜੁੜੇ ਤਿੰਨ ਵਿਅਕਤੀਆਂ ਦੀਆਂ ਗ੍ਰਿਫਤਾਰੀਆਂ ਨੇ ਦਿੱਲੀ ਦਰਬਾਰ ਦੇ ਗੈਂਗਵਾਦ ਤੇ ਜ਼ੁਰਮੀ ਟੋਲਿਆਂ ਨਾਲ ਗਠਜੋੜ ਦਾ ਤੱਥ ਸੰਸਾਰ ਸਾਹਮਣੇ ਉਜਾਗਰ ਕੀਤਾ ਹੈ।
ਕੈਨੇਡਾ ਸਰਕਾਰ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਦਲ ਖ਼ਾਲਸਾ ਆਗੂਆਂ ਨੇ ਜਸਟਿਨ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ, ਪਾਕਿਸਤਾਨ ਸਰਕਾਰ ਨੂੰ ਵੀ ਭਾਈ ਪੰਜਵੜ ਦੇ ਕਤਲ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਦੀ ਅਪੀਲ ਕੀਤੀ।
ਭਾਰਤ ਨੇ ਅਮਰੀਕੀ ਨਾਗਰਿਕ ਅਤੇ ਸਿਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਆਪਣੀ ਭੂਮਿਕਾ ਦੇ ਦੋਸ਼ਾਂ ਤੋਂ ਖੁਦ ਨੂੰ ਬਰੀ ਕਰ ਲਿਆ ਹੈ, ਇਸ ਗੱਲ ਦਾ ਖੁਲਾਸਾ ਕੇਂਦਰ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਤੋਂ ਹੋਇਆ ਹੈ।
ਅਮਰੀਕਾ ਦੀ ਧਰਤੀ ਉੱਤੇ ਸਿੱਖ ਆਜ਼ਾਦੀ ਲਹਿਰ ਦੇ ਨਾਲ ਸੰਬੰਧਿਤ ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਸਾਜਿਸ਼ ਦੇ ਮਾਮਲੇ ਵਿੱਚ ਇੰਡੀਆ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅੰਦਰੂਨੀ ਜਾਂਚ ਵਿੱਚ ਅਫਸਰਾਂ ਨੂੰ ਜਿੰਮੇਵਾਰ ਠਹਿਰਾਉਣ ਦੀ ਖਬਰ ਬਲੂਮਬਰਗ ਨਿਊਜ਼ ਵੱਲੋਂ ਸਾਹਮਣੇ ਆਈ ਹੈ।
ਕਨੇਡਾ ਸਰਕਾਰ ਵੱਲੋਂ ਕਨੇਡਾ ਤੇ ਇਸਦੀ ਸਿਆਸਤ ਵਿਚ ‘ਵਿਦੇਸ਼ੀ ਦਖਲਅੰਦਾਜ਼ੀ’ ਦੇ ਗੰਭੀਰ ਮਸਲੇ ਉੱਤੇ ਚੱਲ ਰਹੀ ਜਾਂਚ ਵਿਚ ਇੰਡੀਆ ਦਾ ਨਾਮ ਵੀ ਸ਼ਾਮਿਲ ਕਰ ਲਿਆ ਗਿਆ ਹੈ।
ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਜੁਝਾਰੂ ਸਿੰਘਾਂ, ਜਲਾਵਤਨੀ ਯੋਧਿਆਂ ਤੇ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।
ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ ਲੇਖਾ ਬੀਤੇ ਦਿਨੀਂ 11 ਦਸੰਬਰ 2023 ਨੂੰ ਜਾਰੀ ਕੀਤਾ ਗਿਆ ਹੈ।
ਵਰਲਡ ਸਿੱਖ ਪਾਰਲੀਮੈਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, (ਕੋ-ਕੋਅਰਡੀਨੇਟਰ) , ਭਾਈ ਜੋਗਾ ਸਿੰਘ (ਮੁੱਖ ਬੁਲਾਰੇ), ਭਾਈ ਮਨਪ੍ਰੀਤ ਸਿੰਘ (ਜਨਰਲ ਸਕੱਤਰ), ਭਾਈ ਰਣਜੀਤ ਸਿੰਘ ਸਰਾਏ ਇੰਗਲੈਡ , ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਹਰਜੋਤ ਸਿੰਘ ਸੰਧੂ ਹਾਲੈਂਡ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਅਮਰੀਕੀ ਜਾਂਚ ਏਜੰਸੀ ਐਫ ਬੀ ਆਈ ਵੱਲੋਂ ਭਾਰਤੀ ਏਜੰਟਾਂ ਉਤੇ ਲਾਏ ਗਏ ਵਿਸਤ੍ਰਿਤ ਦੋਸ਼ਾਂ ਦੀ ਸ਼ਲਾਘਾ ਕੀਤੀ ਹੈ।
Next Page »