ਪੰਥ ਸੇਵਕਾਂ ਨੇ ਕਿਹਾ ਕੈਨੇਡਾ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦੇ ਹਾਂ, ਜਿਸ ਨੇ ਹਿੰਦ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਤੇ ਸਿੱਖਾਂ ਦੇ ਕਤਲਾਂ ਦੀ ਸਾਜਿਸ਼ ਤੋਂ ਪਰਦਾ ਉਤਾਰ ਕੇ ਪੂਰੀ ਦੁਨੀਆ ਸਾਹਮਣੇ ਸੱਚ ਪ੍ਰਗਟ ਕਰਨ ਦਾ ਆਪਣਾ ਇਖ਼ਲਾਕੀ ਤੇ ਕਨੂੰਨੀ ਫਰਜ ਨਿਭਾਇਆ ਹੈ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿਚ ਕਨੇਡਾ ਦੀ ਪੁਲਿਸ ਨੇ ਦੋ ਸ਼ੱਕੀ ਦੋਸ਼ੀਆਂ ਬਾਰੇ ਪਹਿਲਾਂ ਜਾਣਕਾਰੀ ਦਿੱਤੀ ਸੀ ਤੇ ਅੱਜ ਤੀਜੇ ਸ਼ੱਕੀ ਬਾਰੇ ਜਾਣਕਾਰੀ ਦਿੱਤੀ ਹੈ, ਜੋ 2008 ਮਾਡਲ ਦੀ ਸਿਲਵਰ ਰੰਗ ਦੀ ਟੋਇਟਾ ਕੈਮਰੀ ਵਿੱਚ ਹਮਲਾਵਰਾਂ ਨਾਲ ਮੌਜੂਦ ਸੀ।
ਦਲ ਖ਼ਾਲਸਾ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਖਬਰ ਉਤੇ ਤਿੱਖਾ ਪ੍ਰਤੀਕਰਮ ਦੇਂਦਿਆਂ ਕਿਹਾ ਕਿ ਪੰਥ ਦੇ ਦੁਸ਼ਮਣਾਂ ਨੇ ਭਾਉ ਪਰਮਜੀਤ ਸਿੰਘ ਪੰਜਵੜ ਤੋਂ ਬਾਅਦ ਖ਼ਾਲਿਸਤਾਨ ਦੇ ਸੰਘਰਸ਼ ਦਾ ਇਕ ਹੋਰ ਕੀਮਤੀ ਹੀਰਾ ਸਾਥੋਂ ਖੋਹ ਲਿਆ ਹੈ।
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਨਿੱਝਰ ਦੇ ਕਤਲ ਨੂੰ ਭਾਰਤ ਸਰਕਾਰ ਦੁਆਰਾ ਸਿੱਖਾਂ ਦੀ ਨਸਲਕੁਸ਼ੀ ਕਰਾਰ ਦਿੱਤਾ ਹੈ। ਕਮੇਟੀ ਦੇ ਕੋਆਰਡੀਨੇਟਰ ਡਾ: ਪ੍ਰਿਤਪਾਲ ਸਿੰਘ ਹੁਰਾਂ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਗੈਂਗਾਂ ਨੂੰ ਰਕਮਾਂ ਦੇ ਕੇ ਸੋਸ਼ਲ ਮੀਡੀਏ ਉਤੇ ਸਿੱਖ ਆਗੂਆਂ ਦੇ ਕਤਲ ਕਰਵਾਉਣ ਦੀਆਂ ਜ਼ਿਮੇਵਾਰੀਆਂ ਲੈਣ ਨੂੰ ਸਰਕਾਰੀ ਅੱਤਵਾਦ ਕਿਹਾ ਜਾ ਸਕਦਾ ਹੈ
ਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਦੇ ਸ਼ਹਿਰ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁਖੀ ਭਾਈ ਹਰਦੀਪ ਸਿੰਘ ਨਿੱਝਰ ਨੂੰ ਹਥਿਆਰਬੰਦ ਹਮਲਾਵਰਾਂ ਨੇ ਸ਼ਹੀਦ ਕਰਕੇ ਸਿੱਖਾਂ ਦੀ ਹੱਕ, ਸੱਚ ਤੇ ਆਜ਼ਾਦੀ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ।
« Previous Page