• ਬਿਨਾਂ ਪਾਸਪੋਰਟ ਤੋਂ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੀਤੀ ਜਾ ਰਹੀ ਹੈ: ਪਾਕਿਸਤਾਨ। • ਇਸ ਬਾਰੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਇਜਾਜ਼ ਸ਼ਾਹ ਦਾ ਬਿਆਨ।
ਚੰਡੀਗੜ੍ਹ : ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਭਾਈ ਹਰਮੀਤ ਸਿੰਘ(ਪੀ.ਐੱਚ.ਡੀ) ਦੀ ਯਾਦ ਵਿਚ ਸ਼ਹੀਦੀ ਸਮਾਗਮ 1 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਦੁਆਰਾ ...
ਵਧੀਕ ਸ਼ੈਸਨ ਜੱਜ ਅਤੁਲ ਕਿਸਾਨਾ ਦੀ ਅਦਾਲਤ ਵੱਲੋਂ ਇਸ ਮਾਮਲੇ ਤੇ ਫੈਸਲਾ ਸੁਣਾਉਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ।
ਅਦਾਲਤ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ 24 ਸਾਲ ਪੁਰਾਣੇ ਇਕ ਹੋਰ ਮਾਮਲੇ ‘ਚੋਂ ਬਰੀ ਕਰ ਦਿੱਤਾ ਗਿਆ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ਵਿਚ ਗ੍ਰਿਫਤਾਰੀ ਤੋਂ ਬਾਅਦ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਪੰਜਾਬ ਪੁਲਿਸ ਵਲੋਂ ਵੱਖ-ਵੱਖ ਥਾਈਂ ਕਈ ਮਾਮਲੇ ਦਰਜ਼ ਕੀਤੇ ਗਏ ਸਨ, ਜੋ ਕਿ ਹੁਣ ਇਕ-ਇਕ ਕਰਕੇ ਅਦਾਲਤਾਂ ਵਿਚ ਬਰੀ ਹੁੰਦੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ੁੱਕਰਵਾਰ (23 ਨਵੰਬਰ ਨੂੰ) ਲੁਧਿਆਣੇ ਦੀ ਇਕ ਅਦਾਲਤ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਦਰਜ਼ ਮੁਕਦਮਾ ਐਫ.ਆਈ.ਆਰ. ਨੰ. 134/1995 (ਠਾਣਾ ਕੋਤਵਾਲੀ, ਲੁਧਿਆਣਾ) ਬਰੀ ਕਰ ਦਿੱਤਾ ਗਿਆ।
ਬੀਤੇ ਕੱਲ੍ਹ ਭਾਰਤ ਦੀ ਕੇਂਦਰ ਸਰਕਾਰ ਦੀ ਘਰੇਲੂ ਵਜ਼ਾਰਤ ਦੇ ਹਵਾਲੇ ਨਾਲ ਇਹ ਗੱਲ ਨਸ਼ਰ ਹੋਈ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਠ ਬੰਦੀ ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਇਕ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਮਰ-ਕੈਦ ਦੇ ਕਾਨੂੰਨ ਤਹਿਤ ਬਣਦੀ ਮਿਆਦੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦਾ ਮਾਮਲਾ ਪਿਛਲੇ ਸਮੇਂ ਦੌਰਾਨ ਕਈ ਵਾਰ ਚਰਚਾ ਵਿਚ ਰਿਹਾ ਹੈ। ਹੁਣ ਇਕ ਵਾਰ ਫਿਰ ਇਸ ਮਸਲੇ ਉੱਤੇ ਸਰਗਰਮੀ ਤੇਜ ਹੈ।
ਭਾਈ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਕਾਰਜਸ਼ੀਲ 21 ਮੈਂਬਰੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 24 ਅਗਸਤ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਇਕ ਵੱਡਾ ਕਾਫਲਾ ਲਿਜਾ ਕੇ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸਿੱਖ ਮਸਲਿਆਂ ਦੇ ਹੱਲ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਵਿਚ ਲੰਘੇ ਕੱਲ੍ਹ ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਦੇ ਬਾਹਰ ਧਰਨਾ ਦਿੱਤਾ ਗਿਆ।
« Previous Page — Next Page »