ਅਜਿਹਾ ਵਿਸ਼ਲੇਸ਼ਣ ਅਜਿਹੇ ਮਹੱਤਵਪੂਰਨ ਕੇਸਾਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਅਗਲੇਰੀ ਪੀੜੀ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਦੇ ਸਨਮੁਖ ਹੋ ਸਕੇ ਅਤੇ ਪੰਥਕ ਭਾਵਨਾਵਾਂ ਤੇ ਸਥਾਪਤ ਅਦਾਲਤੀ ਸਿਸਟਮ ਵਿਚਲੇ ਵਖਰੇਵਿਆਂ ਨੂੰ ਸਮਝ ਸਕੇ। ਇਹ ਵਿਸ਼ਲੇਸ਼ਣ ਸਥਾਪਤ ਨਿਆਂ ਪਰਬੰਧ ਦੀ ਲੋੜ ਤੇ ਪੰਥਕ ਭਾਵਨਾਵਾਂ ਵਿਚ ਵਖਰੇਵਿਆਂ ਕਾਰਨ ਪਈ ਫਿੱਕ ਨੂੰ ਦੂਰ ਕਰਨ ਲਈ ਇੱਕ ਯਤਨ ਮਾਤਰ ਹੈ ਪਰ ਵਖਰੇਵੇਂ ਤਾਂ ਹੀ ਖਤਮ ਹੋ ਸਕਦੇ ਹਨ ਜਦ ਵਖਰੇਵਿਆਂ ਦੇ ਕਾਰਨਾਂ ਨੂੰ ਗੁਰੂ ਖਾਲਸਾ ਪੰਥ ਭਵਿੱਖ ਸੰਵਾਰਨ ਦੀ ਮਨਸ਼ਾ ਨਾਲ ਵਿਚਾਰੇ।
ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਹੱਤਿਆ ਕਾਂਡ ਸਬੰਧੀ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਨਜ਼ਰਬੰਦ ਭਾਈ ਲਖਵਿੰਦਰ ਸਿੰਘ ਉਰਫ਼ ਲੱਖਾ ਨੂੰ ਅੱਜ ਦੂਜੀ ਵਾਰ 28 ਦਿਨਾਂ ਦੀ ਪੈਰੋਲ ’ਤੇ ਰਿਹਾਅ ਕੀਤਾ ਗਿਆ।