ਵਿਰਾਸਤ ਅਤੇ ਵਾਤਾਵਰਨ ਸੰਭਾਲ ਸਭਾ ਤੇ ਇਲਾਕਾ ਨਿਵਾਸੀਆਂ ਵੱਲੋਂ ਗੁਰਦੁਆਰਾ ਨਾਨਕਸਰ ਸਾਹਿਬ ਹਕੀਮ ਪੁਰ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਅਕਾਲ ਅਕੈਡਮੀ ਚਾਹਲ ਕਲਾਂ ਦੇ ਬੱਚਿਆਂ ਦੇ ਕੀਰਤਨ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀਏ ਭਾਈ ਜਗਤਾਰ ਸਿੰਘ ਜੀ ਹੁਣਾਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ।
ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇਕ ਗੁਰਮਤਿ ਵੀਚਾਰ ਸਮਾਗਮ ਵਿਰਾਸਤ ਅਤੇ ਵਾਤਾਵਰਣ ਸੰਭਾਲ ਸਭਾ ਵੱਲੋਂ ਗੁਰਦੁਆਰਾ ਨਾਨਕਸਰ ਸਾਹਿਬ, ਪਾਤਿਸ਼ਾਹੀ ਪਹਿਲੀ, ਹਕੀਮਪੁਰ (ਪੰਜਾਬ) ਵਿਖੇ 30 ਨਵੰਬਰ 2024 ਨੂੰ ਕਰਵਾਇਆ ਗਿਆ।
ਮੌਜੂਦਾ ਸਮੇਂ ਵਿਚ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਾਹਰੀ ਹਾਲਾਤ ਅਤੇ ਸਿੱਖਾਂ ਦੇ ਆਪਣੇ ਅੰਦਰੂਨੀ ਹਾਲਾਤ ਬਹੁਤ ਤੇਜੀ ਨਾਲ ਬਦਲ ਰਹੇ ਹਨ। ਬਹੁਤ ਤਰ੍ਹਾਂ ਦੀ ਸਰਗਰਮੀ ਸਿੱਖਾਂ ਵਿਚ ਵਾਪਰ ਰਹੀ ਹੈ।
ਸਿੱਖ ਵੋਟ ਰਾਜਨੀਤੀ ਇਸ ਵੇਲੇ ਵਿਆਪਕ ਖਿਲਾਰੇ ਦੇ ਦੌਰ ਵਿਚੋਂ ਲੰਘ ਰਹੀ ਹੈ ਅਤੇ ਪੂਰੀ ਤਰ੍ਹਾਂ ਨਾਲ ਸੰਕਟਾਂ ਵਿਚ ਘਿਰੀ ਹੋਈ ਹੈ।
ਪੱਤਰਕਾਰ ਮਨਦੀਪ ਸਿੰਘ ਨੇ ਬਦਲ ਰਹੇ ਕੌਮਾਂਤਰੀ ਹਾਲਾਤ ਦੇ ਮੱਦੇਨਜ਼ਰ ਸਿੱਖਾਂ ਦੇ ਸਨਮੁਖ ਉੱਭਰ ਰਹੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਪੰਥ ਸੇਵਕ ਜਥਾ ਦੋਆਬਾ ਦੇ ਸੇਵਾਦਾਰ ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ।
ਮੌਜੂਦਾ ਸਿੱਖ ਰਾਜਨੀਤੀ ਵਿਚ ਆਈ ਗਿਰਾਵਟ ਅਤੇ ਵੋਟ ਰਾਜਨੀਤੀ ਵਾਲੀਆਂ ਪਾਰਟੀਆਂ ਤੇ ਇਹਨਾਂ ਦੇ ਆਗੂਆਂ ਦੇ ਢਿੱਲੇ ਪਹਿਰੇ ਕਾਰਨ ਤਖ਼ਤ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਾਖ ਵਿਚ ਆਈ ਗਿਰਾਵਟ ਉਪਰ ਵਿਚਾਰ ਹੋਈ।
5 ਜੂਨ 2024 ਨੂੰ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਪੰਥਕ ਦੀਵਾਨ ਸਜਾਇਆ ਗਿਆ।
7 ਜੂਨ 2023 ਨੂੰ ਗੁਰਦੁਆਰਾ ਦਮਦਮਾ ਸਾਹਿਬ, ਸ੍ਰੀ ਹਰਗੋਬਿੰਦਪੁਰ ਵਿਖੇ "ਘੱਲੂਘਾਰਾ ਜੂਨ 84" ਦੇ ਸਮੂਹ ਸਹੀਦਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭਾਈ ਮਨਧੀਰ ਸਿੰਘ ਨੇ ਸੰਗਤਾਂ ਨਾਲ "ਘੱਲੂਘਾਰਾ ਜੂਨ 84" ਦੇ ਸਬੰਧ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ
ਬੀਤੇ ਦਿਨੀਂ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂ ਸ਼ਹਿਰ ਵਿਖੇ ਤੀਜੇ ਘੱਲੂਘਾਰੇ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਜਥੇਦਾਰ ਜਰਨੈਲ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਮੰਜੀ ਸਾਹਿਬ ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਦੀ ਇਕੱਤਰਤਾ ਹੋਈ।
Next Page »