ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਉਪਰ ਲਾਏ ਜਾ ਰਹੇ ਬਿਨ ਸਿਰ ਪੈਰ ਦੋਸ਼ਾਂ ਤੇ ਟਿਪਣੀ ਕਰਦਿਆਂ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਨੂੰ ਰਣਜੀਤ ਸਿੰਘ ਕਮਿਸ਼ਨ ਪਾਸੋਂ ਨਹੀ ਬਲਕਿ ਉਸ ਵਲੋਂ ਕੀਤੀ ਜਾਂਚ ਦੇ ਨਤੀਜਿਆਂ ਤੋਂ ਡਰ ਹੈ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਮੋਹਕਮ ਸਿੰਘ ਦੀ ਅਗਵਾਈ ਵਾਲੇ ਯੂਨਾਇਟਿਡ ਅਕਾਲੀ ਦਲ ਨੇ 10 ਸੀਟਾਂ 'ਤੇ ਲੜਨ ਦਾ ਫੈਸਲਾ ਕੀਤਾ ਹੈ।
5 ਅਕਤੂਬਰ ਨੂੰ ਬਠਿੰਡਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਇਟਿਡ ਅਕਾਲੀ ਦਲ ਅਤੇ ਕਾਰਜਕਾਰੀ ਜਥੇਦਾਰਾਂ ਦੀ ਮੀਟਿੰਗ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਦਿੱਤੀ ਗਈ ਸਲਾਹ, ਕਿ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਅੰਮ੍ਰਿਤ ਸੰਚਾਰ 'ਚ ਉਨ੍ਹਾਂ ਦੇ ਸਾਥੀ ਸਿੰਘ (ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ) 10 ਨਵੰਬਰ, 2016 ਨੂੰ ਹੋਣ ਵਾਲੇ 'ਸਰਬੱਤ ਖ਼ਾਲਸਾ' ਦੀ ਅਗਵਾਈ ਕਰਨਗੇ, ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ 'ਚ ਹੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਚੁਣਿਆ ਗਿਆ ਸੀ।
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਅਸਥਾਨ ਬਾਬਾ ਬਕਾਲਾ ਦੀ ਧਰਤੀ 'ਤੇ ਹੋਈ ਸਿਆਸੀ ਕਾਨਫਰੰਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਨੇ 'ਸਰਬੱਤ ਖਾਲਸਾ 2016' ਅਤੇ 'ਸਰਕਾਰ-ਏ-ਖਾਲਸਾ' ਦੇ ਮਿਸ਼ਨ ਨੂੰ ਪੂਰਾ ਕਰਨ ਦਾ ਸੱਦਾ ਦਿੱਤਾ ਹੈ। ਸੰਗਤਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਹੁੰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਸਿੱਖਾਂ ਨੂੰ ਸੁਚੇਤ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 2017 ਲਈ ਜੋ ਪ੍ਰਮੁੱਖ ਰਾਜਨੀਤਕ ਪਾਰਟੀਆਂ ਸਬਜ਼ਬਾਗ ਵਿਖਾ ਰਹੀਆਂ ਹਨ ਉਹ ਨਾ ਤਾਂ ਪੰਜਾਬ ਦੇ ਹਿੱਤ ਵਿੱਚ ਹਨ ਤੇ ਨਾ ਹੀ ਪੰਥ ਦੇ ਹਿੱਤ ਵਿੱਚ।
ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਜਥੇਦਾਰਾਂ ਦੀ ਅਗਵਾਈ ਹੇਠ ਮੰਗਲਵਾਰ (16 ਅਗਸਤ) ਫਤਹਿਗੜ੍ਹ ਸਾਹਿਬ ਤੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਦਾ ਆਗਾਜ਼ ਕੀਤਾ ਗਿਆ। ਇਹ ਮਾਰਚ ਨਿਰਧਾਰਿਤ ਸਮੇਂ ਤੋਂ ਲਗਭਗ ਤਿੰਨ ਘੰਟੇ ਪੱਛੜ ਕੇ ਰਵਾਨਾ ਹੋਇਆ।
ਯੂਨਾਈਟਿਡ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੋ-ਤਿੰਨ ਮੁਲਾਕਾਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਦਲਾਂ ਨੂੰ ਮਿਲਣਾ ਗੁਨਾਹ ਨਹੀਂ ਹੈ ਤਾਂ ਫਿਰ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਵੀ ਕੋਈ ਪਾਪ ਨਹੀਂ ਹੈ। ਭਾਈ ਮੋਹਕਮ ਸਿੰਘ ਨੇ ਪਾਰਟੀ ਦੀ ਹੋਈ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਜੇਕਰ ਦੋਵੇਂ ਬਾਦਲ ਉਨ੍ਹਾਂ ਨੂੰ ਮਿਲ ਕੇ ਅਤਿਵਾਦੀ ਨਹੀਂ ਹੋਏ ਤਾਂ ਫਿਰ ਕੇਜਰੀਵਾਲ ਨਾਲ ਉਨ੍ਹਾਂ ਦੀ ਮੁਲਾਕਾਤ ਨੂੰ ਖ਼ਾਲਿਸਤਾਨ ਨਾਲ ਜੋੜਣ ਦੀ ਕੀ ਤੁਕ ਹੈ।
ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਨੇ ਉਮੀਦਵਾਰ ਨਵੰਬਰ 2016 ਦੇ ‘ਸਰਬੱਤ ਖ਼ਾਲਸਾ’ ਤੋਂ ਬਾਅਦ ਐਲਾਨਣ ਦੀ ਰਣਨੀਤੀ ਬਣਾਈ ਹੈ।
ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਯੂਨਾਇਟਿਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ 5 ਮੈਂਬਰੀ ਕਮੇਟੀ ਵਿਚਕਾਰ ਹੋਈ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਲਿਆ। ਇਹ ਮੀਟਿੰਗ 6 ਜੂਨ ਘੱਲੂਘਾਰਾ ਦਿਹਾੜੇ ਦੌਰਾਨ ਜਥੇਦਾਰਾਂ ਦੇ ਕੌਮ ਦੇ ਨਾਂ ਸੰਦੇਸ਼ ਨਾਲ ਸਬੰਧਤ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਵੀਰਵਾਰ ਦੇਰ ਸ਼ਾਮ ਪੁਲਿਸ ਵੱਲੋਂ ਹਿਰਾਸਤ 'ਚ ਲੈ ਲੈਣ ਦੀ ਖ਼ਬਰ ਹੈ। ਦੱਸਣਯੋਗ ਹੈ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਸ਼ਾਮਿਲ ਹੋ ਕੇ ਭਾਈ ਧਿਆਨ ਸਿੰਘ ਮੰਡ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤੇ ਜਾਣ ਦਾ ਪ੍ਰੋਗਰਾਮ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਯੂਨਾਇਟਿਡ ਅਕਾਲੀ ਦਲ ਨੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹਮਲੇ ਦੇ ਸਬੰਧ ਵਿਚ ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਲੋਚਨਾ ਕੀਤੀ ਹੈ।
Next Page »