ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਜਰਮਨ ਅਤੇ ਇਟਲੀ 'ਚ ਹੋਈਆਂ ਘਟਨਾਵਾਂ 'ਤੇ ਦੁਖ ਦਾ ਇਜ਼ਹਾਰ ਕੀਤਾ ਹੈ। ਜੇਲ੍ਹ 'ਚ ਮੁਲਾਕਾਤ ਕਰਨ ਵਾਲੇ ਰਾਹੀਂ ਭੇਜੇ ਸੰਦੇਸ਼ 'ਚ ਭਾਈ ਹਵਾਰਾ ਨੇ ਇਹ ਕਿਹਾ ਕਿ ਵਿਚਾਰਾਂ ਦੇ ਮਤਭੇਦ ਨੂੰ ਟਕਰਾਅ 'ਚ ਨਹੀਂ ਬਦਲਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁੱਦਿਆਂ 'ਤੇ ਸਮੂਹ ਸਿੱਖ ਇਕ ਮਤ ਹਨ ਉਹਨਾਂ ਮੁੱਦਿਆਂ ਦੀ ਸਾਂਝ ਨੂੰ ਮਜਬੂਤ ਕਰ ਕੇ ਕੌਮੀ ਮੰਜ਼ਲ ਵੱਲ ਕਦਮ ਵਧਾਏ ਜਾਣੇ ਚਾਹੀਦੇ ਹਨ।
ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿੱਚ ਵਾਪਰੀ ਟਕਰਾਅ ਦੀ ਘਟਨਾ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ ਧਿਰਾਂ ਨੂੰ ਅਕਾਲ ਤਖ਼ਤ ’ਤੇ 'ਤਲਬ' ਕਰਨ ਦਾ ਫ਼ੈਸਲਾ ਕੀਤਾ ਹੈ।
ਫਰੈਂਕਫੋਰਟ ਦੇ ਗੁਰਦੁਆਰਾ ਸਾਹਿਬ ਵਿੱਚ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਦੇ ਦੀਵਾਨ ਮੌਕੇ ਵਾਪਰੀ ਘਟਨਾ ਦੀ ਜਰਮਨੀ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ।
ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪਿੰਡ ਬਹਿਬਲ ਕਲਾਂ ਅਤੇ ਕੋਟਕਪੁਰਾ ਚੌਂਕ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸੰਬੰਧੀ ਅੱਜ ਜਸਟਿਸ ਕਾਟਜੂ ਕਮਿਸ਼ਨ ਵੱਲੋਂ ਬਹਿਬਲ ਕਲਾਂ ਅਤੇ ਕੋਟਕਪੁਰਾ ਘਟਨਾ ਨਾਲ ਸਬੰਧਿਤ ਵਿਅਕਤੀਆਂ ਦੀਆਂ ਗਵਾਹੀਆਂ ਸੁਣੀਆਂ ਗਈਆਂ।
ਸ਼ਰੋਮਣੀ ਕਮੇਟੀ ਦੇ ਕਾਰਜਕਾਰਨੀ ਵੱਲੋਂ ਕੱਲ੍ਹ ਬਰਖਾਸਤ ਕੀਤੇ ਗਏ ਚਾਰ ਪਿਆਰਿਆਂ ਦੀ ਬਰਖਾਸਤਗੀ ਨੂੰ ਸਿੱਖ ਫਲਸਫੇ ਦੇ ਵਿਰੁੱਧ ਕਰਾਰ ਦਿੰਦਿਆਂ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨੇਂ ਕਿਹਾ ਹੈ ਕਿ ਜਿਨ੍ਹਾਂ ਪੰਜ ਪਿਆਰਿਆਂ ਦੇ ਆਦੇਸ਼ ਗੁਰੂ ਸਾਹਿਬ ਨੇਂ ਮੰਨ ਕਿ ਪੰਚ ਪ੍ਰਧਾਨੀ ਦਾ ਸਿਧਾਂਤ ਖਾਲਸਾ ਪੰਥ ਨੂੰ ਦ੍ਰਿੜ ਕਰਵਾਇਆ ਸੀ ਅੱਜ ਸ਼ਰੋਮਣੀ ਕਮੇਟੀ ਨੇਂ ਉਸ ਸਿਧਾਂਤ ਨੂੰ ਵੀ ਢਾਹ ਲਗਾ ਦਿੱਤੀ ਹੈ।
ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਉੱਘੇ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਸੰਘਰਸ਼ ਅਤੇ ਸਰਬੱਤ ਖਾਲਸਾ 2015 ਸਬੰਧੀ ਗਲਬਾਤ ਕੀਤੀ ਗਈ ਅਤੇ ਬਹੁਤ ਸਾਰੇ ਸਿੱਧੇ-ਸਪੱਸ਼ਟ ਸਵਾਲ ਉਨ੍ਹਾਂ ਨੂੰ ਕੀਤੇ।
ਸਿੱਖ ਕੌਮ ਦੇ ਸਿਧਾਂਤਕ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੋਮਣੀ ਕਮੇਟੀ ਵਲੋਂ ਜਾਰੀ ਕੀਤਾ ਆਰ ਐੱਸ ਐੱਸ ਅਤੇ ਅਕਾਲੀ ਭਾਜਪਾ ਨੂੰ ਖੁਸ ਕਰਨ ਵਾਲਾ ਨਕਲੀ ਨਾਨਕਸਾਹੀ ਕਲੰਡਰ ਰੱਦ ਕਰ ਕੇ ਸਾਰੇ ਦਿਹਾੜੇ ਮੂਲ ਨਾਨਕਸਾਹੀ ਕਲੰਡਰ ਅਨੁਸਾਰ ਹੀ ਮਨਾਏ ਜਾਣ ਤਾ ਜੋ ਕੌਮ ਵਿਚ ਪੈਦਾ ਹੋ ਰਹੀ ਦੁਬਿਧਾ ਨੂੰ ਖਤਮ ਕੀਤਾ ਜਾ ਸਕੇ।
ਚੰਡੀਗੜ੍ਹ: ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦੇ ਰਾਜ ਦੀ ਸਖਤ ਸ਼ਬਦਾਂ ਵਿੱਚ ਨਖੇਧੀ ਕਰਦੇ ਹੋਏ ਬਾਦਲਾਂ ਨੂੰ ਪੰਜ ਸਵਾਲ ਕਰਦਿਆਂ ਪੁੱਛਿਆ ਹੈ ਕਿ ਜੇ ਪੰਥ ਦੀ ਗੱਲ ਕਰਨ ਨਾਲ ਕੋਈ ਗਰਮਖਿਆਲੀ ਬਣ ਜਾਂਦਾ ਹੈ ਤਾਂ ਪਿੱਛੇ ਇਤਿਹਾਸ ਵਿੱਚ ਜਦੋਂ ਅਕਾਲੀ ਦਲ ਪੰਥ ਪ੍ਰਸਤੀ ਦੀ ਗੱਲ ਕਰਦਾ ਸੀ ਉਦੋਂ ਉਜ ਕਿਹੜੇ ਧੜੇ ਨਾਲ ਸੰਬੰਧਿਤ ਹੁੰਦੇ ਸਨ।
ਬਠਿੰਡਾ/ਬਰਨਾਲਾ: ਪੰਜਾਬ ਦੀ ਹਕੂਮਤ ਤੇ ਕਾਬਜ ਬਾਦਲ ਪਰਿਵਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਿੱਖ ਪ੍ਰਚਾਰਕਾਂ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਬਾਦਲ ਪਰਿਵਾਰ ਨੂੰ ਪੰਥ ਵਿਰੋਧੀ ਆਖਦਿਆਂ ਕਿਹਾ ਕਿ ਹਾਕਮ ਧਿਰ ਦੇ ਆਗੂ ਖਲਨਾਇਕ ਬਣ ਚੁੱਕੇ ਹਨ। ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੰਡਰੀਆਂਵਾਲੇ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਸਤਨਾਮ ਸਿੰਘ ਚੰਦੜ, ਭਾਈ ਹਰਜੀਤ ਸਿੰਘ ਢਪਾਲੀ, ਭਾਈ ਨਿਰਮਲ ਸਿੰਘ ਧੂੜਕੋਟ, ਸੁਖਜੀਤ ਸਿੰਘ ਖੋਸਾ ਅਤੇ ਭਾਈ ਦਲੇਰ ਸਿੰਘ ਖੇੜੀ ਵਾਲਿਆਂ ਵੱਲੋਂ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਸਿੱਖਾਂ ਦੇ ਆਪ ਮੁਹਾਰੇ ਰੋਸ ਨੂੰ ਦਬਾਉਣ ਲਈ ਰੋਸ ਪ੍ਰਗਟ ਕਰ ਰਹੇ ਸਿੰਘਾਂ ਤੇ ਸਰਕਾਰ ਵੱਲੋਂ ਲਾਠੀਚਾਰਜ ਕਰਨਾ,
ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਬੇਅਦਬ ਿਦੀ ਘਟਨਾ ਸਮੇਂ ਰੋਸ ਪ੍ਰਗਟ ਕਰ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਉਣ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੇ ਸ਼ਹੀਦੀ ਸਮਾਗਮ ਸਮੇਂ ਸੰਗਤ ਦੀ ਹਾਜ਼ਰੀ ਵਿੱਚ ਪਾਸ ਕੀਤੇ ਮਤਿਆਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਗੋਲੀਕਾਂਡ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ/ਅਫਸਰਾਂ ਖਿਲਾਫ ਕਾਰਵਾਈ ਕਰਵਾਉਣ ਲਈ ਸਿੱਖ ਕੌਮ ਦੇ ਪ੍ਰਚਾਰਕਾਂ ਵੱਲੋੰ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਲੋਕਸਭਾ, ਰਾਜ ਸਭਾ ਦੇ ਮੈਂਬਰਾਂ ਦਾ ਘੇਰਾਓੁ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਰ ਸਖ਼ਤੀ ਕਰਦਿਅਾਂ ਬਾਬਾ ਰਣਜੀਤ ਸਿੰਘ ਢੱਡਰੀਆਂ ਨੂੰ ਗੁਰਦੁਆਰਾ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਅਤੇ ਸੰਤ ਦਲੇਰ ਸਿੰਘ ਖੇੜੀ ਨੂੰ ਗੁਰਦੁਆਰਾ ਗੁਰਪ੍ਰਕਾਸ਼ ਵਿਚਲੀ ਰਿਹਾਇਸ਼ ਅੰਦਰ ਨਜ਼ਰਬੰਦ ਕਰ ਦਿੱਤਾ ਹੈ।
Next Page »