Tag Archive "bhai-panthpreet-singh-khalsa"

ਸੰਘਰਸ਼ ਜਾਰੀ ਰਹੇਗਾ, ਪਰ ਘਿਰਾਓ ਦਾ ਪਰੋਗਰਾਮ ਫਿਲਹਾਲ ਰੱਦ: ਸਿੱਖ ਪ੍ਰਚਾਰਕ

ਬਠਿੰਡਾ: ਅੱਜ ਬਠਿੰਡਾ ਵਿਖੇ ਸਿੱਖ ਪ੍ਰਚਾਰਕਾਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ ਅਤੇ ਬਾਬਾ ਦਲੇਰ ਸਿੰਘ ਖੇੜੀ ਵਾਲੇ ਪੁਲਿਸ ਵੱਲੋਂ ਨਜਰਬੰਦ ਕੀਤੇ ਜਾਣ ਕਾਰਨ ਸ਼ਾਮਿਲ ਨਹੀਂ ਹੋ ਸਕੇ।ਮੀਟਿੰਗ ਵਿੱਚ ਮੁੱਖ ਤੌਰ ਤੇ 25 ਅਕਤੂਬਰ ਨੂੰ ਬਰਗਾੜੀ ਵਿਖੇ ਸ਼ਹੀਦਾਂ ਦੇ ਭੋਗ ਸਮੇਂ ਐਲਾਨ ਕੀਤੇ ਪ੍ਰੋਗਰਾਮ ਬਾਰੇ ਵੀਚਾਰਾਂ ਕੀਤੀਆਂ ਗਈਆਂ। ਬਰਗਾੜੀ ਵਿੱਚ ਹੋਏ ਇਕੱਠ ਵਿੱਚ ਮੁੱਖ ਤੌਰ ’ਤੇ ਤਿੰਨ ਮੰਗਾਂ (1) ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ (2) ਪੰਜਾਬ ਪੁਲਿਸ ਵੱਲੋਂ ਗਲਤ ਤੌਰ ’ਤੇ ਫੜੇ ਗਏ ਸਿੱਖ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ (3) ਪਿੰਡ ਬਹਿਬਲ ਵਿਖੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਫਸਰਾਂ/ਮੁਲਾਜ਼ਮਾਂ ’ਤੇ ਬਾਈ ਨੇਮ ਧਾਰਾ 302 ਅਧੀਨ ਕੇਸ ਦਰਜ ਕਰਕੇ ਗ੍ਰਿਫਤਾਰ ਕ

ਸਿੱਖ ਪ੍ਰਚਾਰਕਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਸਿਰੇ ਨਾ ਲੱਗਣ ਤੋਂ ਬਾਅਦ ਪ੍ਰਚਾਰਕਾਂ ਨੇ ਖੂਨ ਦਾ ਪਿਆਲ ਮੁੱਖ ਮੰਤਰੀ ਨੂੰ ਭੇਜਿਆ

ਅੱਜ ਸਿੱਖ ਪ੍ਰਚਾਰਕਾਂ ਨੇ ਆਪਣੇ ਖੁਨ ਦਾ ਪਿਆਲਾ ਭਰਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭੇਜਿਆ। ਮੁੱਖ ਮੰਤਰੀ ਨੂੰ ਖੁਨ ਦਾ ਪਿਆਲਾ ਉਸ ਸਮੇਂ ਭੇਜਿਆ ਜਦੋਂ ਸਿੱਖ ਪ੍ਰਚਾਰਕਾਂ ਅਤੇ ਸਰਕਾਰੀ ਧਿਰ ਦਰਮਿਆਨ ਚੱਲ ਰਹੀ ਗੱਲਬਾਤ ਕਿਸੇ ਸਿਰੇ ਨਾ ਲੱਗੀ।

ਸਿੱਖ ਪ੍ਰਚਾਰਕਾਂ ਨੂੰ ਪੁਲਿਸ ਨੇ ਚੰਡੀਗੜ੍ਹ-ਪੰਜਾਬ ਸਰਹੱਦ ‘ਤੇ ਰੋਕਿਆ, ਢੀਂਡਸਾ ਅਤੇ ਚੰਦੂਮਾਜਰਾ ਨੇ ਪ੍ਰਚਾਰਕਾਂ ਦੀਆਂ ਮੰਗਾ ਸੁਣੀਆਂ

ਜਿਲੇ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਂ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ, ਬੇਅਦਬੀ ਦੀ ਘਟਨਾ ਵਿੱਚ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਕੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਰੋਸ ਵਜੋਂ ਅੱਜ ਭਾਈ ਪੰਥਪ੍ਰੀਤ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਅਤੇ ਗਿਆਨੀ ਕੇਵਲ ਸਿੰਘ ਦੀ ਅਗਵਾਈ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਵੱਲ ਪੰਜ ਸੌ ਦੇ ਕਰੀਬ ਮਾਰਚ ਕਰ ਰਹੇ ਪ੍ਰਚਾਰਕਾਂ ਨੂੰ ਪੁਲਿਸ ਪੰਜਾਬ-ਚੰਡੀਗੜ੍ਹ ਹੱਦ ‘ਤੇ ਰੋਕ ਲਿਆ।

ਸਿੱਖ ਪ੍ਰਚਾਰਕਾਂ ਦੇ ਰੋਸ ਮਾਰਚ ਦੇ ਮੱਦੇਨਜ਼ਰ ਪੰਜਾਬ-ਚੰਡੀਗੜ੍ਹ ਹੱਦ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ

ਸਿੱਖ ਪ੍ਰਚਾਰਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣਾ ਖੂਨ ਪੇਸ਼ ਕਰਨ ਲਈ ਫਤਿਹਗੜ੍ਹ ਸਾਹਿਬ ਤੋਂ ਚੰਡੀਗੜ ਤੱਕ ਅੱਜ ਮਾਰਚ ਕੀਤਾ ਜਾ ਰਿਹਾ ਹੈ। ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਗਿਆਨੀ ਕੇਵਲ ਸਿੰਘ ਦੀ ਅਗਵਾਈ ਵਿੱਚ ਸਿੱਖ ਪ੍ਰਚਾਰਕਾਂ ਨੇ ਫੈਸਲਾ ਕੀਤਾ ਕਿ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਅਤੇ 14 ਅਕਤੂਬਰ ਨੂੰ ਪੰਜਾਬ ਪੁਲਿਸ ਵੱਲੋਂ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾਉਣ ਦੇ ਰੋਸ ਵਜੋਂ ਫਤਿਹਗੜ੍ਹ ਸਾਹਿਬ ਤੋਂ ਚੰਡੀਗੜ੍ਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ ਕਰਨਗੇ।

ਸਿੱਖ ਪ੍ਰਚਾਰਕ ਅੱਜ ਕਰਨਗੇ ਮੁੱਖ ਮੰਤਰੀ ਬਾਦਲ ਦੀ ਕੋਠੀ ਵੱਲ ਸ਼ਾਂਤਮਈ ਮਾਰਚ

ਸਿੱਖ ਸੰਸਥਾਵਾਂ ਦੀ ਬਹਾਲੀ ਅਤੇ ਪੰਜਾਬ ਸਰਕਾਰ ਵੱਲੋਂ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਂ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ, ਬੇਅਦਬੀ ਦੀ ਘਟਨਾ ਵਿੱਚ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਕੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਅਤੇ ਬਾਦਲ ਸਰਕਾਰ ਅਤੇ ਬਾਦਲ ਦਲ ਵੱਲੋਂ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਨੂੰ ਖੋਰਾ ਲਾਉਣ ਦੀਆਂ ਕਾਰਵਾਈਆਂ ਦੇ ਰੋਸ ਵਜੋਂ ਅੱਜ ਸਿੱਖ ਕੌਮ ਦੇ ਪ੍ਰਚਾਰਕ ਪੰਜਾਬ ਦੇ ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨਗੇ।

ਬਰਗਾੜੀ ਬੇਅਦਬੀ ਕੇਸ ਵਿੱਚ ਫੜੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਹੋਇਆ ਰੋਸ ਮਾਰਚ, ਸਰਕਾਰ ਨੂੰ 25 ਅਕਤੂਬਰ ਤੱਕ ਦਾ ਦਿੱਤਾ ਸਮਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸ ਵਿੱਚ ਅਸਲ ਦੋਸ਼ੀਆਂ ਨੂੰ ਪੜਨ ਵਿੱਚ ਨਾਕਾਮ ਜਾਂ ਜਾਣ ਬੁੱਝ ਕੇ ਨਾ ਫੜ ਰਹੀ ਪੰਜਾਬ ਪੁਲਿਸ ਵੱਲੋਂ ਇਸ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੇ ਸਿੱਖ ਨੌਜਵਾਨਾਂ ‘ਤੇ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕਰਨ ਵਿਰੱਧ ਸਿੱਖ ਜਥੇਬੰਦੀਆਂ ਨੇ ਬੇਕਸੂਰ ਐਲਾਨਦਿਆਂ ਅੱਜ ਪਿੰਡ ਪੰਜਗਰਾਈਂ ਖੁਰਦ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਤੱਕ ਸ਼ਾਂਤਮਈ ਰੋਸ ਮਾਰਚ ਕੀਤਾ।

ਬਰਗਾੜੀ ਬੇਅਦਬੀ ਕੇਸ ਦੀ ਜਾਂਚ ਲਈ ਸਿੱਖ ਜੱਥੇਬੰਦੀਆਂ ਵੱਲੋਂ ਪੀਪਲ ਕਮਿਸ਼ਨ ਬਣਾਉਣ ਦਾ ਫੈਸਲਾ

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਦੀ ਆਪਣੀ ਨਾਕਾਬਲੀਅਤ ਨੂੰ ਛਪਾਉਣ ਅਤੇ ਬੇਅਦਬੀ ਖਿਲਾਫ ਚੱਲ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਸੰਘਰਸ਼ ਨਾਲ ਜੁੜੀਆਂ ਸੰਗਤਾਂ ਦੇ ਮਨੋਬਾਲ ਡੇਗਣ ਅਤੇ ਸੰਘਰਸ਼ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਸਿੱਖ ਨੌਜਵਾਨਾਂ ਦੇ ਸਿਰ ਹੀ ਦੋਸ਼ ਮੜ ਕੇ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਰੁਪਿੰਦਰ ਸਿੰਘ ਤੇ ਉਸ ਦੇ ਭਰਾ ਜਸਵਿੰਦਰ ਸਿੰਘ ਦੀ ਗਿ੍ਫ਼ਤਾਰੀ ਨੂੰ ਸਮੁੱਚੀ ਸਿੱਖ ਕੌਮ ਨਿਖੇਧੀ ਕਰ ਰਹੀ ਹੈ ਅਤੇ ਇਸ ਨੂੰ ਸਿੱਖ ਕੌਮ ਖਿਲਾਫ ਬਾਦਲ ਸਰਕਾਰ ਦੀ ਇੱਕ ਵੱਡੀ ਸਾਜ਼ਿਸ਼ ਕਰਾਰ ਦੇ ਰਹੀ ਹੈ।

ਬਠਿੰਡਾ ਵਿੱਚ ਭਾਈ ਪੰਥਪ੍ਰੀਤ ਸਿੰਘ ਦੀ ਅਗਵਾਈ ਵਿੱਚ ਕੋਟਸ਼ਮੀਰ ਵਿੱਚ ਸਿੱਖ ਸੰਗਤਾਂ ਨੇ ਦਿੱਤਾ ਧਰਨਾ, ਮਾਨ ਅਤੇ ਯੂਨਾਈਟਿਡ ਦਲ ਨੇ ਅਲੱਗ ਦਿੱਤੇ ਧਰਨੇ

ਪਿੰਡ ਬਰਗਾੜੀ  ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਪੰਜਾਬ ਪੁਲਿਸ ਵੱਲੋਂ ਸਿੱਖਾਂ ਸੰਗਤਾਂ ‘ਤੇ ਕੀਤੇ ਤਸ਼ੱਦਦ, ਦੋ ਸਿੰਘਾਂ  ਨੂੰ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦੇ ਵਿਰੋਧ ਵਿੱਚ ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਭਾਈ ਪੰਥਪ੍ਰੀਤ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ, ਗਿਆਨੀ ਕੇਵਲ ਸਿੰਘ ਅਤੇ ਹੋਰਾਂ ਵੱਲੋਂ ਰੋਸ ਧਰਨਿਆਂ ਦੇ ਕੀਤੇ ਐਲਾਨ ਮੁਤਾਬਿਕ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਰੋਸ ਧਰਨੇ ਦਿੱਤੇ ਗਏ।

ਕੀ ਪੰਥਕ ਸੰਘਰਸ਼ ਦੋਫਾੜ ਹੋਣ ਕਿਨਾਰੇ? ਮਾਨ ਦਲ ਅਤੇ ਯੁਨਾਈਟਿਡ ਅਕਾਲੀ ਦਲ ਵੱਲੋਂ ਵੱਖਰੇ ਪ੍ਰੋਗਰਾਮ ਦਾ ਐਲਾਨ

ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੀ ਘਟਨਾ ਦੇ ਮੱਦੇਨਜਰ ਸਮੁੱਚੀ ਸਿੱਖ ਸੰਗਤ ਸੰਘਰਸ਼ ਦੇ ਰਾਹ ਤੁਰ ਚੁੱਕੀ ਹੈ।੧੪ ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ...

ਮਾਮਲਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ: ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੱਡਰੀਆਂ ਵਲੋਂ ਰੋਹ-ਪ੍ਰਦਰਸ਼ਨਾਂ ਬਾਰੇ ਨਵੀਂ ਵਿਓਂਤਬੰਦੀ ਦਾ ਐਲਾਨ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਉਸਤੋਂ ਬਾਅਦ ਵਾਪਰੀਆਂ ਦਰਦਨਾਕ ਘਟਨਾਵਾਂ ਦੇ ਸੰਦਰਭ ਵਿੱਚ ਇਨਸਾਫ ਹਾਸਲ ਕਰਨ ਲਈ ਚੱਲ ਰਹੇ ਅੰਦੋਲਨ ਨੂੰ ਨੇਮਬੱਧ ਕਰਦਿਆਂ ...

« Previous PageNext Page »