ਨਵੀਂ ਕਿਤਾਬ ਕੌਰਨਾਮਾ 1980-90ਵਿਆਂ ਦੇ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਅਣਕਹੀ ਗਾਥਾ ਬਿਆਨ ਕਰਦੀ ਹੈ। ਇਹ ਕਿਤਾਬ 5 ਮਈ ਨੂੰ ਪਿੰਡ ਪੰਜਵੜ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ ਸੀ।
ਲੰਘੇ ਐਤਵਾਰ (16 ਜੂਨ ਨੂੰ) ਇੰਗਲੈਂਡ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਲੰਡਨ ਵਿਖੇ ਇਕੱਤਰ ਹੋਏ ਅਤੇ ਤੀਜੇ ਘੱਲੂਘਾਰੇ ਦੀ 40ਵੀਂ ਵਰੇਗੰਢ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਲੰਡਨ ਸਥਿਤ ‘ਟਰੈਫਲੈਗਰ ਸਕੂਏਅਰ’ ਵਿਖੇ 40ਵੀਂ ਸਲਾਨਾ ਆਜ਼ਾਦੀ ਰੈਲੀ ਕੀਤੀ।
ਕੈਨੇਡਾ ਸਰਕਾਰ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਦਲ ਖ਼ਾਲਸਾ ਆਗੂਆਂ ਨੇ ਜਸਟਿਨ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ, ਪਾਕਿਸਤਾਨ ਸਰਕਾਰ ਨੂੰ ਵੀ ਭਾਈ ਪੰਜਵੜ ਦੇ ਕਤਲ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਦੀ ਅਪੀਲ ਕੀਤੀ।
ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਜੁਝਾਰੂ ਸਿੰਘਾਂ, ਜਲਾਵਤਨੀ ਯੋਧਿਆਂ ਤੇ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।