ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਅਜਿਹਾ ਵਿਸ਼ਲੇਸ਼ਣ ਅਜਿਹੇ ਮਹੱਤਵਪੂਰਨ ਕੇਸਾਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਅਗਲੇਰੀ ਪੀੜੀ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਦੇ ਸਨਮੁਖ ਹੋ ਸਕੇ ਅਤੇ ਪੰਥਕ ਭਾਵਨਾਵਾਂ ਤੇ ਸਥਾਪਤ ਅਦਾਲਤੀ ਸਿਸਟਮ ਵਿਚਲੇ ਵਖਰੇਵਿਆਂ ਨੂੰ ਸਮਝ ਸਕੇ। ਇਹ ਵਿਸ਼ਲੇਸ਼ਣ ਸਥਾਪਤ ਨਿਆਂ ਪਰਬੰਧ ਦੀ ਲੋੜ ਤੇ ਪੰਥਕ ਭਾਵਨਾਵਾਂ ਵਿਚ ਵਖਰੇਵਿਆਂ ਕਾਰਨ ਪਈ ਫਿੱਕ ਨੂੰ ਦੂਰ ਕਰਨ ਲਈ ਇੱਕ ਯਤਨ ਮਾਤਰ ਹੈ ਪਰ ਵਖਰੇਵੇਂ ਤਾਂ ਹੀ ਖਤਮ ਹੋ ਸਕਦੇ ਹਨ ਜਦ ਵਖਰੇਵਿਆਂ ਦੇ ਕਾਰਨਾਂ ਨੂੰ ਗੁਰੂ ਖਾਲਸਾ ਪੰਥ ਭਵਿੱਖ ਸੰਵਾਰਨ ਦੀ ਮਨਸ਼ਾ ਨਾਲ ਵਿਚਾਰੇ।
ਬੰਦੀ ਸਿੰਘ ਭਾਈ ਪਰਮਜੀਤ ਸਿੰਘ ਭਿਓਰਾ ਦੇ ਮਾਤਾ ਜੀ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ (31 ਜਨਵਰੀ) ਨੂੰ ਮੁਹਾਲੀ ਵਿਖੇ ਹੋਇਆ। ਮਾਤਾ ਪ੍ਰੀਤਮ ਕੌਰ ਜੀ ਵੀਰਵਾਰ ਨੂੰ ਪੂਰੇ ਹੋ ਗਏ ਸਨ।
• ਬੰਦੀ ਸਿੰਘ ਭਾਈ ਪਰਮਜੀਤ ਸਿੰਘ ਭਿਓਰਾ ਦੇ ਮਾਤਾ ਜੀ ਵੀਰਵਾਰ (30 ਜਨਵਰੀ) ਦੇਰ ਸ਼ਾਮ ਚਲਾਣਾ ਕਰ ਗਏ। • ਮਾਤਾ ਪ੍ਰੀਤਮ ਕੌਰ ਜੀ ਲੰਘੇ ਕਾਫੀ ਅਰਸੇ ਤੋਂ ਬਿਮਾਰ ਸਨ। • ਉਹਨਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰੇ ਮੁਹਾਲੀ ਵਿਖੇ ਹੋਵੇਗਾ।
ਵਧੀਕ ਸ਼ੈਸਨ ਜੱਜ ਅਤੁਲ ਕਿਸਾਨਾ ਦੀ ਅਦਾਲਤ ਵੱਲੋਂ ਇਸ ਮਾਮਲੇ ਤੇ ਫੈਸਲਾ ਸੁਣਾਉਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ।
ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਭ ਤੋਂ ਵੱਡਾ ਰੋੜਾ ਅਟਕਾੳੇੂ ਬਹਾਨਾ ਹੈ ਕਿ ਉਮਰ ਕੈਦ ਦਾ ਮਤਲਬ ਸਾਰੀ ਉਮਰ ਦੀ ਉਮਰ ਕੈਦ ਹੁੰਦਾ ਹੈ ਅਤੇ ਇਸ ਸਬੰਧੀ ਮੋਹਨ ਦਾਸ ਕਰਮ ਚੰਦ ਗਾਂਧੀ ਦੇ ਕਤਲ ਵਿਚ ਨਾਮਜ਼ਦ ਨੱਥੂ ਰਾਮ ਗੋਂਡਸੇ ਦੇ ਭਰਾ ਗੋਪਾਲ ਵਿਨਾਇਕ ਗੋਡਸੇ ਦੀ ਉਮਰ ਕੈਦ ਸਬੰਧੀ 1961 ਵਿਚ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਧਾਰ ਬਣਾਇਆ ਜਾਂਦਾ ਹੈ ਜਦਕਿ ਸੱਚਾਈ ਇਹ ਹੈ ਕਿ ਗੋਪਾਲ ਵਿਨਾਇਕ ਗੋਂਡਸੇ ਨੂੰ 16 ਸਾਲ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ ਪਰ ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਨੂੰ 20/25/28 ਸਾਲਾਂ ਦੀ ਕੈਦ ਦੇ ਬਾਵਜੂਦ ਰਿਹਾਈ ਦਾ ਸਿਆਸੀ ਫੈਸਲਾ ਨਹੀਂ ਲਿਆ ਜਾ ਰਿਹਾ।
ਪੰਜਾਬ ਸਰਕਾਰ ਸਿੱਖ ਭਾਈਚਾਰੇ ਪ੍ਰਤੀ ਸਦਭਾਵਨਾ ਦਾ ਪ੍ਰਗਟਾਵਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਕੈਦ ਭੁਗਤ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਸਰਗਰਮ ਹੋਈ ਦੱਸੀ ਜਾਂਦੀ ਹੈ ਤੇ ਅਜਿਹੇ 18 ਸਿੱਖ ਬੰਦੀਆਂ ਦੇ ਕੇਸ ਮਨਜ਼ੂਰੀ ਲਈ ਪੰਜਾਬ ਸਰਕਾਰ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਜਾ ਰਹੇ ਹਨ| ਪਤਾ ਲੱਗਾ ਹੈ ਕਿ ਇਸ ਸਬੰਧੀ ਸਾਰੇ ਵੇਰਵੇ ਤੇ ਤੱਥ ਇਕੱਤਰ ਕਰ ਲਏ ਗਏ ਹਨ|
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਬੇਅੰਤ ਸਿੰਘ ਕਤਲ ਕੇਸ ਵਿਚ ਤਿਹਾੜ ਜੇਲ੍ਹ ਅੰਦਰ ਬੰਦ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਖਾੜਕੂ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਬੀਤੇ ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਾਰਨ ਦੇ ਕੇਸ ਵਿੱਚ ਸਜ਼ਾ ਭੁੱਗਤ ਰਹੇ ਭਾਈ ਪਰਮਜੀਤ ਸਿੰਘ ਭਿਓਰਾ ਵੱਲੋਂ ਆਪਣੀ ਮਾਤਾ ਨੂੰ ਮਿਲਣ ਲਈ ਦੋ ਘੰਟਿਆਂ ਦੀ ਪੈਰੋਲ ਦੇਣ ਲਈ ਪਾਈ ਅਰਜ਼ੀ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਏਬੀ ਚੌਧਰੀ ਤੇ ਇੰਦਰਜੀਤ ਸਿੰਘ ਦੇ ਬੈਂਚ ਨੇ ਯੂਟੀ ਪ੍ਰਸ਼ਾਸਨ ਨੂੰ ਦੋ ਡਾਕਟਰਾਂ ਦੀ ਟੀਮ ਪਟਿਆਲਾ ਜ਼ਿਲੇ ਦੇ ਪਿੰਡ ਭਟੇੜੀ ਭੇਜਣ ਦੀ ਤਾਕੀਦ ਕੀਤੀ।
6 ਦਸੰਬਰ 1995 ਨੂੰ ਲੁਧਿਆਣਾ ਦੇ ਘੰਟਾ ਘਰ ਚੌਂਕ ਵਿਚ ਲਾਟਰੀ ਸਟਾਲ ਦੇ ਨਜ਼ਦੀਕ ਹੋਏ ਬੰਬ ਧਮਾਕੇ ਕੇਸ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਅਤੁਲ ਕਸਾਨਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਵਿਚ ਅੱਜ ਕੋਈ ਗਵਾਹ ਹਾਜ਼ਰ ਨਾ ਹੋਣ ਕਾਰਨ ਅਗਲੀ ਤਰੀਕ 10 ਜੁਲਾਈ ਪਾਈ ਗਈ।
Next Page »