ਅਖੰਡ ਕੀਰਤਨੀ ਜਥੇ ਦੇ ਬਾਨੀ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਰੱਖਿਆ ਜਾਵੇਗਾ। ਇਸ ਗੱਲ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜਥੇ ਦੇ ਮੁਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਦੀ ਅਗਵਾਈ ’ਚ ਆਏ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨ ਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਇਸ ਸੰਬੰਧੀ ਭੇਜੇ ਪੱਤਰ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਈ ਰਣਧੀਰ ਸਿੰਘ ਨੇ ਅੰਗਰੇਜ ਹਕੂਮਤ ਨੂੰ ਚੁਨੌਤੀ ਦੇਣ ਵਾਲੇ ਗੱਦਰੀ ਬਾਬੇਆਂ ਦਾ ਸਾਥ ਦੇਣ ਦੇ ਨਾਲ ਹੀ ਗੁਰਦੁਆਰਾ ਸੁਧਾਰ ਲਹਿਰ ਨੂੰ ਖੜਾ ਕਰਨ ’ਚ ਅਹਿਮ ਭੂਮਿਕਾ ਨਿਭਾਈ ਸੀ।
ਪੰਜ ਤੀਰ ਰਿਕਾਰਡਸ ਵੱਲੋਂ ਬੀਤੇ ਦਿਨੀਂ ਜਾਰੀ ਕੀਤੀ ਗਈ ਛੋਟੀ ਫਿਲਮ “ਭਗਤ ਸਿੰਘ” ਇਤਿਹਾਸ ਦੇ ਪੰਨਿਆਂ ਵਿੱਚੋਂ ਅਣਗੌਲੀ ਕਰ ਦਿੱਤੀ ਗਈ ਮੁਲਾਕਾਤ ’ਤੇ ਚਾਨਣ ਪਾਉਂਦੀ ਹੈ। ਇਹ ਮੁਲਾਕਾਤ ਸ਼ਹੀਦ ਭਗਤ ਸਿੰਘ ਅਤੇ ਗਦਰੀ ਇਨਕਲਾਬੀ ਤੇ ਪੰਥ ਦੀ ਉਸ ਵੇਲੇ ਦੀ ਸਿਰਮੌਰ ਸਖਸ਼ੀਅਤ ਭਾਈ ਰਣਧੀਰ ਸਿੰਘ ਦਰਮਿਆਨ 4 ਅਕਤੂਬਰ, 1930 ਨੂੰ ਕੇਂਦਰੀ ਜੇਲ੍ਹ ਲਾਹੌਰ ਵਿੱਚ ਹੋਈ ਸੀ ਜਿਸ ਦੇ ਵੇਰਵੇ ਭਾਈ ਰਣਧੀਰ ਸਿੰਘ ਦੀਆਂ ਜੇਲ੍ਹ ਚਿੱਠੀਆਂ ਵਿੱਚ ਅੰਕਤ ਹਨ।
ਪੰਜ ਤੀਰ ਰਿਕਾਰਡਸ ਅਤੇ ਹੈਰੀਟੇਜ ਪ੍ਰੋਡਕਸ਼ਨਸ ਪੇਸ਼ ਕਰਦੇ ਹਨ ਪੰਜਾਬੀ ਛੋਟੀ ਫਿਲਮ "ਭਗਤ ਸਿੰਘ"। ਇਹ ਫਿਲਮ ਭਾਈ ਰਣਧੀਰ ਸਿੰਘ ਦੀ ਰਿਹਾਈ ਵਾਲੇ ਦਿਨ ਸ਼ਹੀਦ ਭਗਤ ਸਿੰਘ ਨਾਲ ਕੇਂਦਰੀ ਜੇਲ੍ਹ ਲਾਹੌਰ ਵਿਚ ਹੋਈ ਮੁਲਾਕਾਤ 'ਤੇ ਆਧਾਰਤ ਹੈ। ਇਸ ਮੁਲਾਕਾਤ ਦਾ ਜ਼ਿਕਰ ਭਾਈ ਰਣਧੀਰ ਸਿੰਘ ਦੀ ਕਿਤਾਬ 'ਜੇਲ੍ਹ ਚਿੱਠੀਆਂ' 'ਚ ਹੈ।
ਵਿਚਾਰ ਮੰਚ ਸੰਵਾਦ ਵਲੋਂ "ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ" ਵਿਸ਼ੇ 'ਤੇ ਤਲਵੰਡੀ ਸਾਬੋ (ਬਠਿੰਡਾ) ਵਿਖੇ 5 ਮਾਰਚ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ ਸੀ।