ਬੀਬੀ ਜਸਬੀਰ ਕੌਰ ਪਤਨੀ ਸ਼ਹੀਦ ਭਾਈ ਕੇਹਰ ਸਿੰਘ (ਇੰਦਰਾ ਕਤਲ ਕੇਸ) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਅੱਜ 17 ਅਕਤੂਬਰ, 2017 ਨੂੰ ਉਨ੍ਹਾਂ ਦੀ ਅੰਤਮ ਅਰਦਾਸ ਮੌਕੇ ਪੁੱਜੇ ਬੁਲਾਰਿਆਂ ਨੇ ਉਨ੍ਹਾਂ ਦੇ ਸਿਦਕ ਅਤੇ ਇਖਲਾਕ ਬਾਰੇ ਆਪਣੇ ਵਿਚਾਰ ਰੱਖੇ।
26 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ 5 ਜੱਥੇਬੰਦੀਆਂ ਨੂੰ ਰਾਖਵੇਂ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ, ਹਾਲਾਂਕਿ ਕੁਝ ਜੱਥੇਬੰਦੀਆਂ ਦੇ ਰਾਖਵੇਂ ਚੋਣ ਨਿਸ਼ਾਨ ਦਾ ਮਸਲਾ ਆਖਿਰੀ ਸਮੇਂ ਅਦਾਲਤ ਦੀ ਦਖਲਅੰਦਾਜ਼ੀ ਤੋਂ ਬਾਅਦ ਹੀ ਹੱਲ ਹੋ ਸਕਿਆ। ਦਰਅਸਲ ਦਿੱਲੀ ਗੁਰਦੁਆਰਾ ਚੋਣ ਵਿਭਾਗ ਵੱਲੋਂ ਸਿਰਫ ਰਜਿਸਟਰਡ ਧਾਰਮਿਕ ਜਥੇਬੰਦੀਆਂ ਨੂੰ ਹੀ ਰਾਖਵੇਂ ਚੋਣ ਨਿਸ਼ਾਨ ਅਲਾਟ ਕੀਤੇ ਜਾਂਦੇ ਹਨ ਜਦਕਿ ਬਾਕੀ ਆਜ਼ਾਦ ਉਮੀਦਵਾਰਾਂ ਵਾਸਤੇ ਵੱਖ-ਵੱਖ ਚੋਣ ਨਿਸ਼ਾਨਾਂ ਦੀ ਵੱਖਰੀ ਸੂਚੀ ਹੁੰਦੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਣੇ ਮਾਹੌਲ ਦਾ ਅਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀਆਂ 26 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਉੱਤੇ ਵੀ ਦਿਖਾਈ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਡੇਰਾ ਸਿਰਸਾ ਤੋਂ ਪੰਜਾਬ ਵਿੱਚ ਲਿਆ ਸਮਰਥਨ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਵੱਡਾ ਮੁੱਦਾ ਬਣਨ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਵੀ ਪੰਜਾਬ ਵਿਧਾਨ ਸਭਾ ਚੋਣਾਂ ਵਾਂਗ ਤਿਕੋਣੀ ਟੱਕਰ ਦੇ ਆਸਾਰ ਹਨ।
ਸਿੱਖ ਅਰਦਾਸ ਦੀ ਤੋੜ-ਮਰੋੜ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤੀ ਹੈ।