ਕਿਤਾਬ “ਰਾਜਘਾਟ ਤੇ ਹਮਲਾ” ਆਉਂਦੀ 25 ਮਈ ਨੂੰ ਪਿੰਡ ਕੋਟਭਾਰਾ ਵਿਖੇ ਹੋਣ ਵਾਲੇ ਇੱਕ ਗੁਰਮਤਿ ਸਮਾਗਮ ਦੌਰਾਨ ਜਾਰੀ ਕੀਤੀ ਜਾਵੇਗੀ। ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਲਿਖੀ ਗਈ ਇਸ ਕਿਤਾਬ ਦਾ ਪ੍ਰਕਾਸ਼ਨ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਕੀਤਾ ਗਿਆ ਹੈ।
ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਮਨਸੂਰਦੇਵਾ ਵਿੱਚ 31 ਅਕਤੂਬਰ 2018 ਨੂੰ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕ ਸ਼ਹੀਦੀ ਸਮਾਗਮ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸੀ ਵਿਸ਼ਲੇਸ਼ਕ ਤੇ ਲੇਖਕ ਭਾਈ ਅਜਮੇਰ ਸਿੰਘ ਨੇ ਕਿਹਾ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਵਿਰੁਧ ਚੱਲਿਆਂ ਮੁਕਦਮਾਂ ਜਿਹਨਾਂ ਪੜਾਵਾਂ ਵਿਚੋਂ ਲੰਘਿਆਂ ਸੀ ਉਸ ਨੇ ਭਾਰਤੀ ਤੰਤਰ ਵਿਚਲੀ ਬੇਇਨਸਾਫੀ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਸੀ।
ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਅੱਜ ਅਕਾਲ ਤਖ਼ਤ ਸਾਹਿਬ 'ਤੇ ਯਾਦ ਕੀਤਾ ਗਿਆ। ਸ਼ਹੀਦੀ ਸਮਾਗਮ 'ਚ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਯੂਨਾਨੀ ਮਿਥਿਹਾਸ ਦੇ ਅੰਦਰ ਇੱਕ ਫੀਨਿਕਸ ਪੰਛੀ ਦਾ ਜ਼ਿਕਰ ਆਉਂਦਾ ਹੈ। ਕਹਿੰਦੇ ਨੇ ਕਿ ਜਦੋਂ ਇਸ ਪੰਛੀ ਦਾ ਅੰਤ ਸਮਾਂ ਆਉਂਦਾ ਹੈ ਤਾਂ ਇਹ ਆਪ ਹੀ ਆਪਣੇ ਖੰਭਾਂ ਨੂੰ ਅੱਗ ਲਾ ਲੈਂਦਾ ਹੈ ਤੇ ਇਵੇਂ ਸੜ ਕੇ ਸੁਆਹ ਹੋ ਜਾਂਦਾ ਹੈ। ਜਦੋਂ ਉਸ ਦੀ ਸੁਆਹ ਨੂੰ ਫਰੋਲਿਆ ਜਾਂਦਾ ਹੈ ਤਾਂ ਉਸ ਵਿੱਚੋਂ ਇੱਕ ਅੰਡਾ ਨਿੱਕਲਦਾ ਹੈ ਜਿਸ ਵਿੱਚੋਂ ਫੀਨਿਕਸ ਪੰਛੀ ਨਿੱਕਲ ਕੇ ਅਕਾਸ਼ ਵਿੱਚ ਉਡਾਰੀ ਮਾਰ ਜਾਂਦਾ ਹੈ। ਇਹ ਕਹਾਣੀ ਤਾਂ ਮਿਥਿਹਾਸਕ ਹੈ ਪਰ ਦੁਨੀਆ ਦੇ ਇਤਿਹਾਸ ਦੇ ਅੰਦਰ ਇੱਕ ਜਿਊਂਦੀ ਜਾਗਦੀ ਕੌਮ-ਸਿੱਖ ਕੌਮ ਹੈ, ਜਿਸ ਦਾ ਜਨਮ ਹੀ ਖੰਡੇ ਦੀ ਧਾਰ ਤੋਂ ਹੋਇਆ ਹੈ। ਜਿਸ ਸਿੱਖੀ ਸਕੂਲ ਅੰਦਰ ਦਾਖਲੇ ਦੀ ਫੀਸ ਸੀਸ ਭੇਟ ਹੈ, ਭਾਵ ਜ਼ਿੰਦਗੀ ਦੀ ਕੁਰਬਾਨੀ ਦੇ ਸੰਕਲਪ ’ਚੋਂ ਹੀ ਸਿੱਖ ਦੀ ਅਸਲ ਜ਼ਿੰਦਗੀ ਦੀ ਸ਼ੁਰੂਆਤ ਹੁੰਦੀ ਹੈ। ਵੈਸੇ ਤਾਂ ਵਰ੍ਹੇ ਦਾ ਕੋਈ ਦਿਨ, ਕੋਈ ਪਲ ਐਸਾ ਨਹੀਂ ਹੋਵੇਗਾ, ਜਿਸ ਸਮੇਂ ਕਿਸੇ ਨਾ ਕਿਸੇ ਸਿੰਘ-ਸਿੰਘਣੀ ਨੇ ਆਪਣੀ ਕੁਰਬਾਨੀ ਨਾ ਦਿੱਤੀ ਹੋਵੇ ਪਰ ਪਿਛਲੇ ਲਗਭਗ ਢਾਈ ਦਹਾਕਿਆਂ ਦੌਰਾਨ ਤਾਂ ਸੱਚ ਸ਼ਮਾਂ 'ਤੇ ਕੁਰਬਾਨ ਹੋਣ ਵਾਲੇ ਸਿੱਖ ਪਰਵਾਨਿਆਂ ਦੀ ਨਾ ਮੁੱਕਣ ਵਾਲੀ ਲੰਮੀ ਲਾਈਨ ਹੈ। ਜ਼ੁਲਮ ਕਰਨ ਵਾਲਿਆਂ ਨੇ ਜ਼ੁਲਮ ਦੀ ਅਖੀਰ ਕੀਤੀ ਹੋਈ ਹੈ ਪਰ ਧੰਨ ਹਨ ਗੁਰੂ ਕਲਗੀਧਰ ਦੇ ਲਾਡਲੇ ਸਪੁੱਤਰ-ਸਪੁੱਤਰੀਆਂ, ਜਿਨ੍ਹਾਂ ਨੇ ਕੇਸਰੀ ਨਿਸ਼ਾਨ ਸਾਹਿਬ ਨੂੰ ਉ¤ਚਾ ਹੀ ਉ¤ਚਾ ਰੱਖਿਆ ਹੋਇਆ ਹੈ। 31 ਅਕਤੂਬਰ, 1984 ਨੂੰ ਭਾਈ ਬੇਅੰਤ ਸਿੰਘ ਨੇ ਸ਼ਹੀਦੀ ਜਾਮ ਪੀਤਾ ਅਤੇ 6 ਜਨਵਰੀ, 1989 ਨੂੰ ਕੌਮ ਦੇ ਮਹਾਨ ਸੂਰਬੀਰਾਂ ਭਾਈ ਸਤਵੰਤ ਸਿੰਘ ਤੇ ਭਾਈ ਕਿਹਰ ਸਿੰਘ ਨੇ ਤਿਹਾੜ ਜੇਲ੍ਹ ਵਿੱਚ ਹੱਸ-ਹੱਸ ਕੇ ਫਾਂਸੀ ਦੇ ਰੱਸਿਆਂ ਨੂੰ ਆਪਣੇ ਗਲੇ ਵਿੱਚ ਪਾ ਕੇ, ਖਾਲਿਸਤਾਨ ਦੇ ਨਿਸ਼ਾਨੇ ਨੂੰ ਹੋਰ ਵੀ ਪ੍ਰਪੱਕ ਕੀਤਾ।
ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਮਾਰ ਮੁਕਾਇਆ ਸੀ।
ਸਿੱਖ ਕੌਮ ਦੀਆਂ ਸ਼ਾਨਾਂਮੱਤੀਆਂ ਪ੍ਰੰਪਰਾਵਾਂ ਦੀ ਰਾਖੀ ਲਈ ਆਪਣੀ ਜਾਨ ਨਿਯਛਾਵਰ ਕਰਨ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ-ਬਾਪੂ ਤਰਲੋਕ ਸਿੰਘ ਅਗਵਾਨ ਜੋ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖ਼ਾਲਸਾ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ ਤੇ ਦਲ ਖ਼ਾਲਸਾ ਜਰਮਨੀ ਦੇ ਮੁਖੀਆਂ ਭਾਈ ਗੁਰਮੀਤ ਸਿੰਘ ਖਨਿਆਨ, ਭਾਈ ਰੇਸ਼ਮ ਸਿੰਘ ਬੱਬਰ, ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਸੋਹਣ ਸਿੰਘ ਕੰਗ ਤੇ ਭਾਈ ਸੁਰਿੰਦਰ ਸਿੰਘ ਸੇਖੋਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਪੂ ਤਰਲੋਕ ਸਿੰਘ ਅਗਵਾਨ ਦੇ ਵਿਛੋੜੇ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਦੇ ਅਕਾਲ ਚਲਾਣੇ ਤੇ ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਸਿੱਖ ਕੌਮ ਦੀ ਡਿੱਗੀ ਹੋਈ ਪੱਗ ਨੂੰ ਸਤਿਕਾਰ ਸਹਿਤ ਦੁਬਾਰਾ ਸਿਰ ਤੇ ਰੱਖਣ ਵਾਲੇ ਬਾਪੂ ਤਰਲੋਕ ਸਿੰਘ ਬਹੁਤ ਹੀ ਦ੍ਰਿੜ ਇਰਾਦੇ ਵਾਲੇ ਨੇਕ ਇਨਸਾਨ ਸਨ ਜਿਹਨਾਂ ਨੇ ਸਮੇਂ ਸਮੇਂ ਤੇ ਸਰਕਾਰੀ ਧੱਕੇਸ਼ਾਹੀਆਂ ਦਾ ਡੱਟ ਕੇ ਮੁਕਾਬਲਾ ਕੀਤਾ।
ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਸਤਿਕਾਰਤ ਪਿਤਾ ਬਾਪੂ ਤ੍ਰਿਲੋਕ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਸਿੱਖ ਜੱਥੇਬੰਦੀ ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਜੀ ਬਾਪੂ ਤਰਲੋਕ ਸਿੰਘ ਅਗਵਾਨ ਅੱਜ ਸਵੇਰੇ ਸਥਾਨਕ ਫੋਰਟੀਸ ਐਸਕਾਹਟ ਵਿਖੇ ਅਕਾਲੀ ਚਲਾਣਾ ਕਰ ਗਏ ਹਨ।
ਸਿੱਖ ਕੌਮ ਦੇ ਇਤਸਾਹਕ ਪੰਨਿਆਂ ਨੂੰ ਚਾਰ ਚੰਨ ਲਾਉਣ ਵਾਲੇ, ਸ਼੍ਰੀ ਦਰਬਾਰ ਸਾਹਿਬ ਵਿਖੇ ਫੌਜੀ ਹਮਲਾ ਕਰਕੇ ਸਿੱਖਾਂ ਦੇ ਮੀਰੀ ਪੀਰੀ ਦੇ ਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਦਾਂਧੀ ਨੂੰ ਉਸਦੇ ਕੀਤੇ ਜ਼ੁਲਮਾਂ ਦੀ ਸਜ਼ਾ ਦੇਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਸਤਿਕਾਰਤ ਪਿਤਾ ਬਾਪੂ ਤਿਰਲੋਕ ਸਿੰਘ ਜੀ ਪਿੱਛਲੇ ਕੁਝ ਦਿਨਾਂ 'ਤੋਂ ਬਿਮਾ ਰਹਨ ਅਤੇ ਅੰਮ੍ਰਿਤਸਰ ਦੇ ਐਸਕੌਰਟ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
Next Page »