ਅਜਿਹਾ ਵਿਸ਼ਲੇਸ਼ਣ ਅਜਿਹੇ ਮਹੱਤਵਪੂਰਨ ਕੇਸਾਂ ਦਾ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਅਗਲੇਰੀ ਪੀੜੀ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਦੇ ਸਨਮੁਖ ਹੋ ਸਕੇ ਅਤੇ ਪੰਥਕ ਭਾਵਨਾਵਾਂ ਤੇ ਸਥਾਪਤ ਅਦਾਲਤੀ ਸਿਸਟਮ ਵਿਚਲੇ ਵਖਰੇਵਿਆਂ ਨੂੰ ਸਮਝ ਸਕੇ। ਇਹ ਵਿਸ਼ਲੇਸ਼ਣ ਸਥਾਪਤ ਨਿਆਂ ਪਰਬੰਧ ਦੀ ਲੋੜ ਤੇ ਪੰਥਕ ਭਾਵਨਾਵਾਂ ਵਿਚ ਵਖਰੇਵਿਆਂ ਕਾਰਨ ਪਈ ਫਿੱਕ ਨੂੰ ਦੂਰ ਕਰਨ ਲਈ ਇੱਕ ਯਤਨ ਮਾਤਰ ਹੈ ਪਰ ਵਖਰੇਵੇਂ ਤਾਂ ਹੀ ਖਤਮ ਹੋ ਸਕਦੇ ਹਨ ਜਦ ਵਖਰੇਵਿਆਂ ਦੇ ਕਾਰਨਾਂ ਨੂੰ ਗੁਰੂ ਖਾਲਸਾ ਪੰਥ ਭਵਿੱਖ ਸੰਵਾਰਨ ਦੀ ਮਨਸ਼ਾ ਨਾਲ ਵਿਚਾਰੇ।
ਤੀਜੇ ਘੱਲੂਘਾਰੇ (ਜੂਨ 1984 ਵਿੱਚ ਬਿਪਰਵਾਦੀ ਦਿੱਲੀ ਸਾਮਰਾਜ ਦੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਜਾਬ ਤੇ ਨਾਲ ਲੱਗਦੇ ਸੂਬਿਆਂ ਵਿੱਚ ਗੁਰਦੁਆਰਾ ਸਾਹਿਬਾਨ ਉੱਤੇ ਕੀਤੇ ਹਮਲੇ) ਅਤੇ ਗੁਰਧਾਮਾਂ ਦੀ ਅਜਮਤ ਲਈ ਸ਼ਹੀਦੀਆਂ ਪਾਉਣ ਵਾਲੇ ਸੂਰਬੀਰਾਂ ਦੀ ਸ਼ਹੀਦੀ ਦੀ 36ਵੀਂ ਯਾਦ ਵਿੱਚ ਸੰਵਾਦ ਵੱਲੋਂ ਇਕ ਤਿੰਨ ਦਿਨਾ ਵਿਚਾਰ ਲੜੀ ਚਲਾਈ ਗਈ ਜਿਸ ਤਹਿਤ ਵੱਖ-ਵੱਖ ਵਿਚਾਰਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਚੰਡੀਗੜ ਦੀ ਬੁੜੈਲ ਜੇਲ੍ਹ ਤਿੰਨ ਸਿੱਖ 1995 ਤੋਂ ਨਜ਼ਰਬੰਦ ਭਾਈ ਸ਼ਮਸ਼ੇਰ ਸਿੰਘ ਨੂੰ ਬੁੜੈਲ ਜੇਲ੍ਹ ਚੋਂ ਦੂਜੀ ਵਾਰ 42 ਦਿਨਾਂ ਦੀ ਪੈਰੋਲ ਮਿਲੀ ਹੈ।