ਸੰਵਾਦ ਵੱਲੋਂ ਸਿੱਖ ਸੰਘਰਸ਼ ਦੀ ਅਣਥੱਕ ਜੁਝਾਰੂ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿੱਚ ਸਲਾਨਾ ਯਾਦਗਾਰੀ ਭਾਸ਼ਣ ਵੀਰਵਾਰ 12 ਨਵੰਬਰ, 2020 ਨੂੰ ਕਰਵਾਇਆ ਗਿਆ। ਇਸ ਸਾਲ ਡਾ. ਸਿਕੰਦਰ ਸਿੰਘ (ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ) ਵੱਲੋਂ "ਕਿਰਤ ਅਤੇ ਸ਼ਹਾਦਤ" ਵਿਸ਼ੇ ਉੱਤੇ ਵਖਿਆਨ ਕੀਤਾ ਗਿਆ।
ਸਿੱਖ ਸੰਘਰਸ਼ ਵਿੱਚ ਆਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਯਾਦਗਾਰੀ ਭਾਸ਼ਣ 12 ਨਵੰਬਰ 2020 ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ।
ਸ. ਜਗਮੋਹਨ ਸਿੰਘ ਨੇ ਇਸ ਮੌਕੇ ਬੋਲਦਿਆਂ ਭਾਈ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਬਾਰੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਕਿਵੇਂ ਭਾਈ ਸੁਰਿੰਦਰਪਾਲ ਸਿੰਘ ਨੇ ਪੰਥਕ ਸਿਆਸਤ ਨੂੰ ਹੁਲਾਰਾ ਦੇਣ ਲਈ ਜੀਅ-ਜਾਨ ਨਾਲ ਸਰਗਰਮੀ ਕੀਤੀ ਸੀ ਅਤੇ ਕਿਵੇਂ ਉਹ ਬਿਲਕੁਲ ਉਲਟ ਹੋ ਚੁੱਕੇ ਹਾਲਾਤ ਵਿਚ ਵੀ ਪੂਰੀ ਸ਼ਿੱਦਤ ਤੇ ਦ੍ਰਿੜਤਾ ਨਾਲ ਇਸ ਪਾਸੇ ਯਤਨ ਕਰਦੇ ਰਹੇ ਸਨ।
ਵਿਚਾਰ ਮੰਚ ਸੰਵਾਦ ਵੱਲੋਂ 2 ਅਕਤੂਬਰ, 2019 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ‘ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2019’ ਕਰਵਾਇਆ ਗਿਆ। ਇਸ ਵਰ੍ਹੇ ਦਾ ਭਾਸ਼ਣ ‘ਸਿੱਖ ...
ਸੰਵਾਦ ਵੱਲੋਂ 2 ਅਕਤੂਬਰ, 2019 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ "ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ" (2019) ਕਰਵਾਇਆ ਗਿਆ। ਇਸ ਵਾਰ ਦਾ ਭਾਸ਼ਣ ਪੇਸ਼ ਕਰਦਿਆਂ ਪ੍ਰੋ. ਕੰਵਲਜੀਤ ਸਿੰਘ (ਪ੍ਰਿੰਸੀਪਲ, ਸ਼੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨੇ ਸਿੱਖ ਰਾਜਨੀਤੀ ਦੇ ਸਿਧਾਂਤਕ ਪੱਖਾਂ ਬਾਰੇ ਚਰਚਾ ਕੀਤੀ।
"ਸਿੱਖ ਰਾਜਨੀਤੀ ਦੇ ਸਿਧਾਂਤਕ ਪੱਖ" ਵਿਸ਼ੇ ਉੱਤੇ ਭਾਈ ਕੰਵਲਜੀਤ ਸਿੰਘ ਦਾ ਇਹ ਵਖਿਆਨ "ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2019" ਮੌਕੇ 2 ਅਕਤੂਬਰ, 2019 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਸਾਂਝਾ ਕੀਤਾ ਗਿਆ ਸੀ। ਇਸ ਵਿਚ ਭਾਈ ਕੰਵਲਜੀਤ ਸਿੰਘ ਜੀ ਨੇ ਸਿੱਖ ਰਾਜਨੀਤੀ ਦੇ ਸਿਧਾਂਤਕ ਪੱਖਾਂ ਨੂੰ ਬਾਖੂਬੀ ਉਜਾਗਰ ਕੀਤਾ ਹੈ।