ਲਿਖਤੀ ਬਿਆਨ ਵਿੱਚ ਕੌਂਸਲ ਨੇ ਕਿਹਾ ਹੈ ਕਿ “ਪੱਤਰਕਾਰੀ ਦੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਸਵਾਲ ਪੁੱਛਣ ਕਰਕੇ ਪੁਲਿਸ ਵੱਲੋਂ ਅੰਮ੍ਰਿਤਧਾਰੀ ਸ. ਮੇਜਰ ਸਿੰਘ ਦੀ ਕੁੱਟਮਾਰ ਦੇ ਨਾਲ ਕਕਾਰਾਂ ਦੀ ਬੇਅਦਬੀ ਵੀ ਕੀਤੀ ਹੈ ਜਿਸ ਤੋਂ ਪੰਜਾਬ ਪੁਲਿਸ ਦਾ ਤਾਨਾਸ਼ਾਹੀ ਖਾਸਾ ਸਾਡੇ ਸਾਹਮਣੇ ਆਉਂਦਾ ਹੈ, ਜਿਸ ਖਿਲਾਫ ਅਵਾਜ਼ ਉਠਾਉਣੀ ਬਹੁਤ ਜ਼ਰੂਰੀ ਹੈ”।
ਨਿਹੰਗ ਸਿੰਘਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਿਖਣ-ਬੋਲਣ ਵਾਲੇ ਇੱਕ ਦਰਜਨ ਦੇ ਕਰੀਬ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਹੈ ਤੇ ਉਹਨਾਂ ਉੱਤੇ ਕਈ ਸਖਤ ਧਾਰਾਵਾਂ ਲਾ ਕੇ ਜੇਲ੍ਹੀਂ ਡੱਕ ਦਿੱਤਾ ਹੈ ਜਿਸ ਕਾਰਨ ਸਰਗਰਮ ਸਿੱਖ ਜਥੇਬੰਦੀਆਂ ਵਿਚ ਕਾਫੀ ਰੋਹ ਅਤੇ ਰੋਸ ਵੇਖਣ ਨੂੰ ਮਿਲ ਰਿਹਾ ਹੈ।
ਲੰਘੇ ਐਤਵਾਰ ਪਟਿਆਲੇ ਦੀ ਸਬਜੀ ਮੰਡੀ ਵਿਖੇ ਪੰਜਾਬ ਸਰਕਾਰੀ ਦੀ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਅਤੇ ਉਸ ਤੋਂ ਬਾਅਦ ਦੇ ਮਹੌਲ ਬਾਰੇ ਦਮਦਮੀ ਟਕਸਾਲ (ਮਹਿਤਾ) ਮੁਖੀ ਬਾਬਾ ਹਰਨਾਮ ਸਿੰਘ ਵੱਲੋਂ ਅੱਜ ਇਕ ਲਿਖਤੀ ਬਿਆਨ ਜਾਰੀ ਹੋਇਆ ਹੈ।
ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ‘ਸਰਕਾਰੀ ਪੱਖ ਤੋਂ ਵੱਖਰਾ ਪੱਖ’ ਰੱਖਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਕਈ ਹਿੱਸਿਆਂ ਵਲੋਂ ਕਰੜੀ ਨਿਖੇਧੀ ਕੀਤੀ ਜਾ ਰਹੀ ਹੈ।