ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਵਲੋਂ ਦਿੱਤੇ ਬਿਆਨ ਕਿ ਡੇਰਾ ਸਿਰਸਾ ਮੁਖੀ ਨੂੰ ਤਖਤਾਂ ਦੇ ਜਥੇਦਾਰਾਂ ਪਾਸੋਂ ...
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਮਾਸਟਰ ਤਾਰਾ ਸਿੰਘ ਦੇ ਨਾਮ ’ਤੇ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਉਹ ਕੱਲ੍ਹ (2 ਦਸੰਬਰ, 2017) ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਮਾਸਟਰ ਤਾਰਾ ਸਿੰਘ ਦੀ 50ਵੀਂ ਬਰਸੀ ਸਬੰਧੀ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਗੁੱਜਰਖਾਨ ਕੈਂਪਸ ਵਿੱਚ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁੱਜਣਾ ਸੀ ਪਰ ਉਹ ਰੁਝੇਵਿਆਂ ਕਰਕੇ ਸ਼ਾਮਲ ਨਹੀਂ ਹੋਏ।