Tag Archive "bibi-kiranjot-kaur"

Interview with Former SGPC General Secretary Bibi Kiranjot Kaur

ਸ਼੍ਰੋਮਣੀ ਕਮੇਟੀ, ਅਕਾਲ ਤਖਤ ਅਤੇ ਜਥੇਦਾਰਾਂ ਬਾਰੇ ਬੀਬੀ ਕਿਰਨਜੋਤ ਕੌਰ ਨਾਲ ਖਾਸ ਮੁਲਾਕਾਤ

ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ।

ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਲਾਂਭੇ ਹੋ ਜਾਣ ਸੁਖਬੀਰ ਸਿੰਘ ਬਾਦਲ: ਬੀਬੀ ਕਿਰਨਜੋਤ ਕੌਰ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਵਲੋਂ ਦਿੱਤੇ ਬਿਆਨ ਕਿ ਡੇਰਾ ਸਿਰਸਾ ਮੁਖੀ ਨੂੰ ਤਖਤਾਂ ਦੇ ਜਥੇਦਾਰਾਂ ਪਾਸੋਂ ...

ਮਾਸਟਰ ਤਾਰਾ ਸਿੰਘ ਦੀ 50ਵੀਂ ਬਰਸੀ ਮੌਕੇ ਪੰਜਾਬ ਸਰਕਾਰ ਵਲੋਂ ਮਾ. ਤਾਰਾ ਸਿੰਘ ਦੀ ਯਾਦ ‘ਚ ਯੂਨੀਵਰਸਿਟੀ ਬਣਾਉਣ ਦਾ ਐਲਾਨ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਮਾਸਟਰ ਤਾਰਾ ਸਿੰਘ ਦੇ ਨਾਮ ’ਤੇ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਉਹ ਕੱਲ੍ਹ (2 ਦਸੰਬਰ, 2017) ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਮਾਸਟਰ ਤਾਰਾ ਸਿੰਘ ਦੀ 50ਵੀਂ ਬਰਸੀ ਸਬੰਧੀ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਗੁੱਜਰਖਾਨ ਕੈਂਪਸ ਵਿੱਚ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁੱਜਣਾ ਸੀ ਪਰ ਉਹ ਰੁਝੇਵਿਆਂ ਕਰਕੇ ਸ਼ਾਮਲ ਨਹੀਂ ਹੋਏ।