ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ...
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ ਵਿਚ ਕਿਹਾ ਹੈ ਕਿ “ਹਾਲੀ ਕੋਈ ਵੀ ਫੈਸਲਾ ਨਹੀਂ ਹੋਇਆ, ਪਰ ਗੱਲਬਾਤ ਜਾਰੀ ਹੈ”।
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਵਰ੍ਹਾ ਮਨਾਇਆ ਗਿਆ।
ਅੱਜ ਦਿੱਲੀ ਦਰਬਾਰ ਵੱਲੋਂ ਅਦਾਰਾ ਸਿੱਖ ਸਿਆਸਤ ਦਾ ਐਕਸ/ਟਵਿੱਟਰ ਖਾਤਾ ਵੀ ਇੰਡੀਆ ਵਿਚ ਖੁੱਲ੍ਹਣੋਂ ਰੋਕ ਦਿੱਤਾ
ਜੂਨ ਦਾ ਮਹੀਨਾ ਸਿੱਖ ਕੌਮ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ ਅਤੇ ਇਸ ਸਾਲ ਵੀ ਦੁਨੀਆ ਭਰ ਦੇ ਸਿੱਖ ਜੂਨ 1984 ਵਿੱਚ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਏ ਹਜ਼ਾਰਾਂ ਸਿੱਖਾਂ ਦੀ ਯਾਦ ਵਿੱਚ "ਜੂਨ-ਸਿੱਖ ਯਾਦਗਾਰੀ ਮਹੀਨਾ" ਵਜੋਂ ਮਨਾ ਰਹੇ ਹਨ।
ਮੁਨਾਫੇ ਲਈ ਪੰਜਾਬ ਦੀ ਆਬੋ-ਹਵਾ ਅਤੇ ਪਾਣੀ ਜਿਹੇ ਕੁਦਰਤੀ ਸਾਧਨਾਂ ਨੂੰ ਦੂਸ਼ਿਤ ਕਰਨ ਵਿਰੁਧ ਸਫਲਤਾਂ ਲਈ ਏਕਤਾ ਨਾਲ ਕੀਤਾ ਜਾਣ ਵਾਲਾ ਸੰਘਰਸ਼ ਦੀ ਇਕੋ-ਇਕ ਕਾਰਗਰ ਰਸਤਾ ਹੈ। ਇਹ ਸਫਲਤਾ ਅਗਲੇਰੇ ਸੰਘਰਸ਼ਾਂ ਲਈ ਉਤਸ਼ਾਹ ਅਤੇ ਪ੍ਰੇਰਣਾ ਦਾ ਸਵੱਬ ਬਣੇਗੀ।
ਧੱਕੇਸ਼ਾਹੀ ਕਾਰਨ ਪੰਜਾਬ ਆਪਣੀਆਂ ਲੋੜਾਂ ਪੂਰੀਆਂ ਕਰਨ ਵਾਸਤੇ ਜ਼ਮੀਨੀ ਪਾਣੀ ਉੱਤੇ ਨਿਭਰ ਹੈ ਅਤੇ ਹਾਲੀਆਂ ਸਰਕਾਰੀ ਲੇਖੇ ਦੱਸਦੇ ਹਨ ਕਿ ਪੰਜਾਬ ਦਾ ਜ਼ਮੀਨ ਹੇਠਲਾ ਪਾਣੀ ਤੇਜੀ ਨਾਲ ਘਟ ਰਿਹਾ ਹੈ ਅਤੇ ਆਉਂਦੇ ਡੇਢ ਦਹਾਕੇ ਵਿਚ ਪੰਜਾਬ ਦਾ ਧਰਤੀ ਹੇਠਲਾ ਪਾਣੀ ਮੁੱਕ ਜਾਵੇਗਾ”।
ਜੁਝਾਰੂ ਪੰਥਕ ਸ਼ਖ਼ਸੀਅਤਾਂ ਨੇ ਅੱਜ ਇਕ ਲਿਖਤੀ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਫਿਰਕਾਪ੍ਰਸਤੀ, ਵਿਤਕਰੇਬਾਜ਼ੀ ਤੇ ਨਾਬਰਾਬਰੀ ’ਤੇ ਉਸਰੀ ਤੇ ਮਨੁਖਤਾ ਵਿੱਚ ਵੰਡੀਆਂ ਪਾਉਣ ਵਾਲੀ ਹਿੰਦੂਤਵੀ ਬਿਪਰੀ ਵਿਚਾਰਧਾਰਾ ਭਾਰਤੀ ਉਪਮਹਾਂਦੀਪ ਦੇ ਖਿੱਤੇ ਨੂੰ ਬਹੁਤ ਹੀ ਖ਼ਤਰਨਾਕ ਹਾਲਾਤ ਵੱਲ ਧੱਕ ਰਹੀ ਹੈ।
Next Page »