ਕੇਂਦਰ ਸਰਕਾਰ ਦੇ 3 ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ-ਐਕਟ-2020 ਰੱਦ ਕਰਵਾਉਣ ਲਈ ਪਿਛਲੇ 35 ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 30 ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੀ ਸਾਂਝੀ-ਮੀਟਿੰਗ ਪੰਜਾਬ ਕਿਸਾਨ ਭਵਨ, ਚੰਡੀਗੜ੍ਹ ਵਿਖੇ ਜਮਹੂਰੀ ਕਿਸਾਨ ਸਭਾ, ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ।
ਭਾਰਤੀ ਕਿਸਾਨ ਯੂਨੀਅਨ (ਰਜਿ:) ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਅੱਜ ਮਿਤੀ 08-11-2017 ਨੂੰ ਭਾਰਤੀ ਕਿਸਾਨ ਯੂਨੀਅਨ (ਰਜਿ:) ਦੀ ਮਹੀਨਾਵਾਰ ਮੀਟਿੰਗ ਜੱਥੇਬੰਦੀ ਦੇ ਸਰਪ੍ਰਸਤ ਪੂਰਨ ਸਿੰਘ ਸ਼ਾਹਕੋਟ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਜੱਥੇਬੰਦੀ ਦੇ ਸਕੱਤਰ ਜਨਰਲ ਗੁਰਮੀਤ ਸਿੰਘ ਗੋਲੇਵਾਲ ਵੱਲੋ ਚਲਾਈ ਗਈ।
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਅੱਜ (25 ਸਤੰਬਰ) ਇਕ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤੇ ਗਏ।
ਕਿਸਾਨੀ ਕਰਜ਼ੇ ਤੇ ਜ਼ਮੀਨ ਕੁਰਕੀ ਤੋਂ ਮੁਕਤੀ ਅਤੇ ਰੋਜ਼ਗਾਰ ਪ੍ਰਾਪਤੀ ਜਿਹੇ ਮੁੱਦਿਆਂ ਸਬੰਧੀ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਮੰਗਲਵਾਰ (22 ਅਗਸਤ) ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਕੀਤੀ ‘ਕਰਜ਼ਾ-ਮੁਕਤੀ ਮਹਾਂ ਰੈਲੀ’ ਵਿੱਚ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਦੇ ਇਕੱਠ ਨੇ ਅੰਦੋਲਨ ਦਾ ਅਗਲਾ ਪੜਾਅ ਮੋਤੀ ਮਹਿਲ ਪਟਿਆਲਾ ਵਿਖੇ ਪੰਜ ਰੋਜ਼ਾ ਧਰਨਾ ਲਾ ਕੇ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਤੇ ਮੰਡੀ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੇ ਹਰਿਆਣਾ ਨੂੰ ਪੰਜਾਬ ਦਾ ਛੋਟਾ ਭਰਾ ਦੱਸਦਿਆਂ ਪਾਣੀਆਂ ਨਾਲ ਸਬੰਧਤ ਸਾਰੇ ਮਸਲੇ ਹਰਿਆਣਾ ਨਾਲ ਮਿਲ ਬੈਠ ਕੇ ਨਿਬੇੜਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ‘ਛੋਟੇ ਭਰਾ’ ਨੂੰ ਪੰਜਾਬ ਦੇ ਪਾਣੀਆਂ ਵਿੱਚੋਂ ਬਣਦਾ ਹਿੱਸਾ ਦੇਣ ਦੀ ਪੈਰਵੀ ਕਰਦਿਆਂ ਇਹ ਅਨੁਪਾਤ 60-40 ਕਰਨ ਦਾ ਵੀ ਸੁਝਾਅ ਦਿੱਤਾ ਹੈ।