ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ "ਕਾਲੀ ਸੂਚੀ" ਦੇ ਮਾਮਲੇ 'ਚ ਦਿੱਲੀ ਹਾਈ ਕੋਰਟ ’ਚ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਾਰਜਕਾਰੀ ਚੀਫ ਜਸਟਿਸ ਗੀਤਾ ਮਿੱਤਲ ਦੀ ਬੈਂਚ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ।
ਵਿਦੇਸ਼ਾਂ ’ਚ ਰਹਿ ਰਹੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਬਾਰੇ ਖੁਦ ਤੱਥਾਂ ਤੇ ਸੱਚਾਈ ਨੂੰ ਜਾਣਨ ਲਈ ਆਪਣੇ ਵਤਨ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਮੈਂਬਰ ਰਾਜਸਭਾ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇੰਗਲੈਂਡ ਦੇ ਦੌਰੇ ’ਤੇ ਆਏ ਹੋਏ ਬਾਦਲ ਦਲ ਦੇ ਡੇਲੀਗੇਸ਼ਨ ਦਾ ਪਾਰਕ ਐਵੇਨਿਊ ਸਾਉਥਹਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕਰਨ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਪਿਛਲੇ 9 ਸਾਲਾਂ ’ਚ ਬਾਦਲ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਨੇ ਜੋ 'ਰਿਕਾਰਡ' ਵਿਕਾਸ ਕੀਤਾ ਹੈ ਉਸ ਨਾਲ ਸੂਬਾ 'ਮੁੜ ਤਰੱਕੀ' ਦੀ ਲੀਹ ’ਤੇ ਚੱਲਣ ਲੱਗਾ ਹੈ। ਪ੍ਰਵਾਸੀ ਪੰਜਾਬੀਆਂ ਨੂੰ ਵਿਕਾਸ ਦੀ ਸੱਚਾਈ ਜਾਣਨ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਨਾ ਕਿ ਉਹ ਪੰਜਾਬ ਵਿਰੋਧੀ ਸ਼ਕਤੀਆਂ ਵੱਲੋਂ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਪ੍ਰਭਾਵਤ ਹੋਣ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਬਾਦਲ ਦਲ ਦੇ ਡੇਲੀਗੇਸ਼ਨ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਜਾਣਨ ਲਈ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਨਾਂ ਭਾਵੇਂ ਅਖੌਤੀ ‘ਕਾਲੀ ਸੂਚੀ’ ਵਿੱਚੋਂ ਹਟਾਏ ਜਾਂਦੇ ਹਨ ਪਰ ਹਟਾਏ ਗਏ ਨਾਵਾਂ ਦੀ ਗਿਣਤੀ ਨਾ ਤਾਂ ਹਾਲ ਹੀ ਵਿੱਚ ਕੀਤੇ ਗਏ ਦਾਅਵਿਆਂ ਅਤੇ ਨਾ ਹੀ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਹੋਏ ਪੱਤਰ-ਵਿਹਾਰ ਨਾਲ ਮੇਲ ਖਾਂਦੀ ਹੈ। ਪਿਛਲੇ ਦਿਨੀਂ ਅਖ਼ਬਾਰਾਂ ਵਿੱਚ ‘ਕਾਲੀ ਸੂਚੀ’ ਵਿੱਚੋਂ ਨਾਂ ਹਟਾਏ ਜਾਣ ਬਾਰੇ ਦਾਅਵੇ ਕੀਤੇ ਗਏ ਪਰ ਇਹ ਦਾਅਵੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮਈ 2010 ਵਿੱਚ ਪੰਜਾਬ ਸਰਕਾਰ ਨੂੰ ਭੇਜੀ ਗਿਣਤੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮਈ 2012 ਵਿੱਚ ਦਿੱਲੀ ਹਾਈ ਕੋਰਟ ਵਿੱਚ ਦਾਖ਼ਲ ਕੀਤੇ ਹਲਫ਼ਨਾਮੇ ਵਿਚਲੀ ਗਿਣਤੀ ਨਾਲ ਵੀ ਮੇਲ ਨਹੀਂ ਖਾਂਦੇ ਹਨ।
ਭਾਰਤ ਸਰਕਾਰ ਦੇ ਘਰੇਲੂ ਮੰਤਰਾਲੇ ਅਧੀਨ ਖੁਫ਼ੀਆ ਬਿਊਰੋਂ ਵੱਲੋਂ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਵਾਂ ਦੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਭਾਰਤ ਸਰਕਾਰ ਦੇ ਘਰੇਲੂ ਮੰਤਰਾਲੇ ਅਧੀਨ ਖੁਫ਼ੀਆ ਬਿਊਰੋਂ ਵੱਲੋਂ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਵਾਂ ਦੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਵੱਲੋਂ ਕਾਲੀ ਸੂਚੀ ’ਚ ਸ਼ਾਮਿਲ ਸਿੱਖਾਂ ਦੇ ਨਾਂ, ਪਿਤਾ ਦਾ ਨਾਂ, ਅਤੇ ਉਨ੍ਹਾਂ ਦੇ ਪਤੇ ਦਸਣ ਬਾਰੇ ਮਿਤੀ 12 ਜੂਨ 2015 ਨੂੰ ਲਗਾਈ ਗਈ ਆਰ.ਟੀ.ਆਈ. ਦੇ ਜਵਾਬ ’ਚ ਖੁਫ਼ੀਆ ਬਿਊਰੋਂ ਵੱਲੋਂ ਆਪਣੇ ਅਤੇ ਬਿਊਰੋ ਆਫ ਇਮੀਗ੍ਰੇਸ਼ਨ ਦੇ ਆਰ.ਟੀ.ਆਈ. ਐਕਟ 2005 ਦੇ ਤਹਿਤ ਜਾਣਕਾਰੀ ਦੇਣ ਤੋਂ ਮਿਲੀ ਛੋਟ ਦਾ ਹਵਾਲਾ ਦਿੰਦੇ ਹੋਏ ਜਾਣਕਾਰੀ ਦੇਣ ਤੋਂ ਪਾਸਾ ਵੱਟ ਲਿਆ ਹੈ।
ਦਿੱਲੀ (23 ਸਤੰਬਰ, 2014): ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਕੇ ਪੰਜਾਬ ਲਈ ਵਿਸ਼ੇਸ ਆਰਥਿਕ ਪੈਕੇਜ਼ ਦੀ ਮੰਗ ਕਰਦਿਆਂ ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਤੋਂ ਬਾਅਦ ਵਿਦੇਸ਼ਾਂ ਵਿੱਚ ਬੈਠੇ ਪੰਥ ਪ੍ਰਸਤ ਸਿੱਖਾਂ ਦੀ ਭਾਰਤ ਸਰਕਾਰ ਨੇ ਇੱਕ ਵਿਸ਼ੇਸ ਕਾਲੀ ਸੂਚੀ ਤਿਆਰ ਕਰਕੇ ਉਨ੍ਹਾਂ ਦੇ ਭਾਰਤ ਆਉਣ 'ਤੇ ਪਾਬੰਦੀ ਲਗਾ ਦਿੱਤੀ, ਜੇਕਰ ਕਾਲੀ ਸੂਚੀ ਵਿੱਚ ਸ਼ੁਮਾਰ ਸਿੱਖਾਂ ਵਿੱਚੋਂ ਕੋਈ ਭਾਰਤ ਆਉਦਾ ਹੈ ਤਾਂ ਉਸਨੂੰ ਹਾਵਈ ਅੱਡੇ 'ਤੇ ਹੀ ਏਜੰਸੀਆਂ ਵੱਲੋਂ ਗ੍ਰਿਫਤਾਰ ਕਰਲਿਆ ਜਾਂਦਾ ਹੈ।
ਲੁਧਿਆਣਾ (29 ਜੂਨ, 2011): ਅਕਾਲੀ ਦਲ ਪੰਚ ਪਰਧਾਨੀ ਦੇ ਟਰਾਂਟੋ (ਕੈਨੇਡਾ) ਇਕਾਈ ਦੇ ਆਗੂ ਭਾਈ ਲਖਵਿੰਦਰ ਸਿੰਘ ਦੇ ਪਿਤਾ ਜੀ ਬਾਪੂ ਆਤਮਾ ਸਿੰਘ ਭਰੋਵਾਲ ਜੀ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਚਿੰਤਕ ਸ. ਅਜਮੇਰ ਸਿੰਘ ਨੇ ਕਿਹਾ ਕਿ ਕੁਦਰਤੀ ਮੌਤਾਂ ਨੂੰ ਅਸੀਂ ਭਾਣਾ ਮੰਨ ਸਕਦੇ ਹਾਂ ਪਰ ਹਾਕਮਾਂ ਵਲੋਂ ਪੈਦਾ ਕੀਤੇ ਹਲਾਤਾਂ ਨੂੰ ਭਾਣਾ ਨਹੀਂ ਕਿਹਾ ਜਾ ਸਕਦਾ ਤੇ ਮੈਂ ਸਮਝਦਾ ਹਾਂ ਕਿ ਸ. ਆਤਮਾ ਸਿੰਘ ਜੀ ਮੌਤ ਵਿਚ ਕਤਲ ਦਾ ਅੰਸ਼ ਜਰੂਰ ਹੈ ਜਿਸ ਵਾਸਤੇ ਹਾਕਮਾਂ ਵਲੋਂ ਪੈਦਾ ਕੀਤੇ ਹਲਾਤ ...
ਲੁਧਿਆਣਾ (21 ਜੂਨ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ ਪਾਰਟੀ ਦੀ ਕੈਨੇਡਾ ਇਕਾਈ ਦੇ ਆਗੂ ਲਖਵਿੰਦਰ ਸਿੰਘ ਦੇ ਪਿਤਾ ਬਾਪੂ ਆਤਮਾ ਸਿੰਘ ਜੀ ਦੇ ਅਕਾਲ ਚਲਾਣੇ ਉਪਰ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।ਅੰਮ੍ਰਿਤਸਰ ਜੇਲ ਵਿਚ ਨਜ਼ਰਬੰਦ ਪਾਰਟੀ ਦੇ ਕੌਮੀ ਚੇਅਰਮੈਨ ਭਾਈ ਦਲਜੀਤ ਸਿੰਘ ,ਕੌਮੀ ਪੰਚ ਕੁਲਬੀਰ ਸਿੰਘ ਬੜ੍ਹਾਪਿੰਡ, ਸਕੱਤਰ ਜਨਰਲ ਹਰਪਾਲ ਸਿੰਘ ਚੀਮਾ, ਜਨਰਲ ਸਕੱਤਰ ਭਾਈ ਅਮਰੀਕ ਸਿੰਘ ਈਸੜੂ, ਜਸਵੀਰ ਸਿੰਘ ਖੰਡੂਰ, ਯੂਥ ਆਗੂ ਮਨਧੀਰ ਸਿੰਘ ਤੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਪਾਰਟੀ ਦੇ ਮੁਖ ਦਫਤਰ ਲੁਧਿਆਣਾ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਪਾਰਟੀ ਵਲੋਂ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਹੈ ।
ਲੁਧਿਆਣਾ (24 ਜੂਨ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਕੇਂਦਰ ਸਰਕਾਰ ਉਪਰ ਦੋਸ਼ ਲਾਇਆ ਹੈ ਕਿ ਉਹ ਸਿੱਖਾਂ ਨਾਲ ਦੋਗਲੀ ਨੀਤੀ ਅਧੀਨ ਵਰਤਾਅ ਕਰ ਰਹੀ ਹੈ । ਇਕ ਪਾਸੇ ਤਾਂ ਉਹ ਇਹ ਦਾਅਵਾ ਕਰ ਰਹੀ ਹੈ ਕਿ ਉਸਨੇ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰ ਦਿੱਤੀ ਹੈ ਪਰ ਦੂਜੇ ਪਾਸੇ ਇਸ ਸੂਚੀ ਵਿਚ ਲਗਾਤਰ ਵਾਧਾ ਕਰਕੇ ਬੇਦੋਸ਼ੇ ਸਿੱਖਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ –ਪਰੇਸ਼ਾਨ ਕੀਤਾ ਜਾ ਰਿਹਾ ਹੈ ।ਅਜਿਹਾ ਕਰਕੇ ਕੇਂਦਰ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸਿਰਫ ਤੇ ਸਿਰਫ ਇਕ ਹੀ ਸੁਨੇਹਾ ਦੇਣਾ ਚਾਹੁੰਦੀ ਹੈ ਕਿ ਉਹ ਹਮੇਸ਼ਾਂ ਸਿੱਖਾਂ ਦੀ ਦੁਸਮਣ ਰਹੀ ਹੈ ਤੇ ਰਹੇਗੀ ਅਤੇ ਉਸਨੂੰ ਸਿੱਖਾਂ ਤੇ ਵਿਸਵਾਸ ਨਹੀਂ ਹੈ।
ਭਾਈ ਲਖਵਿੰਦਰ ਸਿੰਘ ਜਿਹਨਾਂ ਉੱਤੇ ਪੰਜਾਬ ਜਾਂ ਭਾਰਤ ਵਿਚ ਕੋਈ ਕੇਸ ਦਰਜ਼ ਨਹੀਂ ਤੇ ਉਹ ਜਨਵਰੀ 2009 ਤੱਕ ਲਗਾਤਾਰ ਕਈ ਵਾਰ ਪੰਜਾਬ ਆਏ ਪਰ ਜਨਵਰੀ 2009 ਵਿਚ ਉਹਨਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਾਪਸ ਮੋੜ ਦਿੱਤਾ ਗਿਆ।
Next Page »