ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਦੇ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋ ਅਮਰੀਕਾ ਵਿੱਚ ਜਾ ਕੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਾਉਣ ਦੇ ਦਿੱਤੇ ਗਏ ਬਿਆਨ ਨੂੰ ਮੱਗਰਮੱਛ ਦੇ ਹੰਝੂ ਵਹਾਉਣ ਦੇ ਤੁਲ ਗਰਦਾਨਦਿਆ ਕਿਹਾ ਕਿ ਪਹਿਲਾਂ ਮਨਜੀਤ ਸਿੰਘ ਜੀ.ਕੇ. ਪ੍ਰਵਾਸੀ ਸਿੱਖਾਂ ਨੂੰ ਇਹ ਸਪੱਸ਼ਟ ਕਰੇ ਕਿ ਇਹ ਸੂਚੀ ਨੂੰ ਲੰਮੀ ਕਰਨ ਤੇ ਨਵੀ ਰੂਪ ਰੇਖਾ ਦੇਣ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਰੋਲ ਨਹੀ ਹੈ?
ਬਾਦਲ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਦੀ ਵਿਦੇਸ਼ ਡਵੀਜ਼ਨ ਵਲੋਂ ਬਰਕਰਾਰ ਰੱਖੀ ਗਈ, ਭਾਰਤ ਤੋਂ ਬਾਹਰ ਵੱਸਦੇ ਸਿੱਖਾਂ ਦੀ ਕਾਲੀ ਸੂਚੀ ਖ਼ਾਮੀਆਂ ਨਾਲ ਭਰੀ ਹੋਈ ਹੈ ਅਤੇ ਸਿੱਖਾਂ ਲਈ ਪਰੇਸ਼ਾਨੀਆਂ ਪੈਦਾ ਕਰ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਐਲਾਨ ਕੀਤਾ ਕਿ ਉਹ ਜਲਦੀ ਹੀ ਸਿੱਖਾਂ ਦੀ ਕਥਿਤ ਕਾਲੀ ਸੂਚੀ ਦਾ ਮਾਮਲਾ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਮਿਲਕੇ ਉਸ ਕੋਲ ਉਠਾਣਗੇ।
« Previous Page