9 ਮਈ ਨੂੰ ਹੋਈਆਂ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਪਾਰਟੀ ਨੂੰ ਬਹੁਮਤ ਨਾ ਮਿਲਣ ਤੋਂ ਬਾਅਦ ਅਗਲੀ ਸਰਕਾਰ ਵਿੱਚ ਬਣੇ ਰਹਿਣ ਲਈ ਸੱਤਾਧਾਰੀ ਪਾਰਟੀ ਵੱਲੋਂ ਕੀਤੀ ਜਾ ਰਹੀ ਜ਼ੋਰ-ਅਜ਼ਮਾਈ ਦਾ ਵੀਰਵਾਰ (29 ਜੂਨ) ਨੂੰ ਅੰਤ ਹੋ ਗਿਆ ਹੈ। ਲਿਬਰਲ ਪਾਰਟੀ ਸੱਤਾ ਤੋਂ ਬਾਹਰ ਹੋ ਗਈ ਹੈ ਤੇ ਹੁਣ ਐਨਡੀਪੀ ਤੇ ਗਰੀਨ ਪਾਰਟੀ ਨਵੀਂ ਸਰਕਾਰ ਬਣਾਏਗੀ।
ਕੈਨੇਡਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਦਸਤਾਰਧਾਰੀ ਕੈਨੇਡੀਅਨ ਵਕੀਲ ਪਲਬਿੰਦਰ ਕੌਰ ਸ਼ੇਰਗਿੱਲ ਨੂੰ ਸੁਪਰੀਮ ਕੋਰਟ ਆਫ਼ ਬ੍ਰਿਟਿਸ਼ ਕੋਲੰਬੀਆ ਦੀ ਜੱਜ ਨਿਯੁਕਤ ਕੀਤਾ ਗਿਆ ਹੈ। ਮੀਡੀਏ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਸਟਿਸ ਸ਼ੇਰਗਿੱਲ ਨੇ ਕੈਨੇਡਾ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਕਈ ਕੇਸ ਲੜੇ ਹਨ।
ਬ੍ਰਿਟਿਸ਼ ਕੋਲੰਬੀਆ ਦੇ ਮਿਸ਼ਨ ਸ਼ਹਿਰ ਵਿੱਚ ਰਹਿ ਰਹੇ ਸਿੱਖਾਂ ਦੇ ਘਰਾਂ ਵਿੱਚ ਜਥੇਬੰਦੀ ਕੂ ਕਲੱਕਸ ਕਲਾਨ ਵੱਲੋਂ ਨਸਲੀ ਇਸ਼ਤਿਹਾਰ ਸੁੱਟੇ ਗਏ ਹਨ।