ਬੁੱਢਾ ਦਲ ਦੇ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ ਕੇਸ ਸਬੰਧੀ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਬਾਬਾ ਉਦੈ ਸਿੰਘ ਧੜੇ ਦੇ ਅੱਠ ਮੈਂਬਰਾਂ ਨੂੰ ਤਾਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਉਦੈ ਸਿੰਘ ਦੀ ਪਤਨੀ ਤੇ ਪੁੱਤਰੀ ਸਮੇਤ 15 ਜਣਿਆਂ ਨੂੰ ਬਰੀ ਕਰ ਦਿੱਤਾ ਗਿਆ। ਕਾਤਲਾਨਾ ਹਮਲੇ ਦੇ ਦੋਸ਼ਾਂ ਤਹਿਤ ਬਾਬਾ ਬਲਵੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਨੂੰ ਵੀ ਦਸ-ਦਸ ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ, ਜਦੋਂ ਕਿ ਤਿੰਨ ਜਣਿਆਂ ਨੂੰ ਬਰੀ ਕਰ ਦਿੱਤਾ ਗਿਆ।