Tag Archive "buta-singh-gurthali"

ਬੂਟਾ ਸਿੰਘ ਗੁਰਥਲੀ ਨੇ ਐਸਜੀਪੀਸੀ ‘ਚ ਹੋ ਰਹੇ ਭ੍ਰਿਸ਼ਟਾਚਾਰ ਦਾ ਵਿਰੋਧ ਕਰਕੇ ਸ਼ਲਾਘਾਯੋਗ ਕੰਮ ਕੀਤਾ: ਮਾਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਬੂਟਾ ਸਿੰਘ ਗੁਰਥਲੀ ਵਲੋਂ ਐਗਜ਼ੈਕਟਿਵ ਦੀ ਮੀਟਿੰਗ ਵਿਚ ਚੁੱਕੇ ਗਏ ਇਸ ਮੁੱਦੇ ਦੀ ਭਰਪੂਰ ਸ਼ਲਾਘਾ ਕੀਤੀ ਹੈ ਜਿਸ ਵਿਚ ਭਾਈ ਗੁਰਥਲੀ ਨੇ ਸ਼੍ਰੋਮਣੀ ਕਮਟੀ ਮੈਂਬਰਾਂ ਨੂੰ ਗੁਰੂ ਸਾਹਿਬਾਨ ਜੀ ਦੇ ਸਿਧਾਤਾਂ ਅਤੇ ਸੋਚ ਉਤੇ ਇਮਾਨਦਾਰੀ ਨਾਲ ਪਹਿਰਾ ਦੇਣ ਅਤੇ ਆਪਣੀ ਜ਼ਿੰਮੇਵਾਰੀਆਂ ਨੂੰ ਪੂਰਨ ਕਰਨ ਦੀ ਅਪੀਲ ਕੀਤੀ ਹੈ।