ਦਲ ਖਾਲਸਾ ਨੇ ਦਿੱਲੀ ਪੁਲਿਸ ਵਲੋਂ ਪਿਛਲ਼ੇ ਸਮੇਂ ਅੰਦਰ ਨਾਗਰਿਕਤਾ ਸੋਧ ਕਾਨੂੰਨ ਦੀ ਵਿਰੋਧਤਾ ਕਰਨ ਵਾਲੇ ਜਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਸਮਰਥਕਾਂ ਨੂੰ ਸ਼ਹਿਰ ਅੰਦਰ ਹੋਈ ਹਿੰਸਾ ਨਾਲ ਸਬੰਧਤਿ ਕੇਸਾਂ ਵਿੱਚ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਮੁਸਲਮਾਨਾਂ ਦਾ ਸੋਚੀ-ਸਮਝੀ ਨੀਤੀ ਤਹਿਤ ਕੀਤਾ ਜਾ ਰਿਹਾ ਸ਼ੋਸ਼ਣ ਅਤੇ ਸ਼ਿਕਾਰ ਨੂੰ ਬੰਦ ਕਰਵਾਉਣ ਲਈ ਦਿੱਲੀ ਪ੍ਰਸ਼ਾਸਨ ਨੂੰ ਹਦਾਇਤ ਕਰਨ।
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਵੇਂ ਲੰਬਾਂ ਸਮਾਂ ਦਿੱਲੀ ਮਾਡਲ ਜਾਂ ਮੰਨੂਵਾਦੀਆਂ ਦੇ ਵਿਕਾਸ ਮਾਡਲ ਨੂੰ ਜਾਇਜ਼ ਠਹਿਰਾਇਆ ਪਰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ ਉਨ੍ਹਾਂ ਮੰਨ ਲਿਆ ਸੀ ਕਿ ਕਰਤਾਰਪੁਰ ਸਾਹਿਬ ਦਾ ਮਾਡਲ ਹੀ ਦੇਸ਼ ਤੇ ਸੰਸਾਰ ਦੇ ਲੋਕਾਂ ਦਾ ਕਲਿਆਣ ਕਰ ਸਕਦਾ ਹੈ।
ਕੈਨੇਡਾ ਨੇ ਵੀ ਭਾਰਤ ਕੋਲ ਦਿੱਲੀ ਕਤਲੇਆਮ, ਨਾਗਰਿਕਤਾ ਸੋਧ ਬਿੱਲ ਅਤੇ ਧਾਰਮਿਕ ਘੱਟ ਗਿਣਤੀਆਂ ਦੇ ਹੱਕਾਂ ਦੇ ਘਾਣ ਬਾਰੇ ਇਤਰਾਜ਼ ਜਤਾਇਆ ਹੈ।
ਬਿਨਾਂ ਸ਼ੱਕ ਦਿੱਲੀ ਵਿਚ ਸਥਿਤੀ ਬਹੁਤ ਭਿਆਨਕ ਹੈ। ਪਿੱਛਲੇ ਲੰਮੇ ਸਮੇਂ ਤੋਂ ਜੋ ਤਣਾਅ ਜਾਣ ਬੁਝਕੇ ਖੜ੍ਹਾ ਕੀਤਾ ਜਾ ਰਿਹਾ ਸੀ ਉਹ ਉਭਰਕੇ ਸਾਹਮਣੇ ਆ ਗਿਆ ਹੈ। ਇਹ ਸਿਰਫ ਵੋਟਾਂ ਦੀ ਰਾਜਨੀਤੀ ਨਹੀਂ ਸਗੋਂ ਇਕ ਲੰਬੀ ਖੇਡ ਹੈ।
ਉੱਤਰੀ ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਬੀਤੇ ਕੁੱਝ ਦਿਨਾਂ ਤੋਂ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਵਿਰੁੱਧ ਹੋ ਰਹੇ ਸ਼ਾਂਤਮਈ ਵਿਖਾਵਿਆਂ ਬਾਰੇ ਅਚਾਨਕ ਹਿੰਸਾ ਦੀ ਸਥਿੱਤੀ ਬਣ ਜਾਣੀ ਬੇਹੱਦ ਅਫ਼ਸੋਸਨਾਕ ਤੇ ਖੌਫਨਾਕ ਗੱਲ ਹੈ।
ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਭਾਰਤੀ ਉਪਮਹਾਂਦੀਪ ਦਾ ਇਹ ਖਿੱਤਾ ਕਦੇ ਵੀ ਇੱਕ ਦੇਸ਼ ਜਾਂ ਕੌਮ ਨਹੀਂ ਸੀ ਰਿਹਾ। ਇਸ ਖਿੱਤੇ ਵਿੱਚ ਵੱਖੋ-ਵੱਖਰੀਆਂ ਸਲਤਨਤਾਂ, ਦੇਸ਼ ਅਤੇ ਕੌਮਾਂ ਰਹੀਆਂ ਹਨ।
ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਅਤੇ ਤਜਵੀਜੀ ਨਾਗਰਿਕਤਾ ਰਜਿਸਟਰ (ਨਾ.ਰਜਿ.) ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਵਿਖੇ ਚੱਲ ਰਹੇ ਧਰਨੇ ਦਾ ਪ੍ਰਬੰਧ ਕਰਨ ਵਾਲੀਆਂ ਬੀਬੀਆਂ ਅਤੇ ਭਾਰਤੀ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੇ ਗਏ ਦੋ ਵਿਚੋਲਿਆਂ ਦਰਮਿਆਨ ਅੱਜ ਧਰਨੇ ਵਾਲੀ ਥਾਂ ਖਾਲੀ ਗੱਲ ਖਾਲੀ ਕਰਨ ਲਈ ਗੱਲਬਾਤ ਹੋਈ।
ਬੁੱਧਵਾਰ (19 ਫਰਵਰੀ) ਨੂੰ ਤਾਮਿਲ ਨਾਡੂ ਵਿੱਚ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.), ਨਾਗਰਿਕਤਾ ਰਜਿਸਟਰ (ਨਾ.ਰਜਿ.) ਅਤੇ ਜਨਸੰਖਿਆ ਰਜਿਸਟਰ (ਜ.ਰਜਿ.) ਦੇ ਵਿਰੋਧ ਵਿੱਚ ਵੱਡੇ ਪੱਧਰ ਉੱਤੇ ਵਿਰੋਧ ਵਿਖਾਵੇ ਹੋਏ।
ਵਿਵਾਦਤ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਖਿਲਾਫ ਦਿੱਲੀ ਵਿੱਚ ਸ਼ਾਹੀਨ ਬਾਗ ਵਿਖੇ ਚੱਲ ਰਹੇ ਸ਼ਾਂਤਮਈ ਵਿਰੋਧ ਵਿਖਾਵੇ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਅਸਿੱਧੇ ਤਰੀਕੇ ਨਾਲ ਦਿੱਲੀ ਸਲਤਨਤ ਦੇ ਹੱਕ ਵਿੱਚ ਖੜ੍ਹਾ ਨਜਰ ਆ ਰਿਹਾ ਹੈ।
ਅੱਜ ਦਾ ਖਬਰਸਾਰ | 13 ਫਰਵਰੀ 2020 (ਦਿਨ ਵੀਰਵਾਰ) ਖਬਰਾਂ ਦੇਸ ਪੰਜਾਬ ਦੀਆਂ: ਸ਼ਾਹੀਨ ਬਾਗ ਦੀ ਤਰਜ਼ ਤੇ ਲੁਧਿਆਣਾ ਅਤੇ ਮਾਨਸਾ ਵਿੱਚ ਵੀ ਧਰਨੇ ਸ਼ੁਰੂ ...
Next Page »