ਨਕੋਦਰ ਵਿੱਚ 2 ਫਰਵਰੀ 1986 ਨੂੰ ਵਾਪਰੇ ਸਾਕਾ ਨਕੋਦਰ ਬੇਅਦਬੀ ਕਾਂਡ ਦੇ ਚਾਰ ਸਿੱਖ ਨੌਜਵਾਨਾਂ ਦੀ ਸ਼ਹਾਦਤ ਨੂੰ ਅਮਰੀਕਾ ਦੇ ਸੂਬੇ ਕੈਲੀਫੋਰੀਆ ਦੀ ਅਸੈਂਬਲੀ ਵਿੱਚ ਮਾਨਤਾ ਦਿੱਤੀ ਗਈ ਹੈ। ਕੈਲੇਫੋਰਨੀਆ ਦੀ 80 ਮੈਂਬਰੀ ਅਸੈਂਬਲੀ ਨੇ ਸਰਬਸਮੰਤੀ ਨਾਲ ਬਿੱਲ ਪਾਸ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਪੀੜਤ ਪਰਿਵਾਰਾਂ ਨੂੰ 38 ਸਾਲ ਬੀਤਣ ਦੇ ਬਾਵਜੂਦ ਇਨਸਾਫ਼ ਨਹੀਂ ਮਿਲਿਆ।
ਸਿੱਖਾਂ ਵੱਲੋਂ ਨਵੰਬਰ 1984 ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੇ ਕਤਲੇਆਮ ਨੂਮ ਕੌਮਾਂਤਰੀ ਪੱਧਰ 'ਤੇ "ਸਿੱਖ ਨਸਲਕੁਸ਼ੀ" ਵਜੋਂ ਮਾਨਤਾ ਦੁਆਉਣ ਦੇ ਯਤਨਾਂ ਨੂੰ ਉਸ ਸਮੇਂ ਬੂਰ ਪੈਂਦਾ ਨਜ਼ਰੀ ਆਇਆ ਜਦ ਕੈਲੀਫੋਰਨੀਆ ਸਟੇਟ ਅਸੈਂਬਲੀ ਨੇ ਇਕ ਇਤਿਹਾਸਿਕ ਕਦਮ ਚੁੱਕਦਿਆਂ ਨਵੰਬਰ 1984 ਵਿਚ ਭਾਰਤ ਵਿਚ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ।