ਬਰੈਂਪਟਨ ਦੇ ਵਿਧਾਇਕ ਅਤੇ ਓਨਟਾਰੀਓ ਸੂਬਾਈ ਡੈਮੋਕਰੇਟਿਕ ਪਾਰਟੀ ਦੇ ਡਿਪਟੀ ਆਗੂ ਜਗਮੀਤ ਸਿੰਘ ਹੁਣ ਮੁਲਕ ਦੇ ਪਾਰਟੀ ਆਗੂ ਬਣਨ ਦੀ ਦੌੜ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਸ ਤੋਂ ਇਲਾਵਾ ਚਾਰ ਹੋਰ ਉਮੀਦਵਾਰ ਇਸ ਲੀਡਰਸ਼ਿਪ ਦੀ ਦੌੜ ’ਚ ਸ਼ਾਮਲ ਹਨ। ਸੂਤਰਾਂ ਮੁਤਾਬਕ ਉਹ ਆਪਣੇ ਇਸ ਫ਼ੈਸਲੇ ਦਾ ਜਨਤਕ ਤੌਰ ’ਤੇ ਐਲਾਨ ਅਗਲੇ ਹਫ਼ਤੇ ਵਿਸ਼ੇਸ਼ ਇਕੱਠ ਦੌਰਾਨ ਕਰਨਗੇ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਕੀਤੀ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਟਲੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸਜੱਣ ਦੀ ਭਾਰਤ ਫੇਰੀ ਦੌਰਾਨ 1984 ਦੇ ਸਿੱਖ ਕਤਲੇਆਮ ਬਾਰੇ ਕੈਨੇਡਾ ਵਲੋਂ ਪਾਸ ਕੀਤੇ ਮਤੇ ਬਾਰੇ ਇਤਰਾਜ਼ ਜਤਾਇਆ।
ਇਸ ਵੀਡੀਓ 'ਚ ਸਿੱਖ ਸਿਆਸੀ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਖਾਲਿਸਤਾਨ ਅਤੇ ਕੈਨੇਡਾ ਦੇ ਸਿੱਖ ਮੰਤਰੀ ਬਾਰੇ ਦਿੱਤੇ ਬਿਆਨ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਇਹ ਵੀਡੀਓ 16 ਅਪ੍ਰੈਲ, 2017 ਨੂੰ ਰਿਕਾਰਡ ਕੀਤੀ ਗਈ ਸੀ।
ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ 7 ਦਿਨਾਂ ਦੌਰੇ 'ਤੇ ਸੋਮਵਾਰ ਨੂੰ ਦਿੱਲੀ ਪੁੱਜ ਗਏ। ਪੰਜਾਬ 'ਚ ਸੱਜਣ 20 ਨੂੰ ਦਰਬਾਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਇਸ ਤੋਂ ਇਲਾਵਾ 'ਸਿਵਿਲ ਸੁਸਾਇਟੀ ਆਰਗੇਨਾਈਜੇਸ਼ਨਜ਼' ਦਾ ਦੌਰਾ ਕਰਨਗੇ। ਜਦੋਂ ਕਿ ਚੰਡੀਗੜ੍ਹ 'ਚ ਉਹ 'ਕੌਂਸਲੇਟ-ਜਨਰਲ ਆਫ਼ ਕੈਨੇਡਾ' ਦਫਤਰ ਦਾ ਉਦਘਾਟਨ ਕਰਨਗੇ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਆਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਿੱਖ ਨਸਲਕੁਸ਼ੀ ਖਿਲਾਫ ਕੈਨੇਡਾ ਦੀ ਧਰਤੀ ਤੋਂ ਉੱਠ ਰਹੀ ਆਵਾਜ਼ ਤੋਂ ਭੈਅ-ਭੀਤ ਹੋ ਕੇ ਕੈਨੇਡਾ ਦੇ ਰੱਖਿਆ ਮੰਤਰੀ ਖਿਲਾਫ ਊਟ-ਪਟਾਂਗ ਬਿਆਨਬਾਜ਼ੀ ਕਰ ਰਹੇ ਹਨ। ਖਾਲੜਾ ਮਿਸ਼ਨ ਦੇ ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਮੀਤ ਪ੍ਰਧਾਨ ਵਿਰਸਾ ਬਹਿਲਾਂ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਅ
ਕੈਨੇਡਾ ਸਰਕਾਰ ਖਿਲਾਫ ਆਪਣੀ ਨਿਜੀ ਰੰਜਿਸ਼ ਨੂੰ ਲਕਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖਾਲਿਸਤਾਨ ਵਿਰੁੱਧ ਕੱਢੀ ਜਾ ਰਹੀ ਭੜਾਸ 'ਤੇ ਦਲ ਖਾਲਸਾ ਨੇ ਆਪਣਾ ਸਖਤ ਇਤਰਾਜ਼ ਜਤਾਇਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਕਿ ਜਸਟਿਨ ਟਰੂਡੋ ਦੀ ਸਰਕਾਰ ਵਿੱਚ ਰੱਖਿਆ ਮੰਤਰੀ ਹਰਜੀਤ ਸੱਜਣ ਸਮੇਤ ਪੰਜ ਮੰਤਰੀ ਖਾਲਿਸਤਾਨੀਆਂ ਦੇ ਹਮਾਇਤੀ ਹਨ, ਨੂੰ ਕੈਨੇਡਾ ਨੇ ਨਿਰਾਸ਼ਾ ਭਰਿਆ ਤੇ ਗ਼ਲਤ ਕਰਾਰ ਦਿੱਤਾ ਹੈ।
ਪੰਜਾਬ ਆ ਰਹੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਲਿਸਤਾਨ ਸਮਰਥਕ ਦੱਸ ਕੇ ਭਾਵੇਂ ਮਿਲਣ ਤੋਂ ਨਾਂਹ ਕਰ ਦਿੱਤੀ ਹੈ, ਪਰ ਸ਼੍ਰੋਮਣੀ ਕਮੇਟੀ ਵੱਲੋਂ ਹਰਜੀਤ ਸਿੰਘ ਸੱਜਣ ਨੂੰ ਦਰਬਾਰ ਸਾਹਿਬ ਵਿਖੇ ਆਮਦ ’ਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਅੰਮਿਤਧਾਰੀ ਸਿੱਖ ਹਨ। ਉਨ੍ਹਾਂ ਦਾ ਪਿਛੋਕੜ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬੰਬੇਲੀ ਨਾਲ ਸਬੰਧਤ ਹੈ। ਉਹ 1976 ਵਿੱਚ ਕੈਨੇਡਾ ਚਲੇ ਗਏ ਸਨ, ਜਿੱਥੇ ਉਹ ਕੈਨੇਡਾ ਫ਼ੌਜ ਵਿੱਚ ਸਨ।
ਦਲ ਖ਼ਾਲਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਤਿੱਖੀ ਨਿੰਦਾ ਕੀਤੀ ਹੈ ਜਿਸ ਵਿਚ ਉਨ੍ਹਾਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਕਰਨ ਤੋਂ ਇਹ ਕਹਿ ਕੇ ਇਨਕਾਰ ਕੀਤਾ ਹੈ ਕਿ ਉਹ 'ਖਾਲਿਸਤਾਨ ਦੇ ਸਮਰਥਕ' ਹਨ।
« Previous Page — Next Page »