ਲੰਘੇ ਹਫਤੇ 21 ਦਸੰਬਰ ਦਿਨ ਸੁਕਰਵਾਰ ਸਾ਼ਮ ਨੂੰ ਬਰੈਂਪਟਨ ਵਿਖੇ ਕੀਤੇ ਗਏ ਵੱਡੇ ਸਮਾਗਮ ਵਿੱਚ ਸ੍ਰੀ ਕਾਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਖੁਸ਼ੀ ਵਿੱਚ ਕਨੇਡੀਅਨ ਸਿੱਖ ਸੰਗਤ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਮੁਖੀ ਜਾਵੇਦ ਬਾਜਵਾ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪਾਕਿਸਤਾਨ ਦੇ ਟਰਾਂਟੋ ਸਥਿਤ ਕਾਂਸਲੇਟ ਜਨਰਲ ਆਫ ਪਾਕਿਸਤਾਨ ਇਮਰਾਨ ਅਹਿਮਦ ਸਦੀਕੀ ਨੇ ਇਹ ਗੋਲਡ ਮੈਡਲ ਸਰਕਾਰ ਦੇ ਵਲੋਂ ਲਏ।