ਮੱਧ ਪ੍ਰਦੇਸ਼: ਭਾਰਤੀ ਉਪਮਹਾਂਦੀਪ ਵਿੱਚ ਦਲਿਤ ਭਾਈਚਾਰੇ ਵਿਰੁਧ ਹਿੰਸਾ ਵਿੱਚ ਵਾਧਾ ਹੋ ਰਿਹਾ ਹੈ। ਇਸ ਤਹਿਤ ਮੱਧ ਪ੍ਰਦੇਸ਼ ਵਿਖੇ ਇਕ ਦਲਿਤ ਆਗੂ ਦੇ ਸਿਰ ਦਾ ...
ਐਤਵਾਰ ਨੂੰ ਹਰਿਆਣਾ 'ਚ ਦੋ ਜਾਤ ਆਧਾਰਤ ਰੈਲੀਆਂ ਕਾਰਨ ਵਧਦੇ ਤਣਾਅ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਂ 'ਤੇ 26 ਨਵੰਬਰ ਦੀ ਅੱਧੀ ਰਾਤ ਤਕ ਮੋਬਾਇਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਅੰਮ੍ਰਿਤਸਰ ਵਿਖੇ ਇਕ ਨਿੱਜੀ ਚੈਨਲ ਦੁਆਰਾ ਜਾਤ-ਪਾਤ 'ਤੇ ਕਰਵਾਈ ਚਰਚਾ ਦੌਰਾਨ ਬਾਦਲ ਦਲ ਦੇ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਵਲੋਂ ਸਮਾਜ ਨੂੰ ਜਾਤ-ਪਾਤ ਵਿੱਚ ਵੰਡਣ ਦਾ ਜੋ ਇਲਜਾਮ ਡਾ. ਭੀਮ ਰਾਓ ਅੰਬੇਦਕਰ ਜੀ ਤੇ ਲਗਾਇਆ ਗਿਆ ਹੈ, ਨਿਰਾਧਾਰ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਐਸਸੀ/ਐਸਟੀ ਵਿੰਗ ਦੇ ਪੰਜਾਬ ਮੁੱਖੀ ਦੇਵ ਮਾਨ ਨੇ ਨਿਖੇਧੀ ਕਰਦੇ ਕਿਹਾ ਕਿ ਆਪ ਦੀ ਸਮੁੱਚੀ ਲੀਡਰਸ਼ਿਪ ਇਸ ਦੀ ਨਿੰਦਾ ਕਰਦੀ ਹੈ ਅਤੇ ਵਿਰਸਾ ਸਿੰਘ ਵਲਟੋਹਾ ਤੋਂ ਇਸ ਘਿਣੌਨੀ ਹਰਕਤ ਲਈ ਸਮੁਚੇ ਦਲਿਤ ਸਮਾਜ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ ਦੀ ਮੰਗ ਕਰਦੀ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੋਂ ਮੰਗ ਕਰਦੀ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਵਜ਼ਾਰਤ ਵਿਚੋਂ ਬਰਖਾਸਤ ਕੀਤਾ ਜਾਵੇ। ਜੇ ਵਿਰਸਾ ਸਿੰਘ ਵਲਟੋਹਾ ਨੇ ਜਨਤਕ ਤੌਰ 'ਤੇ ਇਕ ਹਫਤੇ ਦੇ ਅੰਦਰ ਮੁਆਫੀ ਨਾ ਮੰਗੀ ਅਤੇ ਮੁੱਖ ਮੰਤਰੀ ਪੰਜਾਬ ਨੇ ਵਲਟੋਹਾ ਨੂੰ ਬਰਖਾਸਤ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਆਪਣੀ ਇਸ ਸਬੰਧੀ ਅਗਲੀ ਰਣਨੀਤੀ ਤਹਿ ਕਰੇਗੀ।