ਸੀਬੀਆਈ ਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਦੱਸਿਆ ਕਿ ਦਿੱਲੀ ਪੁਲੀਸ ਨੇ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸ਼ਮੂਲੀਅਤ ਬਾਰੇ ਗਵਾਹ ਦੇ ਬਿਆਨ ਸਹੀ ਢੰਗ ਦੇ ਨਾਲ ਦਰਜ ਨਹੀ ਕੀਤੇ।
ਸਾਧਣੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਸੀ.ਬੀ.ਆਈ. ਦੀ ਪੰਚਕੂਲਾ ਵਿਸ਼ੇਸ਼ ਅਦਾਲਤ ਵਲੋਂ ਸੁਣਾਈ 10-10 ਸਾਲ ਕੈਦ ਦੀ ਸਜ਼ਾ ਦੇ ਵਿਰੁੱਧ ਰਾਮ ਰਹੀਮ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਅਪੀਲ 'ਤੇ ਜਸਟਿਸ ਸੂਰੀਆਕਾਂਤ ਦੇ ਡਵੀਜ਼ਨ ਬੈਂਚ ਨੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਰਾਮ ਰਹੀਮ ਨੂੰ ਲਾਏ ਗਏ ਜ਼ੁਰਮਾਨੇ 'ਤੇ ਰੋਕ ਲਾਉਣ ਦੀ ਮੰਗ 'ਤੇ ਬੈਂਚ ਨੇ ਉਸ ਨੂੰ ਝਟਕਾ ਦਿੰਦਿਆਂ ਦੋਵੇਂ ਮਾਮਲਿਆਂ ਵਿਚ 30 ਲੱਖ ਰੁਪਏ ਦੋ ਮਹੀਨੇ ਵਿਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ।
ਹਰਿਆਣਾ ਪੁਲਿਸ ਹੁਣ ਡੇਰਾ ਮੁਖੀ ਦੇ ਕੁੜਮ ਅਤੇ ਸਾਬਕਾ ਕਾਂਗਰਸੀ ਮੰਤਰੀ ਹਰਮਿੰਦਰ ਜੱਸੀ ਨੂੰ ਘੇਰਨ ਦੇ ਰੌਂਅ ਵਿੱਚ ਹੈ। ਇਸ ਗੱਲ ਦਾ ਪ੍ਰਗਟਾਵਾ ਖੁਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਕੁੜਮ ਹਰਮਿੰਦਰ ਜੱਸੀ ਨੇ ਮੀਡੀਆ ਸਾਹਮਣੇ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਦੀਆਂ 25 ਅਗਸਤ ਤੋਂ ਬਾਅਦ ਦੀਆਂ ਸਰਗਰਮੀਆਂ ਤੋਂ ਹੁਣ ਹੌਲੀ-ਹੌਲੀ ਪਰਦਾ ਉੱਠਣਾ ਸ਼ੁਰੂ ਹੋ ਗਿਆ ਹੈ।
ਗੁਰਮੀਤ ਰਾਮ ਰਹੀਮ ਹੱਥੋਂ ਬਲਾਤਕਾਰ ਦਾ ਸ਼ਿਕਾਰ ਹੋਈਆਂ ਦੋ ਸਾਧਣੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨਾਂ ਦਾਖ਼ਲ ਕਰ ਕੇ ਕਿਹਾ ਹੈ ਕਿ ਸੀ.ਬੀ.ਆਈ. ਪੰਚਕੂਲਾ ਅਦਾਲਤ ਵਲੋਂ 28 ਅਗਸਤ ਨੂੰ ਸੁਣਾਈ ਸਜ਼ਾ ਘੱਟ ਹੈ ਤੇ ਜੁਰਮ ਮੁਤਾਬਿਕ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੇਣੀ ਬਣਦੀ ਸੀ, ਲਿਹਾਜ਼ਾ ਪੰਚਕੂਲਾ ਅਦਾਲਤ ਦੇ ਫ਼ੈਸਲੇ 'ਤੇ ਮੁੜ ਗ਼ੌਰ ਕਰਕੇ ਸਜ਼ਾ ਨੂੰ ਉਮਰ ਕੈਦ 'ਚ ਬਦਲਿਆ ਜਾਣਾ ਚਾਹੀਦਾ ਹੈ।
ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਉਰਫ ਪ੍ਰਿਯੰਕਾ ਤਨੇਜਾ ਦੀ ਸੋਮਵਾਰ (3 ਅਕਤੂਬਰ) ਨੂੰ ਹੋਈ ਗ੍ਰਿਫਤਾਰੀ ਤੇ ਉਸ ਤੋਂ ਪਹਿਲਾਂ ਦੋ ਟੀ.ਵੀ. ਚੈਨਲਾਂ ਨਾਲ ਇੰਟਰਵਿਊ ਤੋਂ ਬਾਅਦ ਇਹ ਚਰਚਾ ਸ਼ੁਰੂ ਹੋਈ ਕਿ ਹਨੀਪ੍ਰੀਤ ਬੀਤੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਖੇਤਰਾਂ ਵਿਚ ਘੁੰਮ ਰਹੀ ਸੀ, ਜਿਸ ਸਬੰਧੀ ਪੰਜਾਬ ਪੁਲਿਸ ਨੂੰ ਜਾਣਕਾਰੀ ਸੀ। ਦੋ ਟੀ.ਵੀ. ਚੈਨਲਾਂ ਨੂੰ ਹਨੀਪ੍ਰੀਤ ਵਲੋਂ ਦਿੱਤੀ ਗਈ ਇੰਟਰਵਿਊ ਸਬੰਧੀ ਵੀ ਦੱਸਿਆ ਜਾ ਰਿਹਾ ਸੀ ਕਿ ਇਹ ਸਭ ਕੁਝ ਮੁਹਾਲੀ ਪੁਲਿਸ ਅਤੇ 2-3 ਵਕੀਲਾਂ ਦੀ ਜਾਣਕਾਰੀ ਵਿਚ ਸੀ ਜੋ ਪੁਲਿਸ ਦੇ ਵੀ ਸੰਪਰਕ ਵਿਚ ਸਨ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਹਰਿਆਣਾ ਪੁਲਿਸ ਨੇ ਹਨੀਪ੍ਰੀਤ, ਜੋ ਕਿ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਕਰੀਬੀ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ 25 ਅਗਸਤ, ਜਿਸ ਦਿਨ ਰਾਮ ਰਹੀਮ ਨੂੰ ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਹੋਈ ਸੀ, ਤੋਂ ਫਰਾਰ ਸੀ।
ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵਿਰੁੱਧ ਪੰਚਕੁਲਾ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਦੋ ਕੇਸਾਂ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਡੇਰਾ ਮੁਖੀ ਜੋ ਬਲਾਤਕਾਰ ਦੇ ਮਾਮਲੇ ਵਿੱਚ ਸੁਨਾਰੀਆ ਜ਼ੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ, ਨੇ ਸ਼ਨੀਵਾਰ (16 ਸਤੰਬਰ) ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਪੰਚਕੁਲਾ ਸਥਿਤ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਅਖ਼ਬਾਰ ‘ਪੂਰਾ ਸੱਚ’ ਦੇ ਮਾਲਕ ਅਤੇ ਸੰਪਾਦਕ ਰਾਮਚੰਦਰ ਛਤਰਪਤੀ ਦੇ ਕਤਲ ਅਤੇ ਡੇਰਾ ਸਿਰਸਾ ਦੇ ਮੈਨੇਜਰ ਰਣਜੀਤ ਦੇ ਕਤਲ ਕੇਸ ਦੀ ਸ਼ਨੀਵਾਰ ਨੂੰ ਸੁਣਵਾਈ ਹੋਈ। ਛਤਰਪਤੀ ਨੇ ਡੇਰਾ ਮੁਖੀ ਵੱਲੋਂ ਬਲਾਤਕਾਰ ਦਾ ਸ਼ਿਕਾਰ ਬਣਾਈ ਲੜਕੀ ਦਾ ਪੱਤਰ ਆਪਣੇ ਅਖ਼ਬਾਰ ਵਿੱਚ ਸਭ ਤੋਂ ਪਹਿਲਾਂ ਛਾਪਿਆ ਸੀ।
25 ਅਗਸਤ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਬਲਾਤਕਾਰ ਦਾ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੰਚਕੁਲਾ 'ਚ ਲੋਕਾਂ ਨੂੰ ਭੜਕਾ ਕੇ ਹਿੰਸਾ ਕਰਵਾਉਣ ਅਤੇ ਸਾਜ਼ਿਸ਼ ਰਚਣ ਦੇ ਇੱਕ ਹੋਰ ਮੁਲਜ਼ਮ ਦਿਲਾਵਰ ਇੰਸਾ ਨੂੰ ਹਰਿਆਣਾ ਪੁਲਿਸ ਨੇ ਸੋਨੀਪਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦਿਲਾਵਰ ਇੰਸਾ ਨੂੰ ਹਰਿਆਣਾ ਪੁਲਿਸ ਦੇ ਏਸੀਪੀ ਮਨੀਸ਼ ਮਲਹੋਤਰਾ ਦੀ ਅਗਵਾਈ ਵਿੱਚ ਬਣੀ ਐੱਸ.ਆਈ.ਟੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਾਧਣੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਿਲਣ ਤਿੰਨ ਹਫ਼ਤਿਆਂ ਬਾਅਦ ਪਹਿਲੀ ਵਾਰ ਉਸ ਦੇ ਪਰਿਵਾਰਕ ਮੈਂਬਰਾਂ ਦੇ ਤੌਰ 'ਤੇ ਉਸ ਦੀ ਮਾਂ ਨਸੀਬ ਕੌਰ ਸੁਨਾਰੀਆ ਜੇਲ੍ਹ ਪਹੁੰਚੀ। ਨਸੀਬ ਕੌਰ ਸ਼ਾਮ ਕਰੀਬ 4 ਵਜੇ ਰਾਮ ਰਹੀਮ ਨੂੰ ਮਿਲਣ ਤੋਂ ਬਾਅਦ ਵਾਪਸ ਚਲੀ ਗਈ। ਜੇਲ੍ਹ 'ਚ ਨਸੀਬ ਕੌਰ ਨੇ ਕਰੀਬ 50 ਮਿੰਟ ਬਿਤਾਏ, ਪਰ ਰਾਮ ਰਹੀਮ ਨਾਲ ਉਸ ਦੀ ਮੁਲਾਕਾਤ ਸਿਰਫ਼ 20 ਮਿੰਟ ਹੀ ਹੋ ਸਕੀ।
Next Page »