ਸਮਾਰਟ ਸਿਟੀ ਦੀ ਲਿਸਟ ਵਿੱਚ ਆਉਣ ਤੋਂ ਬਾਅਦ ਸ਼ਹਿਰ ਵਿੱਚ "ਸੇਫ਼ ਸਿਟੀ ਪ੍ਰਾਜੈਕਟ" ਦੇ ਤਹਿਤ 159 ਥਾਵਾਂ ’ਤੇ 1442 ਸੀਸੀਟੀਵੀ ਕੈਮਰੇ ਲਗਾਉਣ ਦੀ ਯੋਜਨਾ ਹੈ ਜੋ ਕਿ ਹੁਣ 2 ਅਕਤੂਬਰ ਨੂੰ ਸ਼ੁਰੂ ਹੋ ਰਹੀ ਹੈ। ਇਸ ਦਿਨ ਤੋਂ ਸ਼ਹਿਰ ਦੇ 58 ਪੁਆਇੰਟਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਹੋ ਜਾਏਗਾ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪ੍ਰਸ਼ਾਸਨ ਨੇ ਕੈਮਰੇ ਲਾਉਣ ਵਾਲੇ ਫਾਊਡੇਸ਼ਨ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਹੁਣ ਇੰਨ੍ਹਾਂ ਨੂੰ ਆਪਸ ’ਚ ਜੋੜਨ ਲਈ ਅੰਡਰਗਰਾਊਂਡ ਕੇਬਲ ਵਿਛਾਉਣ ਦਾ ਕੰਮ ਸ਼ੁਰੂ ਹੋਣਾ ਹੈ। ਇਸ ਦੇ ਲਈ ਨਿਗਮ ਨੇ ਵੀ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਕੈਮਰਿਆਂ ਦਾ ਸਾਰਾ ਕੰਟਰੋਲ ਪੁਲਿਸ ਲਾਈਨ ਵਿੱਚ ਤਿਆਰ ਹੋ ਰਹੇ ਕੰਟਰੋਲ ਰੂਮ 'ਚ ਹੋਵੇਗਾ। ਪ੍ਰਸ਼ਾਸਨ ਦਾ ਟੀਚਾ 2 ਅਕਤੂਬਰ ਤੱਕ 58 ਥਾਵਾਂ ’ਤੇ ਕੈਮਰੇ ਲਗਾਉਣ ਦਾ ਹੈ, ਉਸ ਤੋਂ ਬਾਅਦ ਬਾਕੀ ਬਚੇ 101 ਪੁਆਇੰਟਾਂ ’ਤੇ ਨਵੰਬਰ ਦੇ ਅਖੀਰ ਤੱਕ ਕੈਮਰੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿਖਾਇਆ ਜਾ ਸਕੇ ਕਿ ਸਰਕਾਰ ਨੇ ਰਾਹਗੀਰਾਂ ਦੀ ਸੁਰੱਖਿਆ ਲਈ ਬਣਾਇਆ ਪ੍ਰੋਜੈਕਟ ਪੂਰਾ ਕੀਤਾ ਹੈ।