ਸਿਆਸੀ ਵਿਅਕਤੀਆਂ ਨੂੰ 'ਬਿਜਲੀ ਵਿਵਾਦ ਨਿਵਾਰਣ ਕਮੇਟੀਆਂ' ਦੇ ਚੇਅਰਪਰਸਨ ਨਿਯੁਕਤ ਕੀਤੇ ਜਾਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਹੈ ਕਿ ਸੱਤਾਧਾਰੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗੱਠਜੋੜ; ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਿੱਚ ਆਪਣੇ ਪਾਰਟੀ ਕਾਰਕੁੰਨਾਂ ਦੀ ਘੁਸਪੈਠ ਕਰਵਾ ਕੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਰਿਹਾ ਹੈ ਅਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅੰਦਰੂਨੀ ਕੰਮਕਾਜ ਵਿੱਚ ਦਖ਼ਲ ਦੇ ਰਿਹਾ ਹੈ।