ਸਿੱਖਿਆ ਦੇ ਮਾਧਿਅਮ ਰਾਹੀਂ ਸਿੱਖ ਬੱਚੇ ਬੱਚੀਆਂ ਨੂੰ ਸਿੱਖੀ ਨਾਲ ਜੋੜਨ ਲਈ ਹੋਂਦ ਵਿੱਚ ਆਈ ਸੰਸਥਾ ਚੀਫ ਖਾਲਸਾ ਦੀਵਾਨ ਦੇ ਮੈਂਬਰ ਹੀ, ਦੀਵਾਨ ਦੇ ਸੰਵਿਧਾਨ ਦੀ ਉਲੰਘਣਾ ਕਰਦਿਆਂ ਅੰਮ੍ਰਿਤ ਦੀ ਦਾਤ ਤੋਂ ਵਿਹੂਣੇ ਹਨ।ਇਹ ਗੱਲ ਸਾਹਮਣੇ ਆਉਣ ਉੱਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵੱਲੋਂ ਦੀਵਾਨ ਦੇ ਪ੍ਰਬੰਧਕਾਂ, ਚੋਣ ਅਬਜ਼ਰਵਰਾਂ ਤੇ ਮੈਬਰਾਂ ਨੂੰ ਇੱਕ ਚਿੱਠੀ ਲਿਖ ਕੇ ਭੇਜੀ ਗਈ ਹੈ ਕਿ 2 ਦਸੰਬਰ ਨੂੰ ਹੋਣ ਵਾਲੀ ਦੀਵਾਨ ਦੀ ਚੋਣ ਦੀਵਾਨ ਦੇ ਸੰਵਿਧਾਨ ਦੀ ਅਨੁਸਾਰ ਹੀ ਹੋਵੇ। ਅਕਾਲ ਤਖਤ ਸਾਹਿਬ ਸਕੱਤਰੇਤ ਦੇ ਇੰਚਾਰਜ ਸ.ਜਸਪਾਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਇਸ ਚਿੱਠੀ ਵਿੱਚ ਸਾਫ ਲਿਿਖਆ ਗਿਆ ਹੈ ਕਿ ਸਿੰਘ ਸਾਹਿਬ ਨੇ ਆਦੇਸ਼ ਕਰਦਿਆਂ ਹਦਾਇਤ ਕੀਤੀ ਹੈ ਕਿ ਦੀਵਾਨ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ 2 ਦਸੰਬਰ ਨੂੰ ਹੋ ਰਹੀ ਚੋਣ ਦੀਵਾਨ ਦੇ ਸੰਵਿਧਾਨ ਦੇ ਅਨੁਸਾਰ ਹੋਵੇ।