ਧੰਨ ਭਾਗ ਹੰਮ ਕੇ ਹੈ ਮਾਈ। ਧਰਮ ਹੇਤਿ ਤਨ ਜੇਕਰ ਜਾਈ॥
ਭਾਰਤ ਵਿਚ ਬਾਲ ਦਿਹਾੜਾ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਕੇ ਮਨਾਏ ਜਾਣ ਦਾ ਮੁੱਦਾ ਚਰਚਾ ਦਾ ਵਿਸ਼ਾ ਹੈ। ਖਬਰਨਾਮੇ ਦੇ ਵੱਖ ਵੱਖ ਸਾਧਨਾਂ ਉੱਪਰ ਜਿਥੇ ਇਸ ਦੀ ਹਾਮੀ ਭਰੀ ਗਈ ਹੈ, ੳੁੱਥੇ ਇਸ ਨਾਲ ਵੱਡੇ ਪੱਧਰ ’ਤੇ ਅਸਹਿਮਤੀ ਵੀ ਪ੍ਰਗਟਾਈ ਗਈ ਹੈ। ਇਸ ਲੇਖ ਦਾ ਵਿਸ਼ਾ ਮਸਲੇ ਨੂੰ ਤਹਿ ਤਕ ਜਾਣਨ ਅਤੇ ਸਿੱਖੀ ਵਿਚ ਸਾਹਿਬਾਜ਼ਾਦਿਆਂ ਦੀ ਲਾਸਾਨੀ ਤੇ ਅਨੋਖੀ ਸ਼ਖ਼ਸੀਅਤ ਦੇ ਨਜ਼ਰੀਏ ਤੋਂ ਮੁੱਦੇ ਦੀ ਪੜਚੋਲ ਕਰਨੀ ਹੈ। ਬਾਲ ਦਿਵਸ ਕੀ ਹੈ ? ਬਾਲ ਦਿਵਸ ਬੱਚਿਆਂ ਨੂੰ ਸਮਰਪਿਤ ਇਕ ਤਿਉਹਾਰ ਹੈ।
ਸੰਸਾਰ ਵਿਚ ਉਹ ਕੌਮਾਂ ਕਦੇ ਵੀ ਜਿੰਦਾ ਨਹੀਂ ਰਹਿ ਸਕਦੀਆਂ, ਜਿੰਨ੍ਹਾ ਕੌਮਾਂ ਵਿੱਚ ਕੁਰਬਾਨੀ ਦਾ ਜਜ਼ਬਾ ਨਾ ਹੋਵੇ। ਜਿੰਨ੍ਹਾਂ ਕੌਮਾਂ ਕੋਲ ਕੁਰਬਾਨੀਆਂ ਹੋਇਆ ਕਰਦੀਆਂ ਹਨ, ਉਹ ਕੌਮਾਂ ਸੰਸਾਰ ਅੰਦਰ ਸੂਰਜ ਦੀ ਤਰ੍ਹਾਂ ਚਮਕਦੀਆਂ ਹਨ। ਸੰਸਾਰ ਵਿੱਚ ਸਿੱਖ ਕੌਮ ਦੂਜੀਆਂ ਕੌਮਾਂ ਨਾਲੋਂ ਵੱਖਰੀ ਹੈ ਕਿਉਂਕਿ ਸਿੱਖ ਕੌਮ ਕੋਲ ਕੁਰਬਾਨੀ ਭਰੇ ਉਹ ਸਾਕੇ ਹਨ, ਜਿੰਨ੍ਹਾਂ ਦੀ ਮਿਸਾਲ ਸੰਸਾਰ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ।
ਇਸ ਲਾਸਾਨੀ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਂਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਜਥੇਬੰਦੀਆਂ ਅਤੇ ਹਰੇਕ ਮਾਈ ਭਾਈ 28 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਦਸ ਮਿੰਟ “ਵਾਹਿਗੁਰੂ” ਸ਼ਬਦ ਦਾ ਸਿਮਰਨ ਕਰਨ ਦਾ ਉਪਰਾਲਾ ਕਰੇ, ਅਤੇ ਆਪਣੇ ਬੱਚੇ-ਬੱਚੀਆਂ ਖਾਸ ਕਰਕੇ ਨੌਜਵਾਨ ਪੀੜੀ ਨੂੰ ਅਜਿਹੇ ਸ਼ਹੀਦੀ ਦਿਹਾੜਿਆਂ ਤੇ ਸ਼ਹੀਦਾਂ ਦੀਆਂ ਗਾਥਾਵਾਂ ਤੋਂ ਜਾਣੂੰ ਕਰਵਾਉਣ ਤਾਂ ਕਿ ਉਹ ਨਸ਼ਿਆਂ ਤੇ ਪੱਤਿਤ-ਪੁਣੇ ਦਾ ਤਿਆਗ ਕਰਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਹੋਣ। ਇਹ ਹੀ ਉਹਨਾਂ ਮਹਾਨ ਸ਼ਹੀਦਾਂ ਨੂੰ ਸੱਚੀ-ਸੁੱਚੀ ਸਰਧਾਂਜਲੀ ਹੋਵੇਗੀ।