ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ “ਦਾਸਤਾਨ-ਏ-ਸਰਹੰਦ” ਫਿਲਮ ਵਿਰੁਧ ਸਿੱਖ ਸੰਗਤਾਂ ਦਾ ਰੋਹ ਪ੍ਰਚੰਡ ਹੁੰਦਾ ਜਾ ਰਿਹਾ ਹੈ। ਇਹ ਫਿਲਮ ਕਈ ਸ਼ਹਿਰਾਂ ਵਿਚੋਂ ਸਿੱਖ ਸੰਗਤਾਂ ਵੱਲੋਂ ਬੰਦ ਕਰਵਾਈ ਜਾ ਚੁੱਕੀ ਹੈ।
ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਗੁਰੂ ਸਾਹਿਬਾਨ, ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਪ੍ਰਮੁੱਖ ਸਿੱਖ ਸ਼ਹੀਦਾਂ ਅਤੇ ਗੁਰੂ ਸਾਹਿਬਾਨ ਦੇ ਪਰਿਵਾਰਕ ਜੀਆਂ ਦੀ ਪਾਤਰ ਉਤਾਰੀ ਕਰਨੀ, ਸਵਾਂਗ ਰਚਣੇ ਅਤੇ ਕਾਰਟੂਨੀ ਦ੍ਰਿਸ਼ ਫਿਲਮਾਉਣੇ ਗੁਰਮਤਿ ਵਿਰੋਧੀ ਕਾਰਵਾਈ ਹੈ, ਜਿਸ ਦੀ ਮੂਲੋਂ ਹੀ ਆਗਿਆ ਨਹੀਂ ਦਿਤੀ ਜਾ ਸਕਦੀ। ਸ਼੍ਰੋ
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਐਨੀਮੇਸ਼ਨ ਰੂਪ ਵਿਚ ਰੱਚਣ ਕਰਕੇ ਵਿਵਾਦਾਂ ਵਿੱਚ ਘਿਰੀ ਫਿਲਮ ਦਾਸਤਾਨ-ਏ-ਸਰਹੰਦ ਅੱਜ ਜਾਰੀ ਨਹੀਂ ਹੋਈ। ਭਾਵੇਂ ਕਿ ਫਿਲਮ ਨਿਰਮਾਤਾ ਵੱਲੋਂ ਇਸ ਬਾਰੇ ਅਧਿਕਾਰਤ ਤੌਰ ਉੱਤੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਪਰ ਇਹ ਫਿਲਮ ਸਿਨਮਿਆਂ ਵਿੱਚ ਜਾਰੀ ਨਹੀਂ ਕੀਤੀ ਗਈ।
ਸਿੱਖ ਗੁਰੂ ਸਾਹਿਬਾਨ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦੇ ਅਵਤਾਰ ਪੁਰਬ ਦੀ ਮਨਾਹੀ ਵਾਲੇ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਨ ਵਾਲੀ ਵਿਵਾਦਿਤ ਫਿਲਮ ਦਾਸਤਾਨ ਏ ਸਰਹਿੰਦ ਨੂੰ ਰੋਕਣ ਲਈ ਪੰਜਾਬ ਭਰ ਵਿੱਚ ਸਿੱਖ ਸੰਗਤਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।