ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀਆਂ ਸਿੱਖ ਸੰਗਤਾਂ ਵਿਰੁਧ ਭਾਰਤੀ ਖਬਰਖਾਨੇ ਦੇ ਕਈ ਹਿੱਸਿਆ ਵੱਲੋਂ ਚਲਾਈ ਜਾ ਰਹੀ ਮੁਹਿੰਮ ਬਾਰੇ ਅਕਾਦਮਿਕ, ਸਮਾਜਿਕ, ਪੱਤਰਕਾਰੀ ਅਤੇ ਮਾਹਿਰਾਨਾਂ ਖੇਤਰਾਂ ਵਿਚ ਵਿਚਰਦੇ ਦੋ ਦਰਜ਼ਨ ਲੇਖਕਾਂ, ਵਿਦਵਾਨਾਂ, ਕਾਰਕੁੰਨਾਂ, ਵਕੀਲਾਂ ਅਤੇ ਪੱਤਰਕਾਰਾਂ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਇਹ ਨਫਤਰ ਦੀ ਮੁਹਿੰਮ ਫੌਰੀ ਤੌਰ ਉੱਤੇ ਬੰਦ ਕਰਨ ਲਈ ਕਿਹਾ ਹੈ।
ਜਦੋਂ ਕਿ ਇੱਕ ਬੰਨੇ ਭਾਰਤੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੀ ਸਿੱਖ ਸੰਗਤ ਖਿਲਾਫ ਕੂੜ ਪ੍ਰਚਾਰ ਤੇ ਨਫਰਤ ਦੀ ਮੁਹਿੰਮ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ ਤਾਂ ਉਸ ਮੌਕੇ ਕੁਝ ਅਜਿਹੀ ਨਵੀਂ ਤੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਜਿਸ ਰਾਹੀਂ ਪੰਜਾਬ ਵਿੱਚ ਕਰੋਨੇ ਦੀ ਲਾਗ ਵਾਲੇ ਮਾਮਲਿਆਂ ਦੀ ਗਿਣਤੀ ਵਧਣ ਨਾਲ ਜੁੜੀ ਗੁੱਥੀ ਸੁਲਝਾਉਣ ਵਿੱਚ ਕਾਫੀ ਮਦਦ ਮਿਲ ਸਕਦੀ ਹੈ।
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ ਪੰਜਾਬ ਵਾਪਸੀ ਨੂੰ ਵੇਖਦਿਆਂ ਹਰ ਧਿਰ (ਉਹ ਸਰਕਾਰੀ ਹੋਵੇ ਜਾਂ ਮੀਡੀਆ) ਇਸਦਾ ਠੀਕਰਾ ਸਿੱਖ ਯਾਤਰੂਆਂ ਸਿਰ ਭੰਨਣਾ ਸ਼ੁਰੂ ਕਰ ਦਿੱਤਾ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਪੰਜਾਬ ਵਿਚ ਕਰੋਨੇ ਦੇ ਕੇਸਾਂ ਵਿਚ ਹੋਏ ਵਾਧੇ ਲਈ ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸਿੱਖ ਸ਼ਰਧਾਲੂਆਂ ਸਿਰ ਦੋਸ਼ ਦੇਣ ਲਈ ਕੀਤੀਆਂ ਜਾ ਰਹੀਆਂ ਨਕਾਰਾਤਮਿਕ ਟਿੱਪਣੀਆਂ ਨੂੰ ਨਾ ਕੇਵਲ ਮੰਦਭਾਗੀਆਂ ਸਗੋਂ ਸਿਖ ਕੌਮ ਅਤੇ ਗੁਰੂਘਰਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਰਾਰ ਦਿਤਾ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਵਾਈਰਸ ਨਾਲ ਨਜਿਠਣ ਲਈ ਐਤਵਾਰ ਰਾਤ 9 ਵਜੇ 9 ਮਿੰਟ ਲਈ ਘਰਾਂ ਦੀਆਂ ਬੱਤੀਆਂ ਬੁਝਾ ਕੇ ਮੋਮਬੱਤੀਆਂ ਅਤੇ ਦੀਵੇ ਜਗਾਉਣ ਦੇ ਦਿੱਤੇ ਸੱਦੇ ਦਾ ਤਿੱਖਾ ਵਿਰੋਧ ਕਰਦਿਆਂ ਦਲ ਖਾਲਸਾ ਨੇ ਇਸ ਨੂੰ ਖੋਖਲਾ ਪ੍ਰਤੀਕਵਾਦ ਦਸਿਆ ਜੋ ਅੰਕ ਵਿਗਿਆਨ ਜੋਤਿਸ਼ 'ਤੇ ਆਧਾਰਿਤ ਹੈ।
ਸਿੱਖ ਹਲਕਿਆਂ ਵਿੱਚ ਬੀਤੇ ਕੱਲ੍ਹ ਉਸ ਵੇਲੇ ਸੋਗ ਦੀ ਲਹਿਰ ਫੈਲ ਗਈ ਜਦੋਂ ਗੁਰਬਾਣੀ ਦਾ ਰਾਗ ਅਧਾਰਿਤ ਤੇ ਰਸਭਿੰਨਾ ਕੀਰਤਨ ਕਰਨ ਵਾਲੇ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਤੜਕੇ ਕਰੀਬ ਸਾਢੇ ਚਾਰ ਵਜੇ ਗੁਰੂ ਨਾਨਕ ਹਸਪਤਾਲ (ਸ੍ਰੀ ਅੰਮ੍ਰਿਤਸਰ) ਵਿਖੇ ਚਲਾਣਾ ਕਰ ਗਏ। ਦੱਸਿਆ ਜਾ ਰਿਹਾ ਹੈ ਕਿ ਉਸ ਕਰੋਨੇ ਦੀ ਬਿਮਾਰੀ ਤੋਂ ਪੀੜਿਤ ਸਨ ਅਤੇ ਉਨ੍ਹਾਂ ਦੀ ਮੌਤ ਦਿਲ ਦੇ ਦੌਰੇ ਕਾਰਨ ਹੋਈ ਹੈ।
ਅੱਜ ਦੇ ਸਮੇਂ ਜਦੋਂ ਕਰੋਨੇ ਦੀ ਬਿਮਾਰੀ ਕਾਰਨ ਦੁਨੀਆਂ ਭਰ ਵਿੱਚੋਂ ਖਬਰਾਂ ਆ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਬਜੁਰਗਾਂ ਉੱਪਰ ਇਹ ਬਿਮਾਰੀ ਵੱਧ ਅਸਰ ਕਰਦੀ ਹੈ ਤਾਂ ਅਜਿਹੇ ਮਾਹੌਲ ਵਿੱਚ ਹੀ ਇਰਾਨ ਤੋਂ ਅਜਿਹੀ ਖਬਰ ਆਈ ਹੈ ਜੋ ਕਿ ਇਹ ਦਰਸਾਉਂਦੀ ਹੈ ਕਿ ਚੜ੍ਹਦੀਕਲਾ ਵਾਲਾ ਜੀਵਨ ਜਿਉਣ ਵਾਲਾ ਕਿਸੇ ਵੀ ਉਮਰ ਦਾ ਮਨੁੱਖ ਇਸ ਬੀਮਾਰੀ ਨੂੰ ਮਾਤ ਪਾ ਸਕਦਾ ਹੈ। ਦੱਸ ਦੇਈਏ ਕਿ ਇਸ ਵੇਲੇ ਇਰਾਨ ਕਰੋਨੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਖਿਤਿਆਂ ਵਿੱਚੋਂ ਇੱਕ ਹੈ।
ਅੱਜ ਕੋਵਿਡ-19 ਨਾਮੀ ਬਿਮਾਰੀ ਦੁਨੀਆਂ ਵਿੱਚ ਇੱਕ ਮਹਾਂਮਾਰੀ ਦੇ ਰੂਪ ਵਿੱਚ ਫੈਲ ਚੁੱਕੀ ਹੈ। ਜਿਆਦਾਤਰ ਲੋਕ ਕਰੋਨਾ ਜੀਵਾਣੂ ਨੂੰ ਹੀ ਬਿਮਾਰੀ ਸਮਝ ਰਹੇ ਨੇ ਜਦ ਕਿ ਇਹ ਜੀਵਾਣੂ ਹੈ ਜੋ ਕੋਵਿਡ-੧੯ ਰੋਗ ਲਈ ਜ਼ਿੰਮੇਵਾਰ ਹੈ। ਕੋਵਿਡ-19, ਕਰੋਨਾ ਜੀਵਾਣੂ ਰੋਗ 19 (CORONAVIRUS Disease 19) ਦਾ ਸੰਖੇਪ ਰੂਪ ਹੈ। ਇਥੇ ‘19’ ਇਸ ਲਈ ਵਰਤਿਆ ਗਿਆ ਹੈ ਕਿਉਂਕਿ ਇਸ ਰੋਗ ਲਈ ਜਿੰਮੇਵਾਰ ਜੀਵਾਣੂ ਦੀ ਪਛਾਣ ਦਸੰਬਰ 2019 ਵਿੱਚ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਐਤਵਾਰ (ਮਾਰਚ 22) ਨੂੰ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਿਕ ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦੇ 8 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
‘ਗੁਰੂ ਦੀ ਗੋਲਕ ਗਰੀਬ ਦਾ ਮੂੰਹ’ ਅਨੁਸਾਰ ਵਿਸ਼ਵ ਭਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਪਣੇ ਆਪਣੇ ਖਿੱਤਿਆਂ ਵਿਚ ਜ਼ਰੂਰਤਮੰਦਾਂ ਦੀ ਹਰ ਤਰ੍ਹਾਂ ਦੀ ਮਦੱਦ (ਲੰਗਰ, ਦਵਾਈਆਂ, ਜ਼ਰੂਰੀ ਸਮਾਨ ਆਦਿ) ਕਰਨ ਲਈ ਅੱਗੇ ਆਉਣ, ਖ਼ਾਸ ਕਰ ਵਿਦੇਸ਼ਾਂ ਵਿਚ ਪੜ੍ਹਨ ਗਏ ਵਿਦਿਆਰਥੀਆਂ ਦੀ ਸਹਾਇਤਾ ਲਈ ਗੁਰੂ ਘਰਾਂ ਦੇ ਖਜ਼ਾਨਿਆਂ ਦੀ ਵਰਤੋਂ ਖੁਲ੍ਹਦਿਲੀ ਨਾਲ ਕੀਤੀ ਜਾਵੇ।
Next Page »