ਚੰਡੀਗੜ੍ਹ: ਵਿਸ਼ਵ ਭਰ ਦੇ ਮਾਹਿਰਾਂ ਦੀ ਚੋਣ ਦੇ ਅਧਾਰ ‘ਤੇ ਕੱਢੇ ਗਏ ਨਤੀਜਿਆਂ ਮੁਤਾਬਿਕ ਭਾਰਤ ਔਰਤਾਂ ਦੇ ਰਹਿਣ ਲਈ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ ...
ਹਰਿਆਣਾ ਦੇ ਇਕ ਆਈਏਐਸ ਅਫਸਰ ਦੀ ਧੀ ਨਾਲ ਅੱਧੀ ਰਾਤੀਂ ਸ਼ਰੇਰਾਹ ਛੇੜਖ਼ਾਨੀ ਅਤੇ ਉਸ ਦੇ ਅਗਵਾ ਦੀ ਕੋਸ਼ਿਸ ਦੇ ਮਾਮਲੇ ਵਿੱਚ ‘ਢਿੱਲੀ ਕਾਰਵਾਈ’ ਤੇ ‘ਨਰਮ ਧਰਾਵਾਂ’ ਤਹਿਤ ਕੇਸ ਦਰਜ ਕਰਨ ਕਾਰਨ ਹੋ ਰਹੀ ਆਪਣੀ ਚੌਤਰਫ਼ਾ ਨਿਖੇਧੀ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਬੁੱਧਵਾਰ (9 ਅਗਸਤ) ਨੂੰ ਆਖ਼ਰ ਕੇਸ ਵਿੱਚ ਗ਼ੈਰਜ਼ਮਾਨਤੀ ਧਾਰਾਵਾਂ ਜੋੜ ਕੇ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਅਤੇ ਉਸ ਦੇ ਸਾਥੀ ਅਸ਼ੀਸ਼ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਛੇੜਛਾੜ ਦਾ ਕੇਸ ਤਾਂ 5 ਅਗਸਤ ਨੂੰ ਹੀ ਦਰਜ ਕਰ ਲਿਆ ਸੀ ਪਰ ਇਸ ’ਚ ਅਗਵਾ ਦੀ ਕੋਸ਼ਿਸ਼ ਦੀਆਂ ਧਰਾਵਾਂ ਬੁੱਧਵਾਰ ਨੂੰ ਮੁਲਜ਼ਮਾਂ ਗ੍ਰਿਫਤਾਰ ਕਰਨ ਤੋਂ ਐਨ ਪਹਿਲਾਂ ਜੋੜੀਆਂ। ਪੁਲਿਸ ਨੇ ਵਿਕਾਸ ਨੂੰ ਜਾਂਚ ਲਈ ਤਲਬ ਕੀਤਾ ਸੀ, ਜਿਥੇ ਉਸ ਦੀ ਗ੍ਰਿਫ਼ਤਾਰੀ ਪਾ ਦਿੱਤੀ ਗਈ ਹੈ। ਚੰਡੀਗੜ੍ਹ ਪੁਲਿਸ ਦੇ ਡੀਜੀਪੀ ਤੇਜਿੰਦਰ ਸਿੰਘ ਲੂਥਰਾ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।
ਪਠਾਨਕੋਟ ਏਅਰਬੇਸ ਉਤੇ ਹਮਲੇ ਦੌਰਾਨ ਚਰਚਾ ਵਿੱਚ ਰਹੇ ਐਸਪੀ ਸਲਵਿੰਦਰ ਸਿੰਘ ਖਿਲਾਫ਼ ਔਰਤ ਪੁਲਿਸ ਮੁਲਾਜ਼ਮਾਂ ਨਾਲ ਛੇੜਛਾੜ ਦੇ ਦੋਸ਼ ਹੇਠ ਥਾਣਾ ਸਿਟੀ ਗੁਰਦਾਸਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪਹਿਲੀ ਜਨਵਰੀ ਨੂੰ ਪਠਾਨਕੋਟ ਏਅਰਬੇਸ ਉੱਤੇ ਹਮਲੇ ਸਮੇਂ ਸਲਵਿੰਦਰ ਸਿੰਘ ਗੁਰਦਾਸਪੁਰ ਵਿਖੇ ਬਤੌਰ ਐਸਪੀ (ਐਚ) ਤਾਇਨਾਤ ਸੀ। ਥਾਣਾ ਸਿਟੀ ਦੇ ਐਸਐਚਓ ਰਾਜਬੀਰ ਸਿੰਘ ਨੇ ਦੱਸਿਆ ਕਿ ਸਲਵਿੰਦਰ ਸਿੰਘ ਦੀ ਗੁਰਦਾਸਪੁਰ ਵਿਖੇ ਤਾਇਨਾਤੀ ਦੌਰਾਨ ਸੱਤ ਔਰਤ ਪੁਲਿਸ ਮੁਲਾਜ਼ਮਾਂ ਨੇ ਉਸ ਖ਼ਿਲਾਫ਼ ਛੇੜਛਾੜ ਅਤੇ ਸ਼ੋਸ਼ਣ ਕਰਨ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਦਿੱਤੀ ਸੀ।
ਆਮ ਆਦਮੀ ਪਾਰਟੀ ਨੇ ਜਲੰਧਰ 'ਚ ਇਕ ਬੀਬੀ 'ਤੇ ਤੇਜਾਬ ਨਾਲ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। 'ਆਪ' ਦੀ ਪੰਜਾਬ ਮਹਿਲਾ ਵਿੰਗ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੀ ਨਿੱਘਰ ਚੁਕੀ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਹਰ ਪੱਖ ਤੋਂ ਨਾਕਾਮ ਸਾਬਤ ਹੋ ਰਹੀ ਹੈ।
ਸਿੱਖ ਲਹਿਰ ਮੌਕੇ ਸਰਕਾਰੀ ਦਮਨ ਦਾ ਦਸਤਾ ਬਣਨ ਬਦਲੇ ਭਾਰਤ ਦੇ ਰਾਸ਼ਟਰਪਤੀ ਤੋੰਂ ਸ਼ੌਰੀਆ ਚੱਕਰ ਪ੍ਰਾਪਤ ਕਰਨ ਵਾਲੇ ਕਾਮਰੇਡ ਬਲਵਿੰਂਦਰ ਸਿੰਘ ਭਿੱਖੀਵਿੰਡ ‘ਤੇ ਪੁਲਿਸ ਵੱਲੋਂ ਬਲਾਤਕਾਰ ਦਾ ਪਰਚਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।